You are currently viewing ਜਲੰਧਰ : ਸਮੂਹ ਦੁਕਾਨਾਂ/ਦਫ਼ਤਰ ਸਵੇਰੇ 5 ਵਜੇ ਤੋਂ ਸ਼ਾਮ 6 ਵਜੇ ਤੱਕ ਖੁਲ੍ਹਣਗੇ
Sh. Ghanshyam Thori IAS

ਜਲੰਧਰ : ਸਮੂਹ ਦੁਕਾਨਾਂ/ਦਫ਼ਤਰ ਸਵੇਰੇ 5 ਵਜੇ ਤੋਂ ਸ਼ਾਮ 6 ਵਜੇ ਤੱਕ ਖੁਲ੍ਹਣਗੇ

-ਵਿਅਕਤੀਗਤ ਵਾਹਨਾਂ ਵਿੱਚ ਯਾਤਰੀਆਂ ਦੀ ਸਮਰੱਥਾ ਸਬੰਧੀ ਲਗਾਈ ਪਾਬੰਦੀ ਵੀ ਹਟੀ ਜਲੰਧਰ, 31 ਮਈ (ਗੁਰਪ੍ਰੀਤ ਸਿੰਘ ਸੰਧੂ)-ਜ਼ਿਲ੍ਹਾ ਜਲੰਧਰ ਵਿਚ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਸੋਮਵਾਰ ਨੂੰ ਸਮੂਹ ਦੁਕਾਨਾਂ (ਜ਼ਰੂਰੀ ਅਤੇ ਗੈਰ-ਜ਼ਰੂਰੀ ਸ਼੍ਰੇਣੀਆਂ) ਦੇ ਖੁੱਲ੍ਹਣ ਦੇ ਸਮੇਂ ਵਿਚ ਪੰਜ ਘੰਟੇ ਦੀ ਢਿੱਲ ਦਿੱਤੀ ਗਈ ਹੈਜਿਨ੍ਹਾਂ ਨੂੰ ਸਵੇਰੇ 5 ਵਜੇ ਤੋਂ ਸ਼ਾਮ 6 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਕੰਮ ਦੀ ਇਜਾਜ਼ਤ ਹੋਵੇਗੀ ਜਦਕਿ ਸਮੂਹ ਖਾਣ-ਪੀਣ ਨਾਲ ਸਬੰਧਤ ਰੈਸਟੋਰੈਂਟਹੋਟਲਢਾਬੇ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਟੈਕ ਅਵੇ ਲਈ ਹੀ ਹੋਮ ਡਲਿਵਰੀ ਦੀ ਸੁਵਿਧਾ ਦੇ ਨਾਲ ਰਾਤ 9 ਵਜੇ ਤੱਕ ਖੁੱਲ੍ਹੇ ਰਹਿ ਸਕਦੇ ਹਨ ।

 ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਹੀਨੇ ਦੇ ਆਰੰਭ ਵਿੱਚ ਪਾਬੰਦੀਆਂ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਸਨ ਅਤੇ 21 ਮਈ, 2021 ਨੂੰ ਇਨ੍ਹਾਂ ਆਦੇਸ਼ ਦੀ ਸਮੀਖਿਆ ਕੀਤੀ ਗਈ ਸੀ। ਹੁਣ ਕਾਰੋਬਾਰੀ ਗਤੀਵਿਧੀਆਂ ਨੂੰ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਵਧਦੇ ਹੋਏ ਪ੍ਰਸ਼ਾਸਨ ਵੱਲੋਂ ਜ਼ਰੂਰੀ ਅਤੇ ਗੈਰ-ਜ਼ਰੂਰੀ ਸ਼੍ਰੇਣੀ ਵਿੱਚ ਆਉਂਦੀਆਂ ਇਨ੍ਹਾਂ ਸੰਸਥਾਵਾਂ ਦੇ ਕੰਮਕਾਜੀ ਸਮੇਂ ਦੇ ਮਾਮਲੇ ਵਿੱਚ ਵਧੇਰੇ ਢਿੱਲ ਦਿੱਤੀ ਗਈ ਹੈ।

 ਨਵੇਂ ਆਦੇਸ਼ਾਂ ਅਨੁਸਾਰ ਹੁਣ ਹਰ ਤਰ੍ਹਾਂ ਦੀਆਂ ਦੁਕਾਨਾਂ/ਦਫ਼ਤਰ ਸਵੇਰੇ 5 ਵਜੇ ਤੋਂ ਸ਼ਾਮ 6 ਵਜੇ ਤੱਕ ਖੋਲ੍ਹੇ ਜਾ ਸਕਦੇ ਹਨ। ਇਸੇ ਤਰ੍ਹਾਂਖਾਣ ਪੀਣ ਵਾਲੀਆਂ ਦੁਕਾਨਾਂ ਦਾ ਸਮਾਂ ਸ਼ਾਮ 5 ਵਜੇ ਤੋਂ ਇੱਕ ਘੰਟਾ ਵਧਾ ਕੇ ਸ਼ਾਮ 6 ਵਜੇ ਤੱਕ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਰਾਜ ਸਰਕਾਰ ਦੇ ਫੈਸਲੇ ਦੀ ਪਾਲਣਾ ਕਰਦਿਆਂ ਨਿੱਜੀ ਵਾਹਨ ਵਿਚ ਯਾਤਰੀਆਂ ਦੀ ਸਮਰੱਥਾ ਤੇ ਲੱਗੀ ਰੋਕ ਹਟਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਵੇਂ ਆਦੇਸ਼ 10 ਜੂਨ, 2021 ਤੱਕ ਲਾਗੂ ਰਹਿਣਗੇ। ਇਸ ਤੋਂ ਬਾਅਦ ਇਨ੍ਹਾਂ ਆਦੇਸ਼ਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਮੀਖਿਆ ਕੀਤੀ ਜਾਵੇਗੀ।

ਸ਼੍ਰੀ ਥੋਰੀ ਨੇ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਪਾਰਕ ਗਤੀਵਿਧੀਆਂ ਦੌਰਾਨ ਬਾਜ਼ਾਰ ਵਿੱਚ ਸਮਾਜਿਕ ਦੂਰੀਮਾਸਕ ਦੀ ਵਰਤੋਂ ਸਮੇਤ ਹੋਰ ਕੋਵਿਡ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ।