ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਬਾਰੇ ਲਿਆ ਇਹ ਵੱਡਾ ਫੈਸਲਾ
ਪੰਜਾਬ ਸਕੂਲ ਸਿੱਖਿਆ ਵਿਭਾਗ ਲੋਗੋ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਬਾਰੇ ਲਿਆ ਇਹ ਵੱਡਾ ਫੈਸਲਾ

ਚੰਡੀਗੜ, 20 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ)- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੱਚੇ ਮੁਲਾਜ਼ਮਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨਾਂ ਦੀਆਂ ਸੇਵਾਵਾਂ ਹੋਰ ਇੱਕ ਸਾਲ ਲਈ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਾਲ 2020-21 ਦੌਰਾਨ ਭਰੀਆਂ ਗਈਆਂ ਕੱਚੀਆਂ ਅਸਾਮੀਆਂ ਨੂੰ ਸਾਲ 2021-22 ਦੌਰਾਨ ਵੀ ਜਾਰੀ ਰੱਖਣ ਲਈ ਵਿਭਾਗ ਨੇ ਸਹਿਮਤੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।