You are currently viewing ਚਲ ਵਸਿਆ ਉੱਘਾ ਪੰਜਾਬੀ ਅਦਾਕਾਰ ਸਤੀਸ਼ ਕੌਲ
ਪੰਜਾਬੀ ਫਿਲਮ ਅਦਾਕਾਰ ਸਤੀਸ਼ ਕੌਲ

ਚਲ ਵਸਿਆ ਉੱਘਾ ਪੰਜਾਬੀ ਅਦਾਕਾਰ ਸਤੀਸ਼ ਕੌਲ

-ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ10 ਅਪ੍ਰੈਲ(ਕੇਸਰੀ ਨਿਊਜ਼ ਨੈੱਟਵਰਕ)- ਅੱਜ ਨਾਮਵਰ ਪੰਜਾਬੀ ਅਦਾਕਾਰ ਸਤੀਸ਼ ਕੌਲ ਇਸ ਫ਼ਾਨੀ ਸੰਸਾਰ ਨੂੰ ਸਦੀਵੀ ਵਿਛੋੜਾ ਦੇ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤੀਸ਼ ਕੌਲ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 76 ਸਾਲਾਂ ਦੇ ਸਨ ਜੋ ਅੱਜ ਬਾਅਦ ਦੁਪਹਿਰ ਲੁਧਿਆਣਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਚ ਚੱਲ ਵਸੇ।

ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸਤੀਸ਼ ਕੌਲ ਨੂੰ ਬਹੁ-ਪੱਖੀ ਅਦਾਕਾਰ ਦੱਸਿਆ ਜਿਨ੍ਹਾਂ ਨੇ ਪੰਜਾਬ ਸਿਨੇਮਾਕਲਾ ਅਤੇ ਸੱਭਿਆਚਾਰ ਦੇ ਪਾਸਾਰ ਵਿਚ ਅਹਿਮ ਭੂਮਿਕਾ ਨਿਭਾਈ।

ਪੰਜਾਬਪੰਜਾਬੀ ਅਤੇ ਪੰਜਾਬੀਅਤ ਦੇ ਝੰਡਾਬਰਦਾਰ ਹੋਣ ਦੇ ਨਾਤੇ ਸਤੀਸ਼ ਕੌਲ ਨੂੰ ਪੰਜਾਬੀ ਸਿਨੇਮੇ ਨੂੰ ਲੋਕਾਂ ਵਿਚ ਮਕਬੂਲ ਕਰਨ ਲਈ ਪਾਏ ਗਏ ਮਿਸਾਲੀ ਯੋਗਦਾਨ ਲਈ ਹਮੇਸ਼ਾ ਚੇਤੇ ਕੀਤਾ ਜਾਵੇਗਾ।

ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਸੰਕਟ ਦੀ ਘੜੀ ਵਿਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।