ਪੰਜਾਬ ਜੇਲ ਵਿਭਾਗ ਵਿਚ ਵਾਰਡਰ ਤੇ ਮੈਟਰਨ ਦੀਆਂ ਅਸਾਮੀਆਂ
breaking news punjab logo

ਪੰਜਾਬ ਜੇਲ ਵਿਭਾਗ ਵਿਚ ਵਾਰਡਰ ਤੇ ਮੈਟਰਨ ਦੀਆਂ ਅਸਾਮੀਆਂ

ਚੰਡੀਗੜ੍ਹ, 7 ਮਈ (ਕੇਸਰੀ ਨਿਊਜ਼ ਨੈੱਟਵਰਕ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਜੇਲ੍ਹ ਵਿਭਾਗ ਵਿਚ ਵਾਰਡਰ ਦੀਆਂ 815 ਅਤੇ 32 ਮੈਟਰਨ  ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਿੱਤੀ।
ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਮਿਤੀ 10 ਮਈ ਤੋਂ 31 ਮਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।
ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ `ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।