ਬਿਨਾਂ ਸ਼ਨਾਖਤ ਯਾਤਰੀਆਂ ਨੂੰ ਹੋਟਲ ਗੈਸਟ ਹਾਊਸ ’ਚ ਠਹਿਰਾਉਣ ’ਤੇ ਪਾਬੰਦੀ ਦੇ ਆਦੇਸ਼
justice order from the court

ਬਿਨਾਂ ਸ਼ਨਾਖਤ ਯਾਤਰੀਆਂ ਨੂੰ ਹੋਟਲ ਗੈਸਟ ਹਾਊਸ ’ਚ ਠਹਿਰਾਉਣ ’ਤੇ ਪਾਬੰਦੀ ਦੇ ਆਦੇਸ਼

ਜਲੰਧਰ07 ਮਈ (ਮੋਹਿਤ ਸ਼ਰਮਾ)-  ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਜਗਮੋਹਨ ਸਿੰਘ ਵਲੋਂ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਗੈਰ ਨਹੀਂ ਠਹਿਰਾਉਣਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰਣ ਵਾਲੇ ਹਰੇਕ ਵਿਅਕਤੀ/ਯਾਤਰੀ ਦਾ ਫੋਟੋ ਸ਼ਨਾਖਤੀ ਕਾਰਡਜੋ ਸਮਰੱਥ ਅਧਿਕਾਰੀ ਵੱਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇਦੀ ਉਸ ਵਿਅਕਤੀ/ਯਾਤਰੀ ਵੱਲੋਂ ਸਵੈ-ਤਸਦੀਕਸ਼ੁਦਾ ਫੋਟੋ ਕਾਪੀ ਬਤੌਰ ਰਿਕਾਰਡ ਰੱਖੇਗਾ ਅਤੇ ਵਿਅਕਤੀ/ਯਾਤਰੀ ਦਾ ਰਿਕਾਰਡ ਰਜਿਸਟਰ ਤੇ ਮੇਨਟੇਨ ਕਰੇਗਾ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰੇ ਹੋਏ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਤਿਆਰ ਕਰਕੇ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਅਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਅਤੇ ਲੋੜ ਪੈਣ ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ।

                       ਇਸ ਤੋਂ ਇਲਾਵਾ ਜਦੋਂ ਵੀ ਕੋਈ ਵਿਦੇਸ਼ੀ ਵਿਅਕਤੀ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਵਿਚ ਠਹਿਰਦਾ ਹੈ ਤਾਂ ਇਸ ਸਬੰਧੀ ਇਤਲਾਹ ਇੰਚਾਰਜ ਫੌਰਨਰਸ ਰਜਿਸਟ੍ਰੇਸ਼ਨ ਆਫਿਸਦਫ਼ਤਰ ਕਮਿਸ਼ਨਰ ਪੁਲਿਸਜਲੰਧਰ ਨੂੰ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦੇ ਕੋਰੀਡੋਰਲਿਫ਼ਟਰਿਸੈਪਸ਼ਨ ਕਾਊਂਟਰ ਅਤੇ ਮੁੱਖ ਪ੍ਰਵੇਸ਼ ਦਰਵਾਜ਼ੇ ਤੇ ਸੀ. ਸੀ. ਟੀ. ਵੀ ਕੈਮਰੇ ਲਗਾਏ ਜਾਣਗੇ। ਜੇਕਰ ਕੋਈ ਸ਼ੱਕੀ ਵਿਅਕਤੀ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਖੇ ਠਹਿਰਦਾ/ਆਉਂਦਾ ਹੈਜੋ ਕਿਸੇ ਪੁਲਿਸ ਕੇਸ ਵਿਚ ਲੋੜੀਂਦਾ ਹੈ ਜਾਂ ਕਿਸੇ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਵਿਚੋਂ ਠਹਿਰੇ/ਆਏ ਵਿਅਕਤੀ/ਯਾਤਰੀ ਨੂੰ ਕਿਸੇ ਹੋਰ ਰਾਜ/ਜ਼ਿਲ੍ਹੇ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਂ ਦਾ ਮਾਲਕ/ਪ੍ਰਬੰਧਕ ਤੁਰੰਤ ਇਸ ਦੀ ਸੂਚਨਾ ਸਬੰਧਤ ਥਾਣੇ/ਪੁਲਿਸ ਕੰਟਰੋਲ ਰੂਮ ਨੂੰ ਦੇਣ ਦੇ ਜ਼ਿੰਮੇਵਾਰ ਹੋਣਗੇ। ਇਹ ਹੁਕਮ 07.05.2021 ਤੋਂ 06.07.2021 ਤੱਕ ਲਾਗੂ ਰਹਿਣਗੇ।