ਜਲੰਧਰ ਵਿੱਚ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ
ਮ੍ਰਿਤਕ ਸਰੀਰ

ਜਲੰਧਰ ਵਿੱਚ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ

ਜਲੰਧਰ (ਕੇਸਰੀ ਨਿਊਜ਼ ਨੈੱਟਵਰਕ)-ਜਲੰਧਰ ਪਠਾਨਕੋਟ ਰੋਡ ਤੇ ਪੈਂਦੇ ਪਿੰਡ ਰਾਏਪੁਰ ਬੱਲਾਂ ਦੇ ਨਜ਼ਦੀਕ ਅੱਜ ਸਵੇਰੇ ਇਕ ਮਹਿਲਾ ਦੀ ਲਾਸ਼ ਮਿਲੀ ਹੈ। ਔਰਤ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਹੈ।

ਸੂਚਨਾ ਮਿਲਣ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚ ਗਈ । ਜਾਣਕਾਰੀ ਮੁਤਾਬਕ ਜਦੋਂ ਅੱਜ ਸਵੇਰੇ ਲੋਕਾਂ ਨੇ ਸੜਕ ਕਿਨਾਰੇ ਇਕ ਬੇਸੁੱਧ ਹਾਲਤ ਲੜਕੀ ਨੂੰ ਦੇਖਿਆ । ਉਸ ਦੇ ਸਰੀਰ ਉੱਪਰ ਗੋਲੀਆਂ ਲੱਗਣ ਦੇ ਨਿਸ਼ਾਨ ਦਿਖਾਈ ਦੇ ਰਹੇ ਸਨ।

ਅਜੇ ਤਕ ਲੜਕੀ ਦੀ ਪਛਾਣ ਨਹੀਂ ਹੋ ਸਕੀ। ਪਰ ਪੁਲਿਸ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਵਾਰਦਾਤ ਤੋਂ ਬਾਦ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ। ਮ੍ਰਿਤਕ ਲੜਕੀ ਦੀ ਉਮਰ ਕਰੀਬ 20-22 ਸਾਲ ਦੇ ਕਰੀਬ ਹੈ।