You are currently viewing ਗੱਤਕਾ ਐਸੋਸੀਏਸ਼ਨਾਂ ਵੱਲੋਂ ਕੋਚ ਸੀਚੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ
ਸੰਪਾਦਕ ਸ਼ਾਹੀ ਗੁਰਪ੍ਰੀਤ ਸਿੰਘ ਸੰਧੂ ਕੇਸਰੀ ਵਿਰਾਸਤ

ਗੱਤਕਾ ਐਸੋਸੀਏਸ਼ਨਾਂ ਵੱਲੋਂ ਕੋਚ ਸੀਚੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

ਗੱਤਕਾ ਐਸੋਸੀਏਸ਼ਨਾਂ ਵੱਲੋਂ ਕੋਚ ਗੁਰਵਿੰਦਰ ਕੌਰ ਸੀਚੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 11 ਸਤੰਬਰ (ਕੇਸਰੀ ਨਿਊਜ਼ ਨੈੱਟਵਰਕ) – ਗੱਤਕੇ ਦੀ ਨਾਮਵਰ ਨੈਸ਼ਨਲ ਕੋਚ ਅਤੇ ਗੱਤਕਾ ਐਵਾਰਡ ਜੇਤੂ ਬੀਬਾ ਗੁਰਵਿੰਦਰ ਕੌਰ ਸੀਚੇਵਾਲ ਦੇ ਪਿਤਾ ਸ. ਜੋਗਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਦੇਸ਼-ਵਿਦੇਸ਼ ਦੀਆਂ ਵੱਖ-ਵੱਖ ਗੱਤਕਾ ਐਸੋਸੀਏਸ਼ਨਾਂ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸਣਯੋਗ ਹੈ ਸ. ਜੋਗਿੰਦਰ ਸਿੰਘ ਸੰਖੇਪ ਬਿਮਾਰ ਹੋਣ ਪਿੱਛੋਂ ਆਪਣੇ ਜੱਦੀ ਘਰ ਸੁਲਤਾਨਪੁਰ ਲੋਧੀ ਵਿਖੇ 10 ਸਤੰਬਰ ਨੂੰ ਸੁਵੱਖਤੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ।

ਇਕ ਬਿਆਨ ਸ਼ੋਕ ਸੰਦੇਸ਼ ਵਿਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਚੇਅਰਮੈਨ ਰਾਮ ਸਿੰਘ ਰਾਠੌਰ, ਕੌਮੀ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ, ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ. ਦੀਪ ਸਿੰਘ ਯੂਐਸਏ, ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪ੍ਰੀਤਮ ਸਿੰਘ, ਗੱਤਕਾ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਅਵਤਾਰ ਸਿੰਘ ਪਟਿਆਲਾ, ਸੂਬਾ ਪ੍ਰਧਾਨ ਹਰਵੀਰ ਸਿੰਘ ਦੁੱਗਲ, ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜਦੀਪ ਸਿੰਘ ਬਾਲੀ, ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਮੀਤ ਪ੍ਰਧਾਨ ਨਰਿੰਦਰ ਸਿੰਘ ਸੱਤੀ, ਹਰਿਆਣਵੀ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਕਲਸਾਣੀ, ਦਿੱਲੀ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਜ਼ੋਰਾਵਰ ਸਿੰਘ, ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਦੇ ਸਕੱਤਰ ਬਲਜੀਤ ਸਿੰਘ ਸੈਣੀ, ਦੁਆਬਾ ਜ਼ੋਨ ਦੇ ਕੋਆਰਡੀਨੇਟਰ ਬਲਦੇਵ ਸਿੰਘ ਜਲੰਧਰ ਤੇ ਮਾਝਾ ਜ਼ੋਨ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜਾ ਨੇ ਸੁਲਤਾਨਪੁਰ ਲੋਧੀ ਨਿਵਾਸੀ ਬੀਬਾ ਗੁਰਵਿੰਦਰ ਕੌਰ ਨਾਲ ਇਸ ਦੁੱਖ ਦੀ ਘੜੀ ਮੌਕੇ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿੱਛੇ ਸ਼ੋਕ ਗ੍ਰਸਤ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਉਪਰੋਕਤ ਗੱਤਕਾ ਸੰਸਥਾਵਾਂ ਦੇ ਪ੍ਰਮੋਟਰਾਂ ਨੇ ਕਿਹਾ ਕਿ ਬੀਬਾ ਗੁਰਵਿੰਦਰ ਕੌਰ ਦੇ ਪਿਤਾ ਦੇ ਚਲਾਣਾ ਕਰ ਜਾਣ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਜਿਸ ਕਰਕੇ ਇਹ ਗੱਤਕਾ ਸੰਸਥਾਵਾਂ ਹਰ ਘੜੀ ਉਸਦਾ ਸਾਥ ਦੇਣਗੀਆਂ। ਉਨ੍ਹਾਂ ਕਿਹਾ ਕਿ ਆਪਣੇ ਕਰਮਯੋਗੀ ਮਾਪਿਆਂ ਦੇ ਸਹਾਰੇ ਅਤੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਜੀ ਦੇ ਅਸ਼ੀਰਵਾਦ ਸਦਕਾ ਗੁਰਵਿੰਦਰ ਕੌਰ ਨੇ ਬਹੁਤ ਛੋਟੀ ਉਮਰੇ ਹੀ ਰਾਸ਼ਟਰੀ ਪੱਧਰ ‘ਤੇ ਗੱਤਕਾ ਖੇਡ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ ਜਿਸ ਕਰਕੇ ਉਹ ਉਮੀਦ ਕਰਦੇ ਹਨ ਕਿ ਬੀਬਾ ਗੁਰਵਿੰਦਰ ਕੌਰ ਇਸ ਸਦਮੇ ਤੋਂ ਜਲਦ ਬਾਹਰ ਆ ਕੇ ਭਵਿੱਖ ਵਿੱਚ ਵੀ ਗੱਤਕਾ ਖੇਤਰ ਵਿੱਚ ਉਸੇ ਤਰ੍ਹਾਂ ਸੇਵਾ ਜਾਰੀ ਰੱਖੇਗੀ