ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਚੈਂਪੀਅਨਸ਼ਿਪ ਲਈ ਟ੍ਰਾਇਲ 30 ਨੂੰ

ਸਰਕਾਰੀ ਮੁਲਾਜਮ (ਰੈਗੂਲਰ) ਖਿਡਾਰੀ ਆਪਣੇ ਵਿਭਾਗ ਤੋਂ ਐਨ.ਓ.ਸੀ. ਲੈਣ ਉਪਰੰਤ ਟ੍ਰਾਇਲਾਂ ਵਿੱਚ ਲੈ ਸਕਦੇ ਹਨ ਭਾਗ
ਚੰਡੀਗੜ (ਕੇਸਰੀ ਨਿਊਜ਼ ਨੈੱਟਵਰਕ)- ਪੰਜਾਬ ਸਰਕਾਰ ਨੇ ਅਪ੍ਰੈਲ ਮਹੀਨੇ ਦੇ ਸ਼ੁਰੂਆਤੀ ਹਫਤੇ ਦੌਰਾਨ ਮੱਧ ਪ੍ਰਦੇਸ਼ ਵਿਖੇ ਹੋਣ ਵਾਲੀ ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਚੈਂਪੀਅਨਸ਼ਿਪ ਵਾਸਤੇ ਸੂਬੇ ਦੀ ਟੀਮ ਦੀ ਚੋਣ ਕਰਨ ਹਿੱਤ ਟ੍ਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ ਰੱਖੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਅਤੇ ਸਪੋਰਟਸ ਬੋਰਡ, ਨਵੀਂ ਦਿੱਲੀ ਵੱਲੋਂ ‘ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਚੈਂਪੀਅਨਸ਼ਿਪ 6 ਅਪ੍ਰੈਲ ਤੋਂ 9 ਅਪ੍ਰੈਲ, 2021 ਤੱਕ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਭੋਪਾਲ (ਮੱਧ ਪ੍ਰਦੇਸ਼) ਦੇ ਸਪੋਰਟਸ ਐਂਡ ਯੂਥ ਵੈਲਫੇਅਰ, ਤਾਂਤਿਆ ਟੋਪੇ, ਸਟੇਟ ਸਪੋਰਟਸ ਕੰਪਲੈਕਸ, ਟੀ.ਟੀ. ਨਗਰ ਸਟੇਡੀਅਮ ਵਿਖੇ ਹੋਣ ਵਾਲੀ ਚੈਂਪੀਅਨਸ਼ਿਪ ਲਈ ਟ੍ਰਾਇਲ ਦੇਣ ਵਾਸਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ (ਖਿਡਾਰੀ) 30 ਮਾਰਚ ਨੂੰ ਪੋਲੋ ਗਰਾਊਂਡ, ਪਟਿਆਲਾ ਵਿਖੇ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਵੇਰੇ 9:00 ਵਜੇ ਪਹੁੰਚਣਾ ਯਕੀਨੀ ਬਣਾਉਣ।
ਉਨਾਂ ਦੱਸਿਆ ਕਿ ਚਾਹਵਾਨ ਖਿਡਾਰੀ ਸਰਕਾਰੀ ਅਧਿਕਾਰੀ/ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗ ਤੋਂ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਐਨ.ਓ.ਸੀ. ਪ੍ਰਾਪਤ ਕਰਕੇ ਟ੍ਰਾਇਲਾਂ ਵਿੱਚ ਭਾਗ ਲੈ ਸਕਦੇ ਹਨ।