ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਨਿੱਜੀ ਤੌਰ ‘ਤੇ ਤਲਬ
ਕਾਂਗਰਸ ਐਮਪੀ ਰਵਨੀਤ ਸਿੰਘ ਬਿੱਟੂ ਲੁਧਿਆਣਾ

ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਨਿੱਜੀ ਤੌਰ ‘ਤੇ ਤਲਬ

ਚੰਡੀਗੜ, 16 ਜੂਨ (ਕੇਸਰੀ ਨਿਊਜ਼ ਨੈੱਟਵਰਕ)- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸਨ ਨੇ ਅੱਜ ਇੱਕ ਮਾਮਲੇ ਵਿੱਚ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ  22 ਜੂਨ 2021 ਨੂੰ ਸਵੇਰੇ 11:30 ਵਜੇ  ਕਮਿਸ਼ਨ ਅੱਗੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪਵਨ ਕੁਮਾਰ ਟੀਨੂੰ ਵਲੋਂ ਇੱਕ ਇਤਰਾਜ ਯੋਗ ਵਾਇਰਲ ਵੀਡੀਓ ਅਤੇ ਅਖਬਾਰਾਂ ਵਿਚ ਪ੍ਰਕਾਸ਼ਿਤ ਖਬਰਾਂ ਸਬੰਧੀ ਸ਼ਿਕਾਇਤ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਕੀਤੀ ਗਈ ਸੀ।

ਉਹਨਾਂ ਦੱਸਿਆ ਕਿ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ -2004 ‘ ਦੀ ਧਾਰਾ 12 (2) ਏ ਤਹਿਤ ਪ੍ਰਦਾਨ ਸ਼ਕਤੀਆਂ ਦੇ ਸਨਮੁੱਖ ਇਸ ਸ਼ਿਕਾਇਤ ਦੀ ਪੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਸ ਸਬੰਧ ਵਿੱਚ 22-06-2021 ਨੂੰ ਸਵੇਰੇ 11:30 ਵਜੇ  ਸੁਣਵਾਈ ਨਿਰਧਾਰਿਤ ਕੀਤੀ ਗਈ ਹੈ ।