ਕੇਸਰੀ ਵਿਰਾਸਤ

ਮੁੱਖ ਸਮਾਚਾਰ
You are currently viewing ਕੁਲਦੀਪ ਸਿੰਘ ਪਨਗੋਟਾ ’ਤੇ ਸਕਾਰਪਿਓ ਸਵਾਰਾਂ ਨੇ ਚਲਾਈਆਂ ਗੋਲੀਆਂ
patti

ਕੁਲਦੀਪ ਸਿੰਘ ਪਨਗੋਟਾ ’ਤੇ ਸਕਾਰਪਿਓ ਸਵਾਰਾਂ ਨੇ ਚਲਾਈਆਂ ਗੋਲੀਆਂ

Kesari News Network : ਐਤਵਾਰ ਤੜਕਸਾਰ 6 ਵਜੇ ਸਾਬਕਾ ਚੇਅਰਮੈਨ ਕੁਲਦੀਪ ਸਿੰਘ ਪਨਗੋਟਾ ਨੂੰ ਸਕਾਰਪਿਓ ਸਵਾਰ ਕੁਝ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ। ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਕੁਲਦੀਪ ਸਿੰਘ ਪਨਗੋਟਾ ਨੂੰ ਇਲਾਜ਼ ਲਈ ਪੱਟੀ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪੱਤਰਕਾਰਾਂ ਨੂੰ ਜਾਣਾਕਰੀ ਦਿੰਦੇ ਹੋਏ ਕੁਲਦੀਪ ਸਿੰਘ ਪਨਗੋਟਾ ਨੇ ਦੱਸਿਆ ਕਿ ਪਿੰਡ ਵਿਖੇ ਮੇਲਾ ਚੱਲ ਰਿਹਾ ਹੈ ਅਤੇ ਉਹ ਆਪਣੀ ਇਨੋਵਾ ਗੱਡੀ ’ਤੇ ਸਵਾਰ ਹੋ ਕੇ ਪਿੰਡ ਤੋਂ ਪੱਟੀ ਜੀ ਮੰਡੀ ਵਿਖੇ ਸਬਜ਼ੀ ਖਰੀਦਣ ਆ ਰਿਹਾ ਸੀ। ਜਦੋਂ ਉਹ ਪ੍ਰਿਰੰਗੜੀ-ਪੱਟੀ ਰੋਡ ’ਤੇ ਪੁੱਜਾ ਤਾਂ ਇਕ ਸਕਾਰਪੀਓ ਗੱਡੀ ’ਚ ਸਵਾਰ ਤਿੰਨ ਲੋਕਾਂ ’ਚੋਂ ਦੋ ਨੌਜਵਾਨ ਬਾਹਰ ਆਏ ਤੇ ਉਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਕੁਲਦੀਪ ਸਿੰਘ ਪਨਗੋਟਾ ਦੇ ਤਿੰਨ ਗੋਲੀਆਂ ਲੱਗੀਆਂ ਹਨ, ਜਦੋਂਕਿ ਹਮਲਾਵਰਾਂ ਨੇ ਗੱਡੀ ’ਤੇ ਵੀ ਫਾਇਰਿੰਗ ਕੀਤੀ ਤੇ ਫਰਾਰ ਹੋ ਗਏ। ਸਿਵਲ ਹਸਪਤਾਲ ਵਿਖੇ ਪਹੁੰਚੇ ਡੀਐੱਸਪੀ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਹਮਲਾਵਰ ਚਿੱਟੇ ਰੰਗ ਦੀ ਸਕਾਰਪੀਓ ਗੱਡੀ ’ਚ ਸਵਾਰ ਦੱਸੇ ਜਾ ਰਹੇ ਹਨ। ਜਿਨ੍ਹਾਂ ਨੇ ਕੁਲਦੀਪ ਸਿੰਘ ਦੀ ਗੱਡੀ ਰੋਕ ਕੇ ਉਸ ’ਤੇ ਹਮਲਾ ਕੀਤਾ। ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਦੇ ਬਿਆਨ ਕਲਮਬੰਦ ਕਰਕੇ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ਼ ਕੀਤਾ ਜਾ ਰਿਹਾ ਹੈ। ਕੁਲਦੀਪ ਸਿੰਘ ਦੀ ਹਾਲਤ ਖਤਰੇ ਤੋਂ ਬਾਹਰ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਹਰ ਪੱਖ ਤੋਂ ਜਾਂਚ ਚੱਲ ਰਹੀ ਹੈ। ਇਸ ਮੌਕੇ ’ਤੇ ਥਾਣਾ ਸਦਰ ਦੇ ਮੁਖੀ ਲਖਬੀਰ ਸਿੰਘ ਵੀ ਹਾਜ਼ਰ ਸਨ।