ਸੰਯੁਕਤ ਕਿਸਾਨ ਮੋਰਚੇ ਦਾ ਸੰਘਰਸ਼ ਤਿੱਖਾ 26 ਮਈ ਨੂੰ ਕਾਲਾ ਦਿਵਸ 
breaking news punjab logo

ਸੰਯੁਕਤ ਕਿਸਾਨ ਮੋਰਚੇ ਦਾ ਸੰਘਰਸ਼ ਤਿੱਖਾ 26 ਮਈ ਨੂੰ ਕਾਲਾ ਦਿਵਸ 

ਕਪੂਰਥਲ਼ਾ (ਕੇ.ਐਸ. ਕੌੜਾ)- ਸੰਯੁਕਤ ਕਿਸਾਨ ਮੋਰਚੇ ਦੀ ਇੱਕ ਅਹਿਮ ਮੀਟਿੰਗ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸਤਨਾਮ ਸਿੰਘ ਸਾਬੀ, ਰਜਿੰਦਰ  ਸਿੰਘ ਰਾਣਾ ਅਤੇ ਸ਼ਮਸ਼ੇਰ ਸਿੰਘ ਸ਼ੇਰਪੁਰ ਸੱਧਾ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਦੌਰਾਨ  ਕਿਸਾਨ ਆਗੂ ਸਤਨਾਮ ਸਿੰਘ ਸਾਬੀ ,ਰਜਿੰਦਰ ਸਿੰਘ ਰਾਣਾ, ਸ਼ਮਸ਼ੇਰ ਸਿੰਘ ਸੱਧਾ ਨੇ ਕਿਹਾ ਕਿ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਦੇ ਬਾਵਜੂਦ  ਮੋਦੀ ਸਰਕਾਰ ਵਲੋਂ ਤਿੰਨ ਕਾਲੇ ਕਿਸਾਨੀ ਕਾਨੂੰਨ ਵਾਪਸ ਨਾ ਲੈਣ ਦੇ ਅੜੀਅਲ ਰਵੱਈਏ ਵਿਰੁੱਧ 26 ਮਈ ਨੂੰ ਮੋਦੀ ਸਰਕਾਰ ਦੇ ਸੱਤ ਸਾਲ ਪੂਰੇ ਹੋਣ ਮੌਕੇ ਰੋਸ਼ ਵਜੋਂ ਕਾਲੇ  ਦਿਵਸ ਦੇ ਤੌਰ ਤੇ ਮਨਾਇਆ ਜਾਵੇਗਾ।
ਇਸ ਦੌਰਾਨ ਜਿੱਥੇ ਪ੍ਰਧਾਨਮੰਤਰੀ ਮੋਦੀ ਦੇ ਪੁਤਲੇ ਸਾੜੇ ਜਾਣਗੇ। ਉਥੇ ਹੀ ਇਸ ਦੌਰਾਨ ਕਾਲੀਆਂ ਝੰਡੀਆਂ ਲੈ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ ਤਾਂ ਕਿ ਕਿਸਾਨੀ ਵਿਰੁੱਧ ਬਣੇ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਇਆ ਜਾਵੇ ।
ਮੀਟਿੰਗ ਦੌਰਾਨ ਹੀ  24 ਮਈ ਨੂੰ  ਦੇਸ਼ ਦੀ ਆਜ਼ਾਦੀ ਵਿਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਪਰਵਾਨੇ ਡਾ. ਦੀਵਾਨ ਸਿੰਘ ਕਾਲੇਪਾਣੀ ਦਾ ਜਨਮ ਦਿਵਸ ਮਨਾਉਣ ਦਾ ਵੀ ਫ਼ੈਸਲਾ ਕੀਤਾ ਗਿਆ । ਜਿਸ ਲਈ 24 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਡਾ. ਦੀਵਾਨ ਸਿੰਘ ਕਾਲੇਪਾਣੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ ।