You are currently viewing ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਵਿਰੁੱਧ ਸਖਤ ਕਰਵਾਈ ਕਰਨ ਦੀ ਚੇਤਾਵਨੀ
ਸਕੂਲ ਜਾਗਰੂਕਤਾ ਮੁਹਿੰਮ ਕੋਵਿਡ 19

ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਵਿਰੁੱਧ ਸਖਤ ਕਰਵਾਈ ਕਰਨ ਦੀ ਚੇਤਾਵਨੀ

ਚੰਡੀਗੜ, 5 ਮਈ (ਕੇਸਰੀ ਨਿਊਜ਼ ਨੈੱਟਵਰਕ)- ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲਾਂ ਵਿੱਚ ਸੱਦ ਕੇ ਮਾਪੇ-ਅਧਿਆਪਕ ਮਿਲਣੀ ਕਰਨ ਵਿਰੁੱਧ ਸਕੂਲ ਸਿੱਖਿਆ ਵਿਭਾਗ ਨੇ ਸਖਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।
ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਕੁੱਝ ਪ੍ਰਾਈਵੇਟ ਸਕੂਲਾਂ ਵੱਲੋਂ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀਆਂ ਘਟਨਾਵਾਂ ਵਿਭਾਗ ਦੇ ਧਿਆਨ ਵਿੱਚ ਆਈਆਂ ਹਨ। ਇਸ ਕਰਕੇ ਸਕੱਤਰ ਸਕੂਲ ਸਿੱਖਿਆ ਸ੍ਰੀ ਿਸ਼ਨ ਕੁਮਾਰ ਨੇ ਇੱਕ ਪੱਤਰ ਲਿਖ ਕੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਪ੍ਰਾਈਵੇਟ ਸਕੂਲਾਂ ’ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇਹ ਯਕੀਨੀ ਬਨਾਉਣ ਕਿ ਪ੍ਰਾਈਵੇਟ ਸਕੂਲ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਵਿੱਚ ਸੱਦ ਕੇ ਮੀਟਿੰਗਾਂ ਨਾ ਕਰਨ। ਬੁਲਾਰੇ ਅਨੁਸਾਰ ਅਧਿਕਾਰੀਆਂ ਨੂੰ ਅਨੁਸਾਸ਼ਨੀ ਕਾਰਵਾਈ ਕਰਨ ਲਈ ਅਜਿਹੇ ਕੇਸ ਡਾਇਰੈਕਟੋਰੇਟ ਅਤੇ ਸਬੰਧਿਤ ਡਿਪਟੀ ਕਮਿਸ਼ਨਰਾਂ ਨੂੰ ਕੇਸ ਭੇਜਣ ਲਈ ਕਿਹਾ ਗਿਆ ਹੈ ਤਾਂ ਜੋ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ।