You are currently viewing ਹੁਣ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਸਮੇਂ ਲਾਜ਼ਮੀ ਹੋਇਆ ਮਾਸਕ ਪਾਉਣਾ
kesri virasat pics

ਹੁਣ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਸਮੇਂ ਲਾਜ਼ਮੀ ਹੋਇਆ ਮਾਸਕ ਪਾਉਣਾ

ਕੋਰੋਨਾ ਵਾਇਰਸ ਦੇ ਚਲਦੀਆਂ ਸਿਹਤ ਵਿਭਾਗ ਵਲੋ ਜਾਰੀ ਕੀਤੀਆ ਹਦਾਇਤਾਂ ਦੇ ਮੱਦੇਨਜ਼ਰ ਹੁਣ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਦੇ ਨਾਲ ਨਾਲ ਸਾਰੇ ਹੀ ਸੇਵਾਦਾਰਾਂ ਅਤੇ ਮੁਲਾਜ਼ਮਾਂ ਲਈ ਮਾਸਕ ਪਾਉਣਾ ਜਰੂਰੀ ਕਰ ਦਿੱਤਾ ਗਿਆ ਹੈ। ਇਸ ਸੰਬਧੀ ਜਾਣਕਾਰੀ ਸਾਂਝੀ ਕਰਦਿਆਂ ਮੈਨੇਜਰ ਸ੍ਰੀ ਦਰਬਾਰ ਸਾਹਿਬ ਮੁਖਤਾਰ ਸਿੰਘ ਚੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਥੇ ਪਹਿਲਾਂ ਸੰਗਤਾ ਦੀ ਥਰਮਲ ਸਕਰੀਨਿੰਗ ਨਾਲ ਤਾਪਮਾਨ ਚੈੱਕ ਕੀਤਾ ਜਾਂਦਾ ਸੀ ਅਤੇ ਸਰੀਰ ਸੈਨੇਟਾਇਜ਼ਰ ਟਨਲ ਵਿਚੋਂ ਸੈਨੇਟਾਇਜ ਕਰਕੇ ਭੇਜਿਆ ਜਾਂਦਾ ਸੀ। ਉਥੇ ਹੀ, ਹੁਣ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਨੂੰ ਅਤੇ ਸਾਰੇ ਮੁਲਾਜ਼ਮਾਂ, ਸੇਵਾਦਾਰਾਂ ਨੂੰ ਮਾਸਕ ਪਾਉਣਾ ਜਰੂਰੀ ਕਰ ਦਿੱਤਾ ਗਿਆ ਹੈ