You are currently viewing ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ‘ਤੇ ਕਾਰਵਾਈ 40 ਗੈਰਕਾਨੂੰਨੀ ਟੂਰਿਸਟ ਬੱਸਾਂ ਲਈਆਂ ਕਬਜ਼ੇ ‘ਚ

ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ‘ਤੇ ਕਾਰਵਾਈ 40 ਗੈਰਕਾਨੂੰਨੀ ਟੂਰਿਸਟ ਬੱਸਾਂ ਲਈਆਂ ਕਬਜ਼ੇ ‘ਚ

ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ‘ਤੇ ਕਾਰਵਾਈ 40 ਗੈਰਕਾਨੂੰਨੀ ਟੂਰਿਸਟ ਬੱਸਾਂ ਲਈਆਂ ਕਬਜ਼ੇ ‘ਚ

ਅੱਜ ਤੋਂ ਟਰਾਂਸਪੋਰਟ ਮਾਫੀਆ ਦੇ ਖਾਤਮੇ ਦੀ ਸ਼ੁਰੂਆਤ ਹੋਈ : ਰਾਜਾ ਵੜਿੰਗ

ਲੁਧਿਆਣਾ, 3 ਅਕਤੂਬਰ (ਕੇਸਰੀ ਨਿਊਜ਼ ਨੈੱਟਵਰਕ )- ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਥਾਨਕ ਰੀਜਨਲ ਟਰਾਂਸਪੋਰਟ ਅਥਾਰਟੀ ਨੇ ਸਥਾਨਕ ਪੁਲਿਸ ਦੇ ਨਾਲ ਮਿਲ ਕੇ ਬੱਸਾਂ ਦੇ ਗੈਰਕਾਨੂੰਨੀ ਸੰਚਾਲਨ ਦੇ ਵਿਰੁੱਧ ਕਾਰਵਾਈ ਕੀਤੀ ਅਤੇ ਅਮਰ ਸ਼ਹੀਦ ਸੁਖਦੇਵ ਅੰਤਰਰਾਜੀ ਬੱਸ ਅੱਡੇ ਦੇ ਨੇੜੇ 40 ਟੂਰਿਸਟ ਗੈਰਕਨੂੰਨੀ ਬੱਸਾਂ ਨੂੰ ਆਪਣੇ ਕਬਜ਼ੇ ਵਿੱਚ ਲਿਆ।

ਟਰਾਂਸਪੋਰਟ ਮੰਤਰੀ ਜਿਨ੍ਹਾਂ ਨੇ ਅੱਜ ਸਵੇਰੇ ਹੀ ਬੱਸ ਸਟੈਂਡ ‘ਤੇ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ ਸੀ ਉਹ ਮੌਕੇ ‘ਤੇ ਪਹੁੰਚੇ ਅਤੇ ਕਿਹਾ ਕਿ ਬੱਸਾਂ ਦੇ ਗੈਰਕਾਨੂੰਨੀ ਸੰਚਾਲਨ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੇ ਨਾਲ ਪੀਐਮਆਈਡੀਬੀ ਦੇ ਚੇਅਰਮੈਨ ਸ਼੍ਰੀ ਅਮਰਜੀਤ ਸਿੰਘ ਟਿੱਕਾ, ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਨ ਬਾਲ ਸੂਬਰਾਮਨੀਅਮ, ਸਕੱਤਰ ਆਰਟੀਏ ਨਰਿੰਦਰ ਸਿੰਘ ਧਾਲੀਵਾਲ ਵੀ ਸਨ।

ਰਾਜਾ ਵੜਿੰਗ ਨੇ ਕਿਹਾ ਕਿ ਅੱਜ ਤੋਂ ਟਰਾਂਸਪੋਰਟ ਮਾਫੀਆ ਦੇ ਅੰਤ ਦੀ ਸ਼ੁਰੂਆਤ ਹੋ ਗਈ ਹੈ ਅਤੇ ਉਨ੍ਹਾਂ ਅੱਗੇ ਕਿਹਾ ਕਿ ਰਾਜ ਵਿੱਚ ਬਿਨਾਂ ਪਰਮਿਟ ਅਤੇ ਟੈਕਸ ਚੋਰੀ ਕਰਨ ਵਾਲੀ ਹਰ ਬੱਸ ਨੂੰ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਟਰਾਂਸਪੋਰਟ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਰਾਜ ਵਿੱਚ ਬੱਸਾਂ ਦੇ ਗੈਰਕਨੂੰਨੀ ਸੰਚਾਲਨ ਵਿਰੁੱਧ ਕਾਰਵਾਈ ਸ਼ੁਰੂ ਕਰਨ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜਿਹੜੇ ਅਧਿਕਾਰੀ ਗੈਰ-ਕਾਨੂੰਨੀ ਟਰਾਂਸਪੋਰਟਰਾਂ ਦੀ ਮਦਦ ਕਰਦੇ ਪਾਏ ਜਾਣਗੇ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਕਿਸੇ ਤੋਂ ਪ੍ਰਭਾਵਿਤ ਹੋਏ ਬਗੈਰ ਆਪਣੀਆਂ ਡਿਊਟੀਆਂ ਨਿਭਾਉਣੀਆਂ ਚਾਹੀਦੀਆਂ ਹਨ ਅਤੇ ਟਰਾਂਸਪੋਰਟ ਖੇਤਰ ਵਿੱਚ ਡਿਫਾਲਟਰਾਂ ‘ਤੇ ਲਗਾਮ ਲਗਾਉਣੀ ਚਾਹੀਦੀ ਹੈ।