ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ

kesari virasat (kesari news network)- Amritsar : ਪੰਜਾਬ ਦੇ ਨਵ-ਨਿਯੁਕਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari lal purohit) ਬੁੱਧਵਾਰ ਨੂੰ ਆਪਣਾ ਕਾਰਜਭਾਰ ਸੰਭਾਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ‘ਚ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਗੋਲਡਨ ਮਾਡਲ ਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ‘ਤੇ ਐੱਸਜੀਪੀਸੀ ਦੇ ਜਨਰਲ ਸਕੱਤਰ ਭਗਵੰਤ ਸਿੰਘ, ਮੈਂਬਰ ਭਾਈ ਰਾਮ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਉਪ-ਪ੍ਰਧਾਨ ਸੁਰਜੀਤ ਸਿੰਘ ਮੌਜੂਦ ਸਨ। ਉਨ੍ਹਾਂ ਨੇ ਰਾਜਪਾਲ ਦੀ ਪ੍ਰੋਟੋਕਾਲ ਮੁਤਾਬਿਕ ਸਵਾਗਤ ਕੀਤਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਤੋਂ ਬਾਅਦ ਸ੍ਰੀ ਦੁਰਗਿਆਨਾ ਤੀਰਥ ‘ਚ ਵੀ ਨਤਮਸਤਕ ਹੋਏ।