You are currently viewing ਐਚ.ਐਮ.ਵੀ. ਦੇ ਬੀ.ਐਸ.ਸੀ. (ਬਾਇਓਟੈਕ) ਸਮੈਸਟਰ-3 ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੀ ਯੂਨੀਵਰਸਿਟੀ ਪੁਜ਼ੀਸ਼ਨ

ਐਚ.ਐਮ.ਵੀ. ਦੇ ਬੀ.ਐਸ.ਸੀ. (ਬਾਇਓਟੈਕ) ਸਮੈਸਟਰ-3 ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੀ ਯੂਨੀਵਰਸਿਟੀ ਪੁਜ਼ੀਸ਼ਨ

ਜਲੰਧਰ , 3 ਅਗਸਤ (ਗੁਰਪ੍ਰੀਤ ਸਿੰਘ ਸੰਧੂ)-

ਐਚ.ਐਮ.ਵੀ. ਦੇ ਬੀ.ਐਸ.ਸੀ. (ਬਾਇਓਟੈਕ) ਸਮੈਸਟਰ-ਤਿੰਨ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੁਜ਼ੀਸ਼ਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਲੁਬਨਾ ਨਾਸਿਰ ਨੇ 420 ਵਿੱਚੋਂ 375 ਅੰਕ ਹਾਸਲ ਕਰਕੇ ਪਹਿਲਾ ਸਥਾਨ, ਗੌਰਿਕਾ ਕਪੂਰ ਨੇ 373 ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਰਾਸ਼ੀ ਸ਼ਰਮਾ ਨੇ 370 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ। ਪਿ੍ਰੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਨੇ ਵਿਦਿਆਰਥਣਾਂ, ਵਿਭਾਗ ਮੁਖੀ ਡਾ. ਜਤਿੰਦਰ ਕੁਮਾਰ ਅਤੇ ਸ਼੍ਰੀ ਸੁਮਿਤ ਕੁਮਾਰ ਨੂੰ ਵਧਾਈ ਦਿੱਤੀ।