You are currently viewing ਨਾਜਾਇਜ਼ ਸਬੰਧਾਂ ਦੇ ਸ਼ੱਕ ਵਿਚ ਪਤਨੀ ਦੀ ਹੱਤਿਆ ਕਰਕੇ ਲਾਸ਼ ਖੇਤਾਂ ਵਿਚ ਸੁੱਟੀ
ਮ੍ਰਿਤਕ ਸਰੀਰ

ਨਾਜਾਇਜ਼ ਸਬੰਧਾਂ ਦੇ ਸ਼ੱਕ ਵਿਚ ਪਤਨੀ ਦੀ ਹੱਤਿਆ ਕਰਕੇ ਲਾਸ਼ ਖੇਤਾਂ ਵਿਚ ਸੁੱਟੀ

ਕਪੂਰਥਲਾ (ਕੇ.ਐਸ.ਕੌੜਾ)-ਹਲਕਾ ਸੁਲਤਾਨਪੁਰ ਲੋਧੀ ਵਿੱਚ ਦਿਲ ਕੰਬਾਊ ਘਟਨਾ ਸਾਮਣੇ ਆਈ ਹੈ। ਖੇਤਰ ਵਿਚ ਪ੍ਰੇਮ ਸੰਬੰਧਾਂ ਦੇ ਸ਼ੱਕ ਵਿਚ ਪਤੀ ਨੇ ਆਪਣੀ ਪਤਨੀ ਦੀ ਹੱਤਿਆ ਕਰਨ ਦੀ ਸੂਚਨਾ ਹੈ। ਪਤੀ ਨੂੰ ਆਪਣੀ ਪਤਨੀ ਤੇ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਕਿਸੇ ਨਾਲ ਨਾਜਾਇਜ਼ ਸਬੰਧ ਹਨ।
ਸੁਲਤਾਨਪੁਰ ਲੋਧੀ ਦੇ ਪਿੰਡ ਸੇਚਾਂ ਵਿਚ ਪਤੀ ਨੇ ਆਪਣੀ ਪਤਨੀ ਮਨਜੀਤ ਕੌਰ ਦਾ ਗ਼ਲਾ ਘੁੱਟ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕਾ ਮਨਜੀਤ ਕੌਰ ਦੇ ਭਰਾ ਦੇ ਬਿਆਨਾ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਸੁਲਤਾਨਪੁਰ ਲੋਧੀ ਦੇ ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਮਨਜੀਤ ਕੌਰ ਦੇ ਭਰਾ ਅਨੁਸਾਰ ਪਿੰਡ ਸੇਚਾਂ ਦੇ ਰਹਿਣ ਵਾਲੇ ਕੁਲਵੰਤ ਸਿੰਘ ਨੇ ਉਸਦੀ ਭੈਣ ਦਾ ਗਲਾ ਘੁੱਟ ਕੇ ਨੇੜੇ ਪਿੰਡ ਭੌਰ ਦੇ ਖੇਤਾਂ ਵਿਚ ਲਾਸ਼ ਨੂੰ ਸੁੱਟ ਦਿਤਾ। ਪੁਲਿਸ ਦੇ ਕਹਿਣ ਮੁਤਾਬਿਕ ਕੁਲਵੰਤ ਸਿੰਘ ਆਪਣੀ ਪਤਨੀ ਮ੍ਰਿਤਕ ਮਨਜੀਤ ਕੌਰ ਤੇ ਨਜਾਇਜ਼ ਸਬੰਧ ਹੋਣ ਦਾ ਸ਼ੱਕ ਕਰਦਾ ਸੀ ਅਤੇ ਇਸੇ ਨੂੰ ਲੈ ਕੇ ਕੁਲਵੰਤ ਸਿੰਘ ਨੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਨੇ ਖੇਤਾਂ ਵਿੱਚੋ ਲਾਸ਼ ਨੂੰ ਬਰਾਮਦ ਕਰ ਕਰਦਿਆਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆਂ ਹੈ। ਅਗਲੇਰੀ ਪੁੱਛ ਪੜਤਾਲ ਜਾਰੀ ਹੈ।