ਜ਼ਿਲ੍ਹਾ ਕਚਿਹਰੀਆਂ ਵਿੱਚ ਕੋਵਿਡ-19 ਟੀਕਾਕਰਨ ਕੈਂਪ
ਜਿਲਾ ਕਚਿਹਰੀ ਜਲੰਧਰ

ਜ਼ਿਲ੍ਹਾ ਕਚਿਹਰੀਆਂ ਵਿੱਚ ਕੋਵਿਡ-19 ਟੀਕਾਕਰਨ ਕੈਂਪ

ਜਲੰਧਰ, 11 ਮਈ (ਮੋਹਿਤ ਸ਼ਰਮਾ)- ਕੋਵਿਡ-19 ਦੇ ਵਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਜਲੰਧਰ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਿਹਰੀਆਂ ਜਲੰਧਰ ਵਿਖੇ ਕੋਵਿਡ-19 ਟੀਕਾਕਰਨ ਕੈਂਪ ਲਗਾਇਆ ਗਿਆ ।

                ਇਸ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਅੱਜ ਦਾ ਇਹ ਟੀਕਾਕਰਨ ਕੈਂਪ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਜਲੰਧਰ ਦੇ ਪੈਨਲ ਦੇ ਵਕੀਲਾਂਸਟਾਫ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸਰਕਾਰ ਵੱਲੋਂ ਪ੍ਰਮਾਣਿਤ ਵੈਕਸੀਨ ਲਗਾਉਣ ਲਈ ਲਗਾਇਆ ਗਿਆ ਹੈ ।

                 ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਵੈਕਸੀਨ ਬਹੁਤ ਜ਼ਰੂਰੀ ਹੈ। ਅੱਜ ਜਦੋਂ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਲੱਖਾਂ ਕੇਸ ਰੋਜ਼ਾਨਾ ਸਾਹਮਣੇ ਆ ਰਹੇ ਹਨ ਅਤੇ ਕੀਮਤੀ ਜਾਨਾਂ ਦਾ ਨੁਕਸਾਨ ਹੋ ਰਿਹਾ ਹੈ। ਟੀਕਾਕਰਨ ਹੀ ਇਸ ਦਾ ਇੱਕ ਮਾਤਰ ਇਲਾਜ ਹੈ ਅਤੇ ਹਰੇਕ ਨਾਗਰਿਕ ਨੂੰ ਕੋਰੋਨਾ ਵੈਕਸੀਨ ਲਗਵਾਉਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਪੈਨਲ ਦੇ ਵਕੀਲਾਂਪੈਰਾ ਲੀਗਲ ਵਲੰਟੀਅਰਾਂ ਅਤੇ ਸਟਾਫ ਦੇ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਤੈਅ ਕੀਤੇ ਨਿਯਮਾਂ ਮੁਤਾਬਕ ਮਹਾਂਮਾਰੀ ਤੋਂ ਬਚਾਅ ਵਾਸਤੇ ਸਮਾਜਿਕ ਦੂਰੀਮਾਸਕ ਅਤੇ ਸੈਨੇਟਾਈਜ਼ਰ ਦੀ ਵਰਤੋਂ ਨੂੰ ਯਕੀਨੀ ਬਣਾਉਣ।

                ਇਸ ਮੌਕੇ ਡਾ. ਗਗਨਦੀਪ ਕੌਰਸੀ.ਜੇ.ਐਮ.-ਕਮ-ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨੇ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀਚੰਡੀਗੜ੍ਹ ਦੇ ਨਿਰਦੇਸ਼ਾਂ ਤਹਿਤ ਅੱਜ ਟੀਕਾਕਰਨ ਦੀ ਪਹਿਲੀ ਖੁਰਾਕ ਦਿੱਤੀ ਗਈ ਅਤੇ ਸਰਕਾਰ ਵੱਲੋਂ ਤੈਅ ਕੀਤੇ ਸਮੇਂ ਮੁਤਾਬਕ ਦੂਜੀ ਖੁਰਾਕ ਦਾ ਪ੍ਰਬੰਧ ਵੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਪੈਨਲ ਦੇ ਵਕੀਲਾਂਸਟਾਫ਼ ਅਤੇ ਪੈਰਾ ਲੀਗਲ ਵਲੰਟੀਅਰ ਵਾਸਤੇ ਕੀਤਾ ਜਾਵੇਗਾ।