You are currently viewing ਆਈ.ਏ.ਐਸ ਅਧਿਕਾਰੀ ਜਸਪ੍ਰੀਤ ਸਿੰਘ ਨੇ ਆਈ.ਕੇ.ਜੀ.ਪੀ.ਟੀ.ਯੂ ਰਜਿਸਟਰਾਰ ਵੱਜੋਂ ਅਹੁਦਾ ਸੰਭਾਲਿਆ

ਆਈ.ਏ.ਐਸ ਅਧਿਕਾਰੀ ਜਸਪ੍ਰੀਤ ਸਿੰਘ ਨੇ ਆਈ.ਕੇ.ਜੀ.ਪੀ.ਟੀ.ਯੂ ਰਜਿਸਟਰਾਰ ਵੱਜੋਂ ਅਹੁਦਾ ਸੰਭਾਲਿਆ

ਆਈ.ਏ.ਐਸ ਅਧਿਕਾਰੀ ਜਸਪ੍ਰੀਤ ਸਿੰਘ ਨੇ ਆਈ.ਕੇ.ਜੀ.ਪੀ.ਟੀ.ਯੂ ਰਜਿਸਟਰਾਰ ਵੱਜੋਂ ਅਹੁਦਾ ਸੰਭਾਲਿਆ

– ਯੂਨੀਵਰਸਿਟੀ ਦੀ ਟੀਮ ਨੇ ਮਿਆਰੀ ਸਿੱਖਿਆ ਲਈ ਵੱਡਾ ਕੰਮ ਕੀਤਾ ਹੈ, ਮੈਂ ਆਪਣੇ ਤਜ਼ਰਬੇ ਨਾਲ ਇਸ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਦੀ ਕੋਸ਼ਿਸ਼ ਕਰਾਂਗਾ: ਜਸਪ੍ਰੀਤ ਸਿੰਘ ਆਈ.ਏ.ਐਸ

ਜਲੰਧਰ (ਗੁਰਪ੍ਰੀਤ ਸਿੰਘ ਸੰਧੂ)-: ਭਾਰਤੀ ਪ੍ਰਸ਼ਾਸਕੀ ਸੇਵਾ (ਆਈ.ਏ.ਐਸ) ਅਧਿਕਾਰੀ ਜਸਪ੍ਰੀਤ ਸਿੰਘ (2014 ਬੈਚ) ਨੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ-ਕਪੂਰਥਲਾ ਦੇ 15ਵੇਂ ਰਜਿਸਟਰਾਰ ਵਜੋਂ ਅਹੁਦਾ ਸੰਭਾਲਿਆ ਹੈ। ਆਈ.ਏ.ਐਸ ਜਸਪ੍ਰੀਤ ਸਿੰਘ, ਜੋ ਇਸ ਵੇਲੇ ਵਧੀਕ ਡਿਪਟੀ ਕਮਿਸ਼ਨਰ (ਏਡੀਸੀ) ਜਲੰਧਰ ਵਜੋਂ ਵੀ ਕੰਮ ਕਰ ਰਹੇ ਹਨ, ਨੇ ਪਹਿਲਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਵਧੀਕ ਸਕੱਤਰ ਦੀ ਜ਼ਿੰਮੇਵਾਰੀ ਵੀ ਨਿਭਾਈ ਹੈ। ਉਨ੍ਹਾਂ ਨੂੰ ਹਾਲ ਹੀ ਵਿੱਚ ਰਾਜ ਸਰਕਾਰ ਦੁਆਰਾ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਰਜਿਸਟਰਾਰ ਆਈ.ਏ.ਐਸ ਜਸਪ੍ਰੀਤ ਸਿੰਘ ਨੇ ਆਪਣੇ ਨਵੇਂ ਦਫਤਰ ਦਾ ਚਾਰਜ ਸੰਭਾਲਦਿਆਂ ਕਿਹਾ ਕਿ ਉਹ ਰਾਜ ਸਰਕਾਰ ਅਤੇ ਹੋਰ ਅਕਾਦਮਿਕ ਸੰਸਥਾਵਾਂ ਦੇ ਪ੍ਰੋਜੈਕਟਾਂ, ਜਿਵੇਂ ਸਕਾਲਰਸ਼ਿਪ ਸਕੀਮਾਂ ਅਤੇ ਹੋਰ ਵਿਦਿਅਕ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ, ਪ੍ਰਮੁੱਖਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦਫਤਰ ਹਮੇਸ਼ਾ ਯੂਨੀਵਰਸਿਟੀ ਨਾਲ ਜੁੜੇ ਸਾਰੇ ਵਰਗਾਂ ਲਈ ਖੁੱਲ੍ਹਾ ਹੈ। 

ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਟੀਮ ਨੇ ਮਿਆਰੀ ਤਕਨੀਕੀ ਸਿਖਿਆ ਦੇ ਖੇਤਰ ਵਿੱਚ ਸ਼ਾਨਦਾਰ ਕੰਮ ਕੀਤਾ ਹੈ, ਮੈਂ ਇਸਨੂੰ ਆਪਣੇ ਅਨੁਭਵ ਨਾਲ ਨਵੀਆਂ ਉਚਾਈਆਂ ‘ਤੇ ਲਿਜਾਣ ਦੀ ਕੋਸ਼ਿਸ਼ ਕਰਾਂਗਾ। ਆਪਣੇ ਦਫਤਰ ਵਿੱਚ ਕਰਮਚਾਰੀਆਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਵਿੱਚ ਆਈ.ਏ.ਐਸ ਜਸਪ੍ਰੀਤ ਸਿੰਘ ਨੇ ਕਿਹਾ ਕਿ ਉਹ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਨਾਲ ਜੁੜੇ ਹੋਰ ਵਰਗਾਂ ਦੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਉਤਸ਼ਾਹ ਨਾਲ ਆਪਣੀ ਡਿਊਟੀ ਨਿਭਾਉਣ ਤਾਕਿ ਯੂਨੀਵਰਸਿਟੀ ਵਿੱਚ ਹਰ ਕਿਸੇ ਦਾ ਵਿਸ਼ਵਾਸ ਬਣਿਆ ਰਹੇ ਤੇ ਇਹ ਵਿਸ਼ਵਾਸ਼ ਹੋਰ ਵੀ ਵਧੇ!