ਗਾਇਕ ਦਿਲਜਾਨ ਦੀ Road Accident ਵਿਚ ਮੌਤ
ਗਾਇਕ ਦਿਲਜਾਨ ਦੀ ਮੌਤ

ਗਾਇਕ ਦਿਲਜਾਨ ਦੀ Road Accident ਵਿਚ ਮੌਤ

ਸ੍ਰੀ ਚਮਕੌਰ ਸਾਹਿਬ ਵਿਖੇ ਬਣ ਰਹੇ ਥੀਮ ਪਾਰਕ ਲਈ ਵੀ ਦਿਲਜਾਨ ਨੇ ਗਾਏ ਨੇ ਦੋ ਗੀਤ

ਚੰਡੀਗੜ (ਕੇਸਰੀ ਨਿਊਜ਼ ਨੈੱਟਵਰਕ)- ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੌਜਵਾਨ ਪੰਜਾਬੀ ਗਾਇਕ ਦਿਲਜਾਨ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗਾਇਕ ਦਿਲਜਾਨ (32 ਸਾਲ) ਦੀ ਬੀਤੀ ਰਾਤ ਜੰਡਿਆਲਾ ਗੁਰੂ ਕੋਲ ਇਕ ਸੜਕ ਹਾਦਸੇ ਵਿਚ ਮੌਤ ਹੌ ਗਈ ਸੀ। ਉਨਾਂ ਦੀ ਬੇਵਕਤੀ ਹੋਈ ਦੁਖਦਾਈ ਮੌਤ ਨਾਲ ਸਮੁੱਚੇ ਪੰਜਾਬੀ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਇਸ ਮੌਕੇ ਆਪਣੇ ਸੋਕ ਸੰਦੇਸ਼ ਵਿਚ ਸ. ਚੰਨੀ ਨੇ ਕਿਹਾ ਕਿ ਇਸ ਸੁਰੀਲੇ ਅਤੇ ਮਿੱਠ ਬੋਲੜੇ ਕਲਾਕਾਰ ਦੇ ਵਿਛੋੜੇ ਨਾਲ ਸੰਗੀਤ ਪ੍ਰੇਮੀਆਂ ਅਤੇ ਸਮੁੱਚੇ ਪੰਜਾਬੀ ਜਗਤ ਨੂੰ ਵੱਡਾ ਸਦਮਾ ਪਹੁੰਚਿਆ ਹੈ। ਉਨਾਂ ਕਿਹਾ ਕਿ ਦਿਲਜਾਨ ਬਹੁਤ ਹੀ ਸੁਰੀਲਾ ਗਾਇਕ ਸੀ ਜਿਸਨੇ ਸ੍ਰੀ ਚਮਕੌਰ ਸਾਹਿਬ ਵਿਖੇ ਬਣ ਰਹੇ ਥੀਮ ਪਾਰਕ ਲਈ ਵੀ ਦੋ ਗੀਤਾਂ ਲਈ ਆਪਣੀ ਆਵਾਜ਼ ਦਿੱਤੀ ਸੀ।

ਇਸ ਦੁੱਖ ਦੀ ਘੜੀ ਵਿਚ ਦਿਲਜਾਨ ਦੇ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਬੇਵਕਤੀ ਵਿਛੋੜੇ ਕਾਰਨ ਪਏ ਘਾਟੇ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨਾਂ ਪ੍ਰਮਾਤਮਾਂ ਅੱਗੇ ਅਰਦਾਸ ਕੀਤੀ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਜ਼ਿਕਰਯੋਗ ਹੈ ਕਿ ਆਪਣੀ ਮਿਹਨਤ, ਸੰਘਰਸ਼ ਅਤੇ ਸੁਰੀਲੀ ਆਵਾਜ਼ ਨਾਲ ਥੋੜੇ ਹੀ ਸਮੇਂ ਵਿਚ ਭਾਰਤੀ ਅਤੇ ਵਿਸ਼ੇਸ਼ ਕਰਕੇ ਪੰਜਾਬੀ ਸੰਗੀਤਕ ਸੰਸਾਰ ਵਿਚ ਉਸ ਨੇ ਆਪਣੀ ਨਿਵੇਕਲੀ ਪਛਾਣ ਬਣਾ ਲਈ ਸੀ।

ਜਲੰਧਰ ਦੇ ਨੇੜੇ ਦੇ ਕਸਬੇ ਕਰਤਾਰਪੁਰ ਵਿਚ 30 ਜੁਲਾਈ, 1989 ਨੂੰ ਪਿਤਾ ਬਲਦੇਵ ਕੁਮਾਰ ਅਤੇ ਮਾਤਾ ਬਿਮਲਾ ਦੇਵੀ ਦੇ ਘਰ ਜਨਮੇ ਦਿਲਜਾਨ ਨੇ ਸਾਲ 2006-07 ਵਿਚ ਐਮ.ਐਚ. ਵੰਨ ਦੇ ਰਿਆਲਿਟੀ ਸ਼ੋਅ ਵਿਚ ਭਾਗ ਲੈਂਦਿਆਂ ਪੰਜਾਬੀ ਸੰਗੀਤਕ ਜਗਤ ਵਿਚ ਆਪਣੀ ਪਹਿਲੀ ਪਛਾਣ ਬਣਾਈ ਅਤੇ ਇਸ ਸ਼ੋਅ ਵਿਚ ਉਹ ਉੱਪ ਜੇਤੂ ਰਿਹਾ ਸੀ।

ਸਾਲ 2012 ਵਿਚ ਕਲਰਜ਼ ਟੀ.ਵੀ. ਦੇ ਰਿਆਲਿਟੀ ਸ਼ੋਅ ’ਸੁਰਕਸ਼ੇਤਰ’ ਵਿਚ ਉਸ ਦੀਆਂ ਪੇਸ਼ਕਾਰੀਆਂ ਨੇ ਭਾਰਤੀ ਅਤੇ ਪਾਕਿਸਤਾਨੀ ਸੰਗੀਤਕ ਜਗਤ ਵਿਚ ਹਲਚਲ ਮਚਾ ਦਿੱਤੀ ਸੀ। ਕਈ ਫ਼ਿਲਮਾਂ ਵਿਚ ਵੀ ਉਸ ਨੇ ਪਲੇਅ ਬੈਕ ਸਿੰਗਰ ਵਜੋਂ ਆਪਣੀ ਆਵਾਜ਼ ਦਿੱਤੀ। ਉਸ ਦੀਆਂ 10 ਦੇ ਲਗਪਗ ਸੰਗੀਤਕ ਐਲਬਮਾਂ ਅਤੇ 50 ਦੇ ਲਗਪਗ ਸਿੰਗਲ ਟਰੈਕ ਗੀਤ ਹੁਣ ਤੱਕ ਰਿਲੀਜ਼ ਹੋ ਚੁੱਕੇ ਹਨ। ਕੁਝ ਦਿਨ ਪਹਿਲਾਂ ਹੀ ਉਸ ਦਾ ਗੁਰੂ ਰਵਿਦਾਸ ਬਾਰੇ ਗਾਇਆ ਗੀਤ ਬੇਹੱਦ ਮਕਬੂਲ ਹੋਇਆ ਸੀ। ਇਸ ਤੋਂ ਪਹਿਲਾਂ ਕਿਸਾਨੀ ਦੇ ਸੰਘਰਸ਼ ਬਾਰੇ ਉਨਾਂ ਵਲੋਂ ਗਾਏ ਗੀਤ ’ਜ਼ਿੰਦਾਬਾਦ’ ਨੇ ਵੀ ਵੱਡੀ ਗਿਣਤੀ ਵਿਚ ਲੋਕਾਂ ਦਾ ਧਿਆਨ ਖਿੱਚਿਆ ਸੀ।

श्री चमकौर साहिब में बन रहे थीम पार्क के लिए भी दिलजान ने गाये हैं दो गीत


पंजाब के पर्यटन एवं सांस्कृतिक मामलों संबंधी मंत्री स. चरनजीत सिंह चन्नी ने नौजवान पंजाबी गायक दिलजान के निधन पर गहरे दु:ख का प्रगटावा किया है। गायक दिलजान (32 साल) का बीती रात जंडियाला गुरू के पास एक सडक़ हादसे में निधन हो गया था। उनके आकस्मिक निधन से समूचे पंजाबी जगत में शोक की लहर दौड़ गई है।
इस मौके अपने शौक संदेश में स. चन्नी ने कहा कि इस सुरीले और मदुभाषी कलाकार के वियोग से संगीत प्रेमियों और समूचे पंजाबी जगत को काफी ठेस पहुँची हैं। उन्होंने कहा कि दिलजान बहुत ही सुरीला गायक था जिसने श्री चमकौर साहिब में बन रहे थीम पार्क के लिए भी दो गीतों के लिए अपनी आवाज़ दी थी।
दु:ख के इस क्षण में दिलजान के परिवार के साथ गहरा दु:ख सांझा करते हुये कैबिनेट मंत्री चन्नी ने कहा कि आकस्मिक निधन से हुये घाटे को शब्दों में ब्यान नहीं किया जा सकता। उन्होंने परमात्मा के आगे अरदास की है कि दिवंगत आत्मा को अपने चरणों में शाश्वत स्थान दें और परिवार को ईश्वरीय आदेश मानने का हौंसला प्रदान करे।
जिक्रयोग्य है कि अपनी मेहनत, संघर्ष और सुरीली आवाज के साथ थोड़े ही समय में भारतीय और विशेषत: पंजाबी संगीत संसार में उसने अपनी निवेकली पहचान बना ली थी।
जालंधर के नजदीक के कस्बे करतारपुर में 30 जुलाई, 1989 को पिता बलदेव कुमार और माता बिमला देवी के घर जन्मे दिलजान ने साल 2006-07 में एम.एच. भांत के रियालिटी शो में भाग लेते हुये पंजाबी संगीत जगत में अपनी पहली पहचान बनाई और इस शो में वह उप-विजेता रहा था।
साल 2012 में कलरर्ज़ टी.वी. के रियालिटी शो ‘सुरकशेतर’ में उसकी प्रस्तुतियों ने भारतीय और पाकिस्तानी संगीत जगत में हलचल मचा दी थी। कई फिल्मों में भी उसने पाŸव गायक के तौर पर अपनी आवाज दी। उसकी 10 के लगभग संगीत एलबमों और 50 के लगभग सिंगल ट्रैक गीत अब तक रिलीज़ हो चुके हैं। कुछ दिन पहले ही उसका गुरू रविदास पर गाया गीत बेहद प्रसिद्ध हुआ था। इससे पहले किसानी के संघर्ष के बारे उनकी तरफ से गाये गीत जिन्दाबाद ने भी बड़ी संख्या में लोगों का ध्यान आकर्षित किया था।