ਮੈਰੀਟੋਰੀਅਸ ਸਕੂਲਾਂ ਵਿੱਚ ਦਖਲੇ ਵਾਸਤੇ ਰਜਿਸਟ੍ਰੇਸ਼ਨ 30 ਜੂਨ ਤੱਕ ਵਧੀ
ਕਲਾਸ ਵਿਚ ਪੰਜਾਬੀ ਵਿਦਿਆਰਥੀ

ਮੈਰੀਟੋਰੀਅਸ ਸਕੂਲਾਂ ਵਿੱਚ ਦਖਲੇ ਵਾਸਤੇ ਰਜਿਸਟ੍ਰੇਸ਼ਨ 30 ਜੂਨ ਤੱਕ ਵਧੀ

ਚੰਡੀਗੜ, 4 ਮਈ (ਕੇਸਰੀ ਨਿਊਜ਼ ਨੈੱਟਵਰਕ)- ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਮੈਰੀਟੋਰੀਅਸ ਸਕੂਲਾਂ ਵਿੱਚ ਦਖਲੇ ਵਾਸਤੇ ਅੰਤਿਮ ਤਰੀਕ ਵਿੱਚ ਵਾਧਾ ਕਰ ਦਿੱਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ 11ਵੀਂਂ ਅਤੇ 12ਵੀਂ ਜਮਾਤ ਵਿੱਚ ਦਾਖਲੇ ਲਈ ਰਜਿਸਟ੍ਰੇਸਨ 30 ਜੂਨ 2021 ਦੇ ਸ਼ਾਮ 5 ਵਜੇ ਤੱਕ ਕਰਵਾਈ ਜਾ ਸਕਦੀ ਹੈ। ਇਨਾਂ ਸਕੂਲਾਂ ਵਿੱਚ ਅੰਮਿ੍ਰਤਸਰ, ਬਠਿੰਡਾ, ਗੁਰਦਾਸਪੁਰ, ਫਿਰੋਜ਼ਪੁਰ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ, ਸੰਗਰੂਰ ਅਤੇ ਤਲਵਾੜਾ ਸ਼ਾਮਲ ਹਨ। ਇਸੇ ਤਰਾਂ ਹੀ ਤਲਵਾੜਾ ਮੈਰੀਟੋਰੀਅਸ ਸਕੂਲ ਵਿੱਚ 9ਵੀਂ ਅਤੇ 10ਵੀਂ ਜਮਾਤ ਵਿੱਚ ਦਾਖਲੇ ਲਈ ਵੀ ਰਜਿਸਟ੍ਰੇਸ਼ਨ ਵੀ 30 ਜੂਨ 2021 ਦੇ ਸ਼ਾਮ 5 ਵਜੇ ਤੱਕ ਕਰਵਾਈ ਜਾ ਸਕਦੀ ਹੈ।