You are currently viewing ਸਿਹਤ ਮੰਤਰੀ ਵੱਲੋਂ ਐਸ.ਐਮ.ਓ. ਪੁਸ਼ਪਿੰਦਰ ਕੁਮਾਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
50 ਡਾਕਟਰਾਂ ਦੀ ਭਰਤੀ

ਸਿਹਤ ਮੰਤਰੀ ਵੱਲੋਂ ਐਸ.ਐਮ.ਓ. ਪੁਸ਼ਪਿੰਦਰ ਕੁਮਾਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 28 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ)- ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸੀ.ਐਚ.ਸੀ. ਭੀਖੀ ਵਿਖੇ ਤਾਇਨਾਤ ਸੀਨੀਅਰ ਮੈਡੀਕਲ ਅਫਸਰ ਡਾ. ਪੁਸ਼ਪਿੰਦਰ ਕੁਮਾਰ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।

ਸ. ਸਿੱਧੂ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਕਿ ਸਿਹਤ ਵਿਭਾਗ ਨੇ ਕੋਵੀਡ-19 ਮਹਾਂਮਾਰੀ ਵਿਰੁੱਧ ਲੜਾਈ ਵਿੱਚ ਆਪਣੇ ਫਰੰਟ ਲਾਈਨ ਵਾਰੀਅਰ ਨੂੰ ਗੁਆ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਡਾ. ਕੁਮਾਰ ਸਹਿ-ਰੋਗਾਂ ਤੋਂ ਪੀੜਤ ਸਨ ਅਤੇ ਮਿਤੀ 23.04.2021 ਨੂੰ ਉਹ ਕੋਵਿਡ-19 ਪਾਜ਼ੇਟਿਵ ਪਾਏ ਗਏ।ਉਨ੍ਹਾਂ ਨੂੰ ਸਾਹ ਦੀ ਸਮੱਸਿਆ ਆਉਣ ਤੋਂ ਬਾਅਦ 26.04.2021 ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਆਈ.ਸੀ.ਯੂ. ਵਿਚ ਦਾਖਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਡਾ. ਕੁਮਾਰ ਸਿਹਤਯਾਬ ਹੋ ਗਏ ਅਤੇ ਫਿਰ ਉਨ੍ਹਾਂ ਨੂੰ ਜਨਰਲ ਵਾਰਡ ਵਿਚ ਤਬਦੀਲ ਕਰ ਦਿੱਤਾ ਗਿਆ ਜਿਥੇ 3-4 ਘੰਟਿਆਂ ਬਾਅਦ ਉਹ ਫਿਰ ਬਿਮਾਰ ਪੈ ਗਏ ਅਤੇ 27 ਅਪ੍ਰੈਲ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਸਿਹਤ ਮੰਤਰੀ ਨੇ ਦੱਸਿਆ ਕਿ ਡਾ. ਕੁਮਾਰ ਨੂੰ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਦਿੱਤੀ ਗਈ ਸੀ ਪਰ ਦੂਜੀ ਖੁਰਾਕ ਲੈਣ ਤੋਂ ਪਹਿਲਾਂ ਉਹ ਕਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ।

ਬਲਬੀਰ ਸਿੰਘ ਸਿੱਧੂ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਡਾ. ਕੁਮਾਰ ਦੇ ਪਰਿਵਾਰਕ ਮੈਂਬਰਾਂ ਅਤੇ ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਜ਼ਾਹਰ ਕੀਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਡਾ. ਕੁਮਾਰ ਆਪਣੇ ਪਿੱਛੇ ਪਤਨੀ ਅਤੇ ਇੱਕ ਬੇਟੀ ਛੱਡ ਗਏ ਹਨ।ਉਨ੍ਹਾਂ ਦੀ ਬੇਟੀ ਬਠਿੰਡਾ ਦੇ ਆਦੇਸ਼ ਮੈਡੀਕਲ ਕਾਲਜ ਵਿੱਚ ਐਮ.ਬੀ.ਬੀ.ਐਸ. ਕਰ ਰਹੀ ਹੈ।