ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸਦਭਾਵਨਾ ਅਤੇ ਧਰਮ ਨਿਰਪੱਖਤਾ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦੀ ਲੋੜ ’ਤੇ ਜੋਰ
ਮੁ੍ੱਖ ਮੰਤਰੀ ਪੰਜਾਬ ਦਾ ਵੈਬੀਨਾਰ ਗੁਰੂ ਤੇਗ ਬਹਾਦਰ ਜੀ ਦੇ ਸਾਂਝੀਵਾਲਤਾ ਸੁਨੇਹੇ ਬਾਰੇ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸਦਭਾਵਨਾ ਅਤੇ ਧਰਮ ਨਿਰਪੱਖਤਾ ਦੇ ਸੰਦੇਸ਼ ਨੂੰ ਅੱਗੇ ਵਧਾਉਣ ਦੀ ਲੋੜ ’ਤੇ ਜੋਰ

ਚੰਡੀਗੜ੍ਹ, 16 ਮਈ (ਕੇਸਰੀ ਨਿਊਜ਼ ਨੈੱਟਵਰਕ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਦੁਨੀਆ ਭਰ ਵਿਚ ਫੈਲਾਉਣ ਦੀ ਲੋੜ’ਤੇ ਜੋਰ ਦਿੱਤਾ ਤਾਂ ਜੋ ਸਾਂਤੀ, ਸਦਭਾਵਨਾ, ਧਰਮ ਨਿਰਪੱਖਤਾ ਅਤੇ ਸਹਿ-ਹੋਂਦ ਦੀਆਂ ਕਦਰਾਂ ਕੀਮਤਾਂ ਨੂੰ ਉਤਸਾਹਿਤ ਕੀਤਾ ਜਾ ਸਕੇ ਜਿਨ੍ਹਾਂ ਨੂੰ ਗੁਰੂ ਸਾਹਿਬ ਨੇ ਆਪਣੀ ਲਾਸਾਨੀ ਸਹਾਦਤ ਰਾਹੀਂ ਕਾਇਮ ਰੱਖਿਆ।

ਕੇ.ਐੱਸ. ਰਾਜੂ ਲੀਗਲ ਟਰੱਸਟ ਵੱਲੋਂ ‘ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਰਤ ਵਿਚ ਇਸਲਾਮਿਕ ਸਾਸਨ ਅਧੀਨ ਹਿੰਦੂਆਂ ਅਤੇ ਸਿੱਖਾਂ ਦੀ ਨਸਲਕੁਸੀ ਅਤੇ ਧਰਮ ਪਰਿਵਰਤਨ ਵਿਰੁੱਧ ਮੁਖਾਲਫਤ ਦਾ ਪ੍ਰਤੀਕ’ ਵਿਸੇ ’ਤੇ ਕਰਵਾਏ ਇਕ ਵੈਬੀਨਾਰ ਦੌਰਾਨ ਵਿਚਾਰ ਵਟਾਂਦਰੇ ਵਿਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ ਦੇ ਸੰਵਿਧਾਨ ਵਿਚ ਦਰਜ ਧਰਮ ਨਿਰਪੱਖ ਆਚਰਨ ’ਅਨੇਕਤਾ ਵਿੱਚ ਏਕਤਾ’ ਦੀ ਵੱਡੀ ਮਿਸਾਲ ਹੈ ਜੋ ਕਿ ’ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮੂਲ ਵਿਚਾਰਧਾਰਾ ਦਾ ਅਹਿਮ ਹਿੱਸਾ ਹੈ।

ਗੁਰੂ ਜੀ ਨੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ‘ਸਰਬੱਤ ਦਾ ਭਲਾ’ ਦੀ ਧਾਰਨਾ ਦਾ ਪਾਠ ਪੜ੍ਹਾਇਆ ਜਿੱਥੇ ਲੋਕ ਰੰਗ, ਜਾਤ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਬਿਨਾਂ ਸਾਂਤੀ ਅਤੇ ਸਦਭਾਵਨਾ ਨਾਲ ਇਕੱਠੇ ਰਹਿ ਸਕਦੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਸਬੰਧਤ ਕਈ ਮਹੱਤਵਪੂਰਣ ਸਮਾਗਮਾਂ ਦੇ ਜਸਨਾਂ ਨਾਲ ਨਿੱਜੀ ਤੌਰ ’ਤੇ ਜੁੜਨ ਦਾ ਸੁਭਾਗ ਮਿਲਿਆ ਹੈ, ਜਿਸ ਵਿਚ 2004 ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਦੀ 400ਵੀਂ ਵਰ੍ਹੇਗੰਢ ਅਤੇ ਇਸ ਤੋਂ ਬਾਅਦ ਮੁੱਖ ਮੰਤਰੀ ਵਜੋਂ ਉਨ੍ਹਾਂ ਦੇ ਮੌਜੂਦਾ ਕਾਰਜਕਾਲ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ ਪੁਰਬ, ਮਹਾਨ ਸਿੱਖ ਯੋਧਾ ਬਾਬਾ ਬੰਦਾ ਸਿੰਘ ਬਹਾਦਰ ਦੀ 350ਵੀਂ ਜਨਮ ਵਰ੍ਹੇਗੰਢ, ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ ਪੁਰਬ ਅਤੇ ਹੁਣ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400ਵਾਂ ਪ੍ਰਕਾਸ ਪੁਰਬ ਸਾਮਲ ਹੈ।

ਇਹ ਦੱਸਦੇ ਹੋਏ ਕਿ ਜਦੋਂ ਭਾਰਤ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ ਪੁਰਬ ਮੌਕੇ ਇਕ ਯਾਦਗਾਰੀ ਡਾਕ ਟਿਕਟ ਜਾਰੀ ਕੀਤੀ ਸੀ, ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਤਿਹਾਸਕ ਜਸਨਾਂ ਦੇ ਹਿੱਸੇ ਵਜੋਂ ਸੂਬੇ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਲਈ 938.37 ਕਰੋੜ ਰੁਪਏ ਦੀ ਗ੍ਰਾਂਟ ਵਾਸਤੇ ਇੱਕ ਵਿਸਤਿ੍ਰਤ ਮੈਮੋਰੈਂਡਮ ਭੇਜਿਆ ਸੀ।

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400ਵਾਂ ਪ੍ਰਕਾਸ ਪੁਰਬ ਮਨਾਉਣ ਦੇ ਹਿੱਸੇ ਵਜੋਂ ਉਨ੍ਹਾਂ ਦੀ ਸਰਕਾਰ ਵੱਲੋਂ ਵਿਉਂਤੇ ਗਏ ਵੱਖ-ਵੱਖ ਸਮਾਗਮਾਂ ਬਾਰੇ ਗੱਲ ਕੀਤੀ, ਜਿਨ੍ਹਾਂ ਨੂੰ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵਰਚੁਅਲ ਮੋਡ ਵਿਚ ਤਬਦੀਲ ਕਰਨਾ ਪਿਆ। ਇਸ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਵੱਲੋਂ ਬੱਸੀ ਪਠਾਣਾ ਵਿਖੇ ਪੁਰਾਣੀ ਜੇਲ੍ਹ ਦੀ ਸੰਭਾਲ ਅਤੇ ਵਿਕਾਸ ਸਮੇਤ ਕਈ ਬੁਨਿਆਦੀ ਢਾਂਚਾ/ਵਿਕਾਸ ਪ੍ਰਾਜੈਕਟ ਸੁਰੂ ਕੀਤੇ ਗਏ ਸਨ।ਦੱਸਣਯੋਗ ਹੈ ਕਿ ਇਸ ਜੇਲ੍ਹ ਵਿੱਚੇ ਨੌਂਵੇਂ ਗੁਰੂ ਨੂੰ ਉਨ੍ਹਾਂ ਦੇ ਸਮਰਥਕਾਂ ਨਾਲ ਨੂਰ ਮੁਹੰਮਦ ਖਾਨ ਮਿਰਜਾ ਵੱਲੋਂ 40 ਦਿਨਾਂ ਲਈ ਕੈਦ ਵਿੱਚ ਰੱਖਿਆ ਗਿਆ ਸੀ ਜਦੋਂ ਉੁਹ ਬਾਦਸਾਹ ਔਰੰਗਜੇਬ ਨੂੰ ਮਿਲਣ ਲਈ ਆਪਣੇ ਰਾਹ ’ਤੇ ਸਨ। ਉਨ੍ਹਾਂ ਬਾਬਾ ਬਕਾਲਾ ਪੰਚਾਇਤ ਨੂੰ ਨਗਰ ਪੰਚਾਇਤ ਵਿੱਚ ਅਪਗ੍ਰੇਡ ਕਰਨ ਅਤੇ ਤਰਨਤਾਰਨ ਜਲ੍ਹਿੇ ਵਿੱਚ ਸਥਾਪਤ ਕੀਤੀ ਜਾਣ ਵਾਲੀ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ ਲਾਅ ਦੇ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਨੇ ਦੱਸਿਆ ਕਿ ਗੁਰੂ ਸਾਹਿਬ ਨਾਲ ਜੁੜੇ 79 ਪਿੰਡਾਂ ਅਤੇ 24 ਕਸਬਿਆਂ ਸਮੇਤ 103 ਚਰਨਛੋਹ ਥਾਵਾਂ ਦੀ ਪਛਾਣ ਕੀਤੀ ਗਈ ਸੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪ੍ਰਤੀ ਪਿੰਡ 50 ਲੱਖ ਰੁਪਏ ਅਤੇ ਪ੍ਰਤੀ ਕਸਬਾ 1 ਕਰੋੜ ਰੁਪਏ ਦਿੱਤੇ ਗਏ।ਇਸ ਤੋਂ ਇਲਾਵਾ ਇਨ੍ਹਾਂ ਜਸਨਾਂ ਦੇ ਹਿੱਸੇ ਵਜੋਂ 6986 ਪਿੰਡਾਂ ਵਿਚ ਹੁਣ ਤੱਕ 60 ਲੱਖ ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ।

ਇਸ ਮੌਕੇ ਬੋਲਦਿਆਂ ਆਰਟ ਆਫ ਲਿਵਿੰਗ ਦੇ ਸੰਸਥਾਪਕ ਸ੍ਰੀ ਸ੍ਰੀ ਰਵੀ ਸੰਕਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਸਹਾਦਤ ਤੋਂ ਵਿਹਾਰਕ ਤੌਰ ’ਤੇ ਇਹ ਸਿੱਧ ਹੁੰਦਾ ਹੈ ਕਿ ਸਾਨੂੰ ਆਪਣੇ ਕੋਲ ਸਹਾਇਤਾ ਲਈ ਆਏ ਵਿਅਕਤੀਆਂ ਨੂੰ ਕਦੇ ਵਾਪਸ ਨਹੀਂ ਮੋੜਨਾ ਚਾਹੀਦਾ ਭਾਵੇਂ ਇਸ ਲਈ ਸਾਨੂੰ ਆਪਣੀ ਜਾਨ ਦੀ ਕੁਰਬਾਨੀ ਹੀ ਕਿਉਂ ਨਾ ਦੇਣੀ ਪਵੇ।ਉਨ੍ਹਾਂ ਸਿੱਖ ਭਾਈਚਾਰੇ ਦੀ ਸਲਾਘਾ ਕੀਤੀ ਜਿਸਨੂੰ ਦੁਨੀਆਂ ਭਰ ਵਿੱਚ ਸੰਕਟ ਵਿੱਚ ਘਿਰੇ ਲੋਕਾਂ ਦੀ ਮਦਦ ਲਈ ਜਾਣਿਆ ਜਾਂਦਾ ਹੈ ਜੋ ਮੁਸੀਬਤ ਵੇਲੇ ਲੋਕਾਂ ਲਈ ਲੰਗਰ ਦਾ ਪ੍ਰਬੰਧ ਕਰਦੇ ਹਨ ਅਤੇ ਹੁਣ ਕੋਵਿਡ ਸੰਕਟ ਦੌਰਾਨ ਮੁਫਤ ਆਕਸੀਜਨ ਸੇਵਾ ਅਤੇ ਹੋਰ ਡਾਕਟਰੀ ਸਹਾਇਤਾ ਪ੍ਰਦਾਨ ਕਰਕੇ ਲੋਕਾਂ ਨੂੰ ਰਾਹਤ ਮੁਹੱਈਆ ਕਰਵਾ ਰਹੇ ਹਨ।

ਕੇਰਲਾ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਗੁਰੂ ਜੀ ਦੀ ਮਹਾਨ ਕੁਰਬਾਨੀ ਦਾ ਜਕਿਰ ਕੀਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਮੁੱਢਲੀਆਂ ਸਿੱਖਿਆਵਾਂ ਦੇ ਲੋਕਾਂ ਵਿਚ ਪ੍ਰਸਾਰ ਦੀ ਲੋੜ ’ਤੇ ਜੋਰ ਦਿੱਤਾ। ਉਨ੍ਹਾਂ ਨੇ ਸੂਬੇ ਵਿੱਚ ਸਿੱਖਾਂ ਦੀ ਘੱਟ ਆਬਾਦੀ ਹੋਣ ਦੇ ਬਾਵਜੂਦ ਪਿਛਲੇ ਸਾਲ ਹੜ੍ਹਾਂ ਦੌਰਾਨ ਕੇਰਲ ਦੇ ਲੋਕਾਂ ਨੂੰ ਸਹਾਇਤਾ ਦੇਣ ਲਈ ਵਿਸਵ ਭਰ ਤੋਂ ਸਿੱਖ ਭਾਈਚਾਰੇ ਵੱਲੋਂ ਦਿੱਤੀਆਂ ਗਈਆਂ ਸੇਵਾਵਾਂ ਦੀ ਵੀ ਸਲਾਘਾ ਕੀਤੀ।

ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸਣ ਵਿੱਚ, ਵਧੀਕ ਮੁੱਖ ਸਕੱਤਰ, ਤਾਮਿਲਨਾਡੂ ਸਰਕਾਰ, ਡਾ. ਜਗਮੋਹਨ ਸਿੰਘ ਰਾਜੂ ਅਤੇ ਕੇ.ਐੱਸ. ਰਾਜੂ ਲੀਗਲ ਟਰੱਸਟ ਦੇ ਮਾਰਗ ਦਰਸਕ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਦੇ ਮਰਹੂਮ ਪਿਤਾ ਡਾ. ਕੇ.ਐੱਸ. ਰਾਜੂ ਦੀ ਤਾਰੀਫ ਵਿੱਚ ਕਹੇ ਸਬਦਾਂ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੂੰ ਮੁੱਖ ਮੰਤਰੀ ਨੇ ਇੱਕ ਸਮਰੱਥ ਪ੍ਰਸਾਸਕ ਅਤੇ ਇੱਕ ਨੇਕ ਰੂਹ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੇ ਡਿਪਟੀ ਕਮਿਸਨਰ ਵਜੋਂ ਪਟਿਆਲਾ ਸਹਿਰ ਦੇ ਸਰਵਪੱਖੀ ਵਿਕਾਸ ਲਈ ਬੇਮਿਸਾਲ ਸੇਵਾਵਾਂ ਦਿੱਤੀਆਂ।

ਉੱਘੇ ਲੇਖਕ, ਫਿਲਮ ਨਿਰਮਾਤਾ ਅਤੇ ਸਮਾਜ ਸੇਵੀ ਹਰਿੰਦਰ ਸਿੰਘ ਸਿੱਕਾ ਨੇ ਕਿਹਾ ਕਿ ਇਹ ਵੈਬੀਨਾਰ ਗੁਰੂ ਸਾਹਿਬ ਦੇ ਏਕਤਾ, ਕੁਰਬਾਨੀ ਅਤੇ ਧਾਰਮਿਕਤਾ ਦੇ ਸਰਵ ਵਿਆਪੀ ਸੰਦੇਸ ਨਾਲ ਮਨੁੱਖਤਾ ਨੂੰ ਪ੍ਰੇਰਿਤ ਕਰਨ ਲਈ ਵਧੇਰੇ ਅਹਿਮ ਸਾਬਤ ਹੋਵੇਗਾ। ਉਨ੍ਹਾਂ ਇਸ ਮੌਕੇ ਧੰਨਵਾਦ ਦਾ ਮਤਾ ਵੀ ਪੇਸ ਕੀਤਾ।