You are currently viewing ਜਲੰਧਰ ਦੀਆਂ ਮੰਡੀਆਂ ਵਿੱਚੋਂ ਕਿਸਾਨਾਂ ਨੇ ਦਿੱਤੀਆਂ ਖੁਸ਼ਖ਼ਬਰੀਆਂ
ਜਲੰਧਰ ਮੋਡੀ ਵਿਚ ਕਿਸਾਨ ਖੁਸ਼

ਜਲੰਧਰ ਦੀਆਂ ਮੰਡੀਆਂ ਵਿੱਚੋਂ ਕਿਸਾਨਾਂ ਨੇ ਦਿੱਤੀਆਂ ਖੁਸ਼ਖ਼ਬਰੀਆਂ

ਮੰਡੀਆਂ ਵਿੱਚ ਕੋਵਿਡ-19 ਦੀ ਰੋਕਥਾਮ ਲਈ ਕੀਤੇ ਗਏ ਇੰਤਜ਼ਾਮਾਂ ਤੇ ਵੀ ਪ੍ਰਗਟਾਈ ਤਸੱਲੀ

ਜਲੰਧਰ, 19 ਅਪ੍ਰੈਲ (ਗੁਰਪ੍ਰੀਤ ਸਿੰਘ ਸੰਧੂ)- ਜ਼ਿਲ੍ਹਾ ਜਲੰਧਰ ਦੀਆਂ ਮੰਡੀਆਂ ਵਿੱਚ ਕੁਝ ਹੀ ਘੰਟਿਆਂ ਵਿੱਚ ਆਪਣੀ ਕਣਕ ਦੀ ਫ਼ਸਲ ਵੇਚ ਕੇ ਘਰਾਂ ਨੂੰ ਖੁਸ਼ੀ-ਖੁਸ਼ੀ ਪਰਤ ਰਹੇ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕੀਤੇ ਗਏ ਸੁਚੱਜੇ ਖ਼ਰੀਦ ਪ੍ਰਬੰਧਾਂ ਤੇ ਤਸੱਲੀ ਜ਼ਾਹਰ ਕੀਤੀ। 

               ਨਵੀਂ ਅਨਾਜ ਮੰਡੀ ਵਿਖੇ ਆਪਣੀ ਫ਼ਸਲ ਵੇਚਣ ਆਏ ਕਿਸਾਨ ਸੁਖਪ੍ਰੀਤ ਸਿੰਘ ਸੰਘਾ ਕਪੂਰ ਪਿੰਡ ਨੇ ਕਿਹਾ ਕਿ ਉਹ ਅੱਜ ਆਪਣੀ 250 ਕੁਇੰਟਲ ਦੇ ਕਰੀਬ ਕਣਕ ਮੰਡੀ ਵਿੱਚ ਲੈ ਕੇ ਆਇਆ ਸੀਜਿਸ ਦੀ ਮਾਰਕਫੈੱਡ ਵੱਲੋਂ ਤੁਰੰਤ ਖ਼ਰੀਦ ਕਰ ਲਏ ਜਾਣ ਕਾਰਨ ਸਦਕਾ ਉਹ ਬਹੁਤ ਖੁਸ਼ ਅਤੇ ਸੰਤੁਸ਼ਟ ਹੈ । ਉਸ ਨੇ ਕਿਹਾ ਕਿ ਫ਼ਸਲ ਵੇਚਣ ਸਬੰਧੀ ਉਸ ਨੂੰ ਮੰਡੀ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਈ।

               ਇਕ ਹੋਰ ਕਿਸਾਨ ਪਰਮਿੰਦਰ ਸਿੰਘ ਵਾਸੀ ਫੁੱਲਪੁਰਜੋ ਕਿ ਪ੍ਰਤਾਪਪੁਰਾ ਮੰਡੀ ਵਿੱਚ ਵਿਕਰੀ ਲਈ ਆਪਣੀ ਕਣਕ ਦੀ ਫ਼ਸਲ ਲੈ ਕੇ ਆਇਆ ਸੀਨੇ ਦੱਸਿਆ ਕਿ ਉਹ ਸਵੇਰੇ 11 ਵਜੇ ਕਰੀਬ 100 ਕੁਇੰਟਲ ਕਣਕ ਮੰਡੀ ਵਿੱਚ ਲੈ ਕੇ ਆਇਆ ਸੀਜਿਹੜੀ ਕਿ ਦੁਪਹਿਰ 1 ਵਜੇ ਤੱਕ ਵਿਕ ਗਈ। ਉਸ ਨੇ ਖ਼ਰੀਦ ਪ੍ਰਬੰਧਾਂ ਤੋਂ ਇਲਾਵਾ ਮੰਡੀ ਵਿੱਚ ਕੋਵਿਡ-19 ਦੀ ਰੋਕਥਾਮ ਲਈ ਕੀਤੇ ਗਏ ਇੰਤਜ਼ਾਮਾਂ ਤੇ ਵੀ ਸੰਤੋਸ਼ ਜ਼ਾਹਰ ਕੀਤਾ।   

               ਇਸੇ ਤਰ੍ਹਾਂ ਪਿੰਡ ਹਮੀਰ ਖੇੜਾ ਦੇ ਕਿਸਾਨ ਬਖਤੌਰ ਨੇ ਕਿਹਾ ਕਿ ਉਹ ਸਵੇਰੇ 8 ਵਜੇ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਆਇਆ ਸੀ ਅਤੇ 2-3 ਘੰਟਿਆਂ ਵਿੱਚ ਹੀ ਫ਼ਸਲ ਵੇਚ ਕੇ ਵਹਿਲਾ ਹੋ ਗਿਆ ਹੈ। ਉਸ ਨੇ ਕਿਹਾ ਕਿ ਖ਼ਰੀਦ ਉਪਰੰਤ ਫ਼ਸਲ ਦੀ ਲਿਫ਼ਟਿੰਗ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈਜਿਸ ਸਦਕਾ ਉਸ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਿਆ।

               ਜ਼ਿਕਰਯੋਗ ਹੈ ਕਿ ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਇਸ ਵਾਰ 137 ਖ਼ਰੀਦ ਕੇਂਦਰ ਬਣਾਏ ਗਏ ਹਨਜਿਨ੍ਹਾਂ ਵਿੱਚ 78 ਪੱਕੀਆਂ ਮੰਡੀਆਂ ਅਤੇ 59 ਆਰਜ਼ੀ ਖਰੀਦ ਕੇਂਦਰ ਸ਼ਾਮਲ ਹਨ।

               ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਕਿਹਾ ਕਿ ਮੰਡੀਆਂ ਵਿੱਚ ਪੁੱਜੀ ਕਣਕ ਦੀ ਸਮੇਂ ਸਿਰ ਖ਼ਰੀਦ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਮੇਂ ਸਿਰ ਚੁਕਾਈ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।

               ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਮੁੱਚੇ ਲੋੜੀਂਦੇ ਪ੍ਰਬੰਧ  ਯਕੀਨੀ ਬਣਾਏ ਗਏ ਹਨ ਤਾਂ ਜੋ ਉਨ੍ਹਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਾਰਦਾਨੇ ਸਬੰਧੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਖ਼ਰੀਦ ਏਜੰਸੀਆਂ ਪਾਸ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ ਉਪਲਬੱਧ ਹੈ।

               ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫ਼ਸਲ ਸੁਕਾ ਕੇ ਲਿਆਂਦੀ ਜਾਵੇ ਅਤੇ ਕੋਵਿਡ-19 ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਬਿਨਾਂ ਕਿਸੇ ਦਿੱਕਤ ਦੇ ਉਨ੍ਹਾਂ ਵੱਲੋਂ ਲਿਆਂਦੀ ਫ਼ਸਲ ਦੀ ਵਿਕਰੀ ਹੋ ਸਕੇ।