You are currently viewing ਮਹਿੰਦਰਾ ਐਂਡ ਮਹਿੰਦਰਾ ਵਲੋਂ 30 ਬੈੱਡ ਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ
ਹਸਪਤਾਲ ਤੋਂ ਛੁੱਟੀ ਹਾਸਿਲ ਕਰਨ ਵਾਲੇ ਮਰੀਜ਼ਾਂ ਵਾਸਤੇ ਵੀ ਮਿਲਣਗੇ ਆਕਸੀਜ਼ਨ ਉਪਕਰਨ

ਮਹਿੰਦਰਾ ਐਂਡ ਮਹਿੰਦਰਾ ਵਲੋਂ 30 ਬੈੱਡ ਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ

ਚੰਡੀਗੜ੍ਹ 10 ਮਈ (ਕੇਸਰੀ ਨਿਊਜ਼ ਨੈੱਟਵਰਕ)- ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਸਵਰਾਜ ਡਿਵੀਜ਼ਨ, ਕੋਵੀਡ ਸੰਕਟ ਕਰਕੇ ਸਿਹਤ ਬੁਨਿਆਦੀ ਢਾਂਚੇ `ਤੇ ਪੈ ਰਹੇ ਦਬਾਅ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀ ਸਹਾਇਤਾ ਵਾਸਤੇ ਅੱਗੇ ਆਈ ਹੈ ਜਿਸ ਵੱਲੋਂ 30 ਬੈੱਡ ਅਤੇ 15 ਆਕਸੀਜਨ ਕੰਸਨਟ੍ਰੇਟਰਜ਼ ਦਾਨ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ 10 ਲੀਟਰ ਸਮਰੱਥਾ ਵਾਲੇ ਇਨ੍ਹਾਂ ਕੰਸਨਟੇ੍ਰਟਰਜ਼ ਨਾਲ ਕੋਵਿਡ ਕੇਅਰ ਸੈਂਟਰਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸੰਭਾਲ ਸੇਵਾਵਾਂ ਨੂੰ ਬਲ ਮਿਲੇਗਾ।
ਉਨ੍ਹਾਂ ਦੱਸਿਆ ਕਿ ਸਵਰਾਜ ਟਰੈਕਟਜ਼ ਦਾ ਸੀ.ਐਸ.ਆਰ. ਵਿੰਗ ਮਹਾਂਮਾਰੀ `ਤੇ ਕਾਬੂ ਪਾਉਣ ਲਈ ਸੂਬੇ ਦੇ ਅਮਲੇ ਨਾਲ ਨੇੜਿਓਂ ਤਾਲਮੇਲ ਜ਼ਰੀਏ ਕੰਮ ਕਰ ਰਿਹਾ ਹੈ।ਇਸ ਵੱਲੋਂ ਬੀਤੇ ਸਮੇਂ ਦੌਰਾਨ ਫਰੰਟਲਾਈਨ ਵਾਰੀਅਰਜ਼ ਨੂੰ ਫੇਸ ਸ਼ੀਲਡਾਂ ਅਤੇ ਪੀਪੀਈਜ਼ ਤੋਂ ਇਲਾਵਾ ਸੈਨੇਟਾਈਜੇਸ਼ਨ ਦੇ ਕਾਰਜ ਲਈ ਟਰੈਕਟਰ ਅਤੇ ਫੂਡ ਪੈਕਟ ਤੇ ਫੇਸ ਮਾਸਕ ਆਦਿ ਮੁਹੱਈਆ ਕਰਵਾਏ ਗਏ ਸਨ।