ਕੋਰੋਨਾ ਦਾ ਕਹਿਰ: ਮਿਲਖਾ ਸਿੰਘ ਪਾਜ਼ਿਟਿਵ ਅਤੇ ਦੋ ਅੰਦੋਲਨਕਾਰੀ ਕਿਸਾਨਾਂ ਦੀ ਮੌਤ
ਕੋਵਿਡ-19 ਦੀ ਤੀਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਤਿਆਰੀਆਂ

ਕੋਰੋਨਾ ਦਾ ਕਹਿਰ: ਮਿਲਖਾ ਸਿੰਘ ਪਾਜ਼ਿਟਿਵ ਅਤੇ ਦੋ ਅੰਦੋਲਨਕਾਰੀ ਕਿਸਾਨਾਂ ਦੀ ਮੌਤ

ਨਵੀਂ ਦਿੱਲੀ, 20 ਮਈ (ਕੇਸਰੀ ਨਿਊਜ਼ ਨੈੱਟਵਰਕ) – ਇੱਥੋਂ ਦੇ ਸਿੰਘੂ ਬਾਰਡਰ ‘ਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚਲ ਰਹੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਦੋ ਕਿਸਾਨਾਂ ਦੀ ਮੌਤ ਹੋ ਗਈ ਹੈ।ਮ੍ਰਿਤਕਾਂ ਦੀ ਪਛਾਣ ਪਟਿਆਲਾ ਨਿਵਾਸੀ ਬਲਬੀਰ ਸਿੰਘ (50 ਸਾਲ) ਅਤੇ ਲੁਧਿਆਣਾ ਵਾਸੀ ਮਹਿੰਦਰ ਸਿੰਘ (70 ਸਾਲ) ਵਜੋਂ ਹੋਈ ਹੈ। ਇਸ ਦੌਰਾਨ ਚੰਡੀਗੜ ਤੋਂ ਸੂਤਰਾਂ ਅਨੁਸਾਰ ਭਾਰਤ ਦੇ ਉੱਘੇ ਤੇਜ਼ ਦੌੜਾਕ ਸਰਦਾਰ ਮਿਲਖਾ ਸਿੰਘ ਦੀ ਰਿਪੋਰਟ ਕੋਰੋਨਾ ਪਾਜ਼ਿਟਿਵ ਆਈ ਹੈ। 

ਸੋਨੀਪਤ ਦੇ ਚੀਫ਼ ਮੈਡੀਕਲ ਅਫ਼ਸਰ ਜਸਵੰਤ ਸਿੰਘ ਪੂਨੀਆ ਅਨੁਸਾਰ ਮਰਨ ਵਾਲੇ ਬਲਬੀਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬੁਖ਼ਾਰ ਨਾਲ ਪੀੜਤ ਸੀ। ਸੀਐਮਓ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਹ ਮਰ ਚੁੱਕੇ ਸਨ। ਦੂਜੇ ਮਿਰਤਕ ਕਿਸਾਨ ਮਹਿੰਦਰ ਸਿੰਘ ਦੀ ਕੋਵਿਡ ਰਿਪੋਰਟ ਹਾਲੇ ਆਉਣੀ ਬਾਕੀ ਹੈ।

ਦੂਜੇ ਪਾਸੇ ਸਰਦਾਰ ਮਿਲਖਾ ਸਿੰਘ ਦੇ ਪਰਿਵਾਰਕ ਸੂਤਰਾਂ ਅਨੁਸਾਰ ਮਿਲਖਾ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਉਹਨਾ ਨੇ ਆਪਣੇ ਆਪ ਨੂੰ ਘਰ ਵਿਚ ਹੀ ਏਕਾਂਤਵਾਸ ਕਰ ਲਿਆ ਹੈ।