ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਇਹ ਰਹੇ ਕੰਟਰੋਲ ਰੂਮ ਨੰਬਰ
ਪੰਜਾਬ ਮੰਡੀ ਬੋਰਡ ਕੰਟਰੋਲ ਰੂਮ

ਕਣਕ ਦੀ ਖਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਇਹ ਰਹੇ ਕੰਟਰੋਲ ਰੂਮ ਨੰਬਰ

ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਵਾਸਤੇ ਸੂਬੇ ਦੇ ਸਾਰੇ 22 ਜਿਲਿਆਂ ਲਈ ਕੰਟਰੋਲ ਰੂਮ ਦੇ ਨੰਬਰ ਜਾਰੀ

ਚੰਡੀਗੜ੍ਹ, 11 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ)- ਸੂਬੇ ਵਿੱਚ ਹਾੜ੍ਹੀ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿੱਚ ਸਾਰੇ 22 ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਕਿ ਕੋਵਿਡ-19 ਦੇ ਮੱਦੇਨਜ਼ਰ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਿਆ ਜਾ ਸਕੇ।

ਮੰਡੀ ਬੋਰਡ ਦੇ ਇਕ ਬੁਲਾਰੇ ਨੇ ਅੱਜ ਦੱਸਿਆ ਕਿ ਚੇਅਰਮੈਨ ਨੇ ਕਿਸਾਨਾਂ ਨੂੰ ਮੰਡੀ ਬੋਰਡ ਦੀ ਮੋਬਾਈਲ ਐਪ ‘e-PMB’ ਡਾਊਨਲੋਡ ਕਰਨ ਲਈ ਆਖਿਆ ਹੈ ਤਾਂ ਕਿ ਮੰਡੀਆਂ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਕਣਕ ਵੇਚਣ ਲਈ ਈ-ਪਾਸ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇ। ਉਨਾਂ ਨੇ ਉਮੀਦ ਜਾਹਰ ਕੀਤੀ ਕਿ ਇਸ ਐਪ ਨਾਲ ਕੋਵਿਡ-19 ਦੀ ਭਿਆਨਕ ਬਿਮਾਰੀ ਦੇ ਮੱਦੇਨਜ਼ਰ ਕਣਕ ਦੀ ਖਰੀਦ ਲਈ ਸਾਰੇ ਭਾਈਵਾਲਾਂ ਨੂੰ ਬਹੁਤ ਲਾਭ ਹੋਵੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਅੰਮਿਤਸਰ ਜ਼ਿਲੇ ਦੇ ਕਿਸਾਨ ਅਤੇ ਆੜ੍ਹਤੀਏ 0172-5101647 ’ਤੇ ਸੰਪਰਕ ਕਾਇਮ ਕਰ ਸਕਦੇ ਹਨ। ਇਸੇ ਤਰਾਂ ਬਰਨਾਲਾ (0172-5101673), ਬਠਿੰਡਾ (0172-5101668), ਫਰੀਦਕੋਟ (0172-5101694), ਫਤਹਿਗੜ੍ਹ ਸਾਹਿਬ (0172-5101665) ਅਤੇ ਫਾਜ਼ਿਲਕਾ (0172-5101650) ’ਤੇ ਸੰਪਰਕ ਕਰ ਸਕਦੇ ਹਨ। ਫਿਰੋਜ਼ਪੁਰ (0172-5101609), ਗੁਰਦਾਸਪੁਰ (0172-5101619), ਹੁਸ਼ਿਆਰਪੁਰ (0172-5101605), ਜਲੰਧਰ (0172-5101682), ਕਪੂਰਥਲਾ (0172-5101620), ਲੁਧਿਆਣਾ (0172-5101629) ਅਤੇ ਮਾਨਸਾ (0172-5101648) ’ਤੇ ਰਾਬਤਾ ਕਾਇਮ ਕਰ ਸਕਦੇ ਹਨ।

ਇਸੇ ਤਰ੍ਹਾਂ ਮੋਗਾ ਦੇ ਕਿਸਾਨ ਅਤੇ ਆੜ੍ਹਤੀਏ ਕੰਟਰੋਲ ਰੂਮ ਨਾਲ 0172-5101700 ’ਤੇ ਸੰਪਰਕ ਕਰ ਸਕਦੇ ਹਨ, ਮੁਹਾਲੀ (0172-5101641), ਪਠਾਨਕੋਟ (0172-5101651), ਪਟਿਆਲਾ (0172-5101652), ਰੋਪੜ (0172-5101646), ਸੰਗਰੂਰ (0172-5101692) ‘ਤੇ ਸੰਪਰਕ ਕਰ ਸਕਦੇ ਹਨ। ਇਸੇ ਤਰਾਂ ਐਸ.ਬੀ.ਐਸ.  ਨਗਰ (0172-5101649), ਸ੍ਰੀ ਮੁਕਤਸਰ ਸਾਹਿਬ (0172-5101659) ਅਤੇ ਤਰਨਤਾਰਨ (172-5101643) ’ਤੇ ਰਾਬਤਾ ਕਰ ਸਕਦੇ ਹਨ।

ਇਸ ਤਰਾਂ ਦੀਆਂ ਜਾਣਕਾਰੀਅਂ ਵਾਸਤੇ ਜੁੜੇ ਰਹੋ ਕੇਸਰੀ ਵਿਰਾਸਤ ਦੇ ਯੂਟਿਊਬ, ਵੈਬਸਾਈਟ ਅਤੇ ਮਾਸਿਕ ਅਖ਼ਬਾਰ ਦੇ ਨਾਲ।