ਚਾਰ ਵਰੇ ਪੂਰੇ ਹੋਣ ’ਤੇ ਮੁੱਖ ਮੰਤਰੀ ਪੰਜਾਬ ਦੇ ਪੱਤਰਕਾਰ ਸੰਮੇਲਨ ਦੀਆਂ 6 ਖਾਸ ਗੱਲਾਂ

ਕਾਂਗਰਸ ਸਰਕਾਰ ਦੇ ਪੰਜਾਬ ਵਿਚ 4 ਸਾਲ ਪੂਰੇ ਹੋਣ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਕ ਪੱਤਰਕਾਰ ਸੰਮੇਲਨ ਕੀਤਾ ਹੈ। ਇਸ ਮੌਕੇ ਵੱਖ ਵੱਖ ਪੱਤਰਕਾਰਾਂ ਵਲੋਂ ਉਠਾਏ ਗਏ ਸਵਾਲਾਂ ਦੇ ਜਵਾਬ ਦਿੰਦੇ ਹੋਏ ਜੋ ਖਾਸ ਗੱਲਾਂ ਉੱਭਰ ਕੇ ਸਾਹਮਣੇ ਆਈਆਂ ਹਨ, ਉਹ ਕੇਸਰੀ ਵਿਰਾਸਤ ਦੇ ਪਾਠਕਾਂ ਦੀ ਸਹੂਲਤ ਲਈ ਹੇਠਾਂ ਦਿੱਤੀਆਂ ਜਾ ਰਹੀਆਂ ਹਨ।
1. ਸਾਲ 2022 ਦੀਆਂ ਚੋਣਾਂ ਲਈ ਅਸ਼ੀਰਵਾਦ ਲੈਣ ਵਾਸਤੇ ਲੋਕਾਂ ਕੋਲ ਜਾਣ ਤੋਂ ਪਹਿਲਾਂ ਸਾਰੇ ਵਾਅਦੇ ਪੂਰੇ ਕਰਾਂਗੇ-ਕੈਪਟਨ
2. ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਅਤੇ ਆਪ ਕਾਂਗਰਸ ਦੀਆਂ ਵਿਰੋਧੀ ਨਹੀਂ, ਦੋਵੇਂ ਧਿਰਾਂ ਮੁਕਾਬਲੇ ’ਚ ਨਹੀਂ ਖੜਦੀਆਂ
3. ਪੰਜਾਬ ਕਾਂਗਰਸ ਵਿੱਚ ਹਰੇਕ ਚਾਹੁੰਦਾ ਹੈ ਕਿ ਸਿੱਧੂ ਟੀਮ ਦਾ ਹਿੱਸਾ ਬਣੇ

4. ‘ਅਮਰਿੰਦਰ ਭਾਰਤ ਲਈ ਭਾਰਤੀਆਂ ਦੇ ਹੱਕ ਵਿੱਚ ਖੜਾ’: ਮੁੱਖ ਮੰਤਰੀ, ਹਰਿਆਣਾ ਵਿਚ ਸਥਾਨਕ ਲੋਕਾਂ ਲਈ ਨੌਕਰੀਆਂ ਵਿਚ ਰਾਖਵੇਂਕਰਨ ਦਾ ਕੀਤਾ ਵਿਰੋਧ
5. ਜੇਕਰ ਬੇਅਦਬੀ ਦੇ ਮਾਮਲਿਆਂ ਵਿੱਚ ਐਸ.ਆਈ.ਟੀ. ਕਿਸੇ ਵੀ ਵੱਡੇ ਪੁਲਿਸ ਅਧਿਕਾਰੀ ਜਾਂ ਸਿਆਸਤਦਾਨ ਖਿਲਾਫ ਕੇਸ ਦਰਜ ਕਰਦੀ ਹੈ ਤਾਂ ਦਖਲਅੰਦਾਜ਼ੀ ਨਹੀਂ ਕਰਾਂਗਾ: ਮੁੱਖ ਮੰਤਰੀ
6.  ਜਦੋਂ ਤੱਕ ਮੈਂ ਇੱਥੇ ਹਾਂ, ਕਿਸੇ ਖਾਲਿਸਤਾਨੀ ਜਾਂ ਪਾਕਿਸਤਾਨੀ ਨੂੰ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦੇਵਾਂਗਾ-ਕੈਪਟਨ
7. ਅਸੀਂ ਖੇਤੀ ਕਾਨੂੰਨਾਂ ਦੀ ਜ਼ੋਰਦਾਰ ਮੁਖਾਲਫ਼ਤ ਕਰਦੇ ਹਾਂ, ਜੇ ਰਾਸ਼ਟਰਪਤੀ ਨੇ ਪੰਜਾਬ ਦੇ ਬਿੱਲਾਂ ਨੂੰ ਸਹਿਮਤੀ ਨਾ ਦਿੱਤੀ ਤਾਂ ਸੁਪਰੀਮ ਕੋਰਟ ਜਾਵਾਂਗੇ: ਕੈਪਟਨ ਅਮਰਿੰਦਰ ਸਿੰਘ
8. ਮੁੱਖ ਮੰਤਰੀ ਵੱਲੋਂ ਕੋਵਿਡ ਤੋਂ ਬੁਰੀ ਤਰਾਂ ਪ੍ਰਭਾਵਿਤ 9 ਜ਼ਿਲਿਆਂ ਵਿੱਚ ਰਾਤ ਦੇ ਕਰਫਿਊ ਦਾ ਸਮਾਂ ਦੋ ਘੰਟੇ ਵਧਾਉਣ ਦਾ ਐਲਾਨ, ਅਗਲੇ ਦਿਨਾਂ ’ਚ ਕੁਝ ਹੋਰ ਰੋਕਾਂ ਨਾਲ ਸਖ਼ਤ ਕਦਮ ਚੁੱਕਣ ਦੀ ਚਿਤਾਵਨੀ