You are currently viewing ਖੇਤੀ ਮਸ਼ੀਨਰੀ ‘ਤੇ ਸਬਸਿਡੀ ਲਈ 26 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ
ਖੇਤੀ ਮਸ਼ੀਨਰੀ ਸਬਸਿਡੀ

ਖੇਤੀ ਮਸ਼ੀਨਰੀ ‘ਤੇ ਸਬਸਿਡੀ ਲਈ 26 ਤੱਕ ਆਨਲਾਈਨ ਅਰਜ਼ੀਆਂ ਦੀ ਮੰਗ

ਜਲੰਧਰ, 13 ਮਈ (ਮੋਹਿਤ ਸ਼ਰਮਾ)- ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਖੇਤੀ ਮਸ਼ੀਨੀਕਰਨ ਨੂੰ ਪ੍ਰਫੁੱਲਤ ਕਰਨ ਲਈ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ‘ ਸਕੀਮ ਅਧੀਨ ਵੱਖ-ਵੱਖ ਫਸਲਾਂ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਉਪਦਾਨ (ਸਬਸਿਡੀ) ਤੇ ਦੇਣ ਲਈ 26 ਮਈ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ।

            ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਹ ਅਰਜ਼ੀਆਂ ਕਿਸਾਨਾਂ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪੋਰਟਲ https://agrimachinerypb.com ‘ਤੇ ਆਨਲਾਈਨ ਦਿੱਤੀਆਂ ਜਾਣੀਆਂ ਹਨ ਅਤੇ ਇਸ ਤੋਂ ਬਿਨਾਂ ਕੋਈ ਵੀ ਕਾਗਜ਼ ਜਾਂ ਬਿਨੈ-ਪੱਤਰ ਕਿਸੇ ਵੀ ਦਫ਼ਤਰ ਪਾਸ ਜਮ੍ਹਾ ਕਰਵਾਉਣ ਦੀ ਜ਼ਰੂਰਤ ਨਹੀਂ ਹੈ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਜਿਵੇਂ ਬੇਲਰਰੇਕਹੈਪੀ ਸੀਡਰਜ਼ੀਰੋ ਟਿੱਲ ਡਰਿੱਲਸੁਪਰ ਸੀਡਰਉਲਟਾਵੇਂ ਹੱਲਚੌਪਰਮਲਚਰ ਆਦਿ ਅਤੇ ਹੋਰ ਮਸ਼ੀਨਾਂ ਜਿਵੇਂ ਸਪਰੇਅਰਕਪਾਹ-ਮੱਕੀ ਬੀਜਣ ਵਾਲੇ ਨਿਊ-ਮੈਟਿਕ ਪਲਾਂਟਰਬਹੁ-ਫਸਲੀ ਪਲਾਂਟਰਆਲੂ ਬੀਜਣ/ਪੁੱਟਣ ਵਾਲੀਆਂ ਮਸ਼ੀਨਾਂਗੰਨੇ ਦੀ ਬਿਜਾਈ ਅਤੇ ਕਟਾਈ ਵਾਲੀਆਂ ਮਸ਼ੀਨਾਂਲੇਜਰ ਲੈਵਲਰਮੱਕੀ ਦੇ ਡਰਾਇਰਵੀਡਰ ਆਦਿ ਪੋਰਟਲ ਤੇ ਦਰਜ ਮਸ਼ੀਨਾਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

            ਉਨ੍ਹਾਂ ਅੱਗੇ ਦੱਸਿਆ ਕਿ ਮੰਡੀ ਬੋਰਡ ਨਾਲ ਪਹਿਲਾਂ ਤੋਂ ਰਜਿਸਟਰਡ ਕਿਸਾਨ ਇਸ ਪੋਰਟਲ ਤੇ ਲਾਗ-ਇੰਨ ਕਰ ਸਕਦਾ ਹੈ ਅਤੇ ਅਨਰਜਿਸਟਰਡ ਕਿਸਾਨ/ਗਰੁੱਪ ਆਪਣੀ ਨਵੀਂ ਰਜਿਸਟ੍ਰੇਸ਼ਨ ਵੀ ਇਸੇ ਪੋਰਟਲ ਤੇ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਬਿਨੈਕਾਰ ਵੱਲੋਂ ਦਿੱਤੇ ਜਾਣ ਵਾਲੇ ਸਵੈ ਘੋਸ਼ਣਾ ਪੱਤਰ ਦਾ ਫਾਰਮੈਟ ਵੀ ਪੋਰਟਲ ਤੇ ਹੀ ਉਪਲਬਧ ਹੈ।

            ਸ਼੍ਰੀ ਥੋਰੀ ਨੇ ਦੱਸਿਆ ਕਿ ਅਰਜ਼ੀ ਭਰਨ ਸਮੇਂ ਕਿਸਾਨ ਪਾਸ ਆਧਾਰ ਕਾਰਡਫੋਟੋਸਵੈ-ਘੋਸ਼ਣਾ ਪੱਤਰ ਅਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ (ਜੇਕਰ ਉਹ ਇਸ ਜਾਤੀ ਨਾਲ ਸੰਬੰਧ ਰੱਖਦਾ ਹੋਵੇ) ਹੋਣਾ ਜ਼ਰੂਰੀ ਹੈ। ਕਿਸਾਨ ਗਰੁੱਪਾਂਸੁਸਾਇਟੀਆਂਪੰਚਾਇਤਾਂ ਅਤੇ ਹੋਰ ਸੰਸਥਾਵਾਂ ਦੇ ਮੁਖੀ ਅਤੇ ਦੋ ਹੋਰ ਮੈਂਬਰਾਂ ਦਾ ਆਧਾਰ ਕਾਰਡ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜ਼ਰੂਰੀ ਹੈ।

            ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰਖੇਤੀਬਾੜੀ ਇੰਜੀਨੀਅਰ ਜਾਂ ਬਲਾਕ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।