You are currently viewing ਪਾਕਿਸਤਾਨ ਅੰਬੈਂਸੀ ਨੇ 191 ਸ਼ਰਧਾਲੂਆਂ ਦੇ ਵੀਜ਼ੇ ਕੀਤੇ ਰੱਦ, SGPC ਨੂੰ ਸਿਰਫ਼ 855 ਜਣਿਆਂ ਦਾ ਮਿਲਿਆ ਵੀਜ਼ਾ
jagir-kaur

ਪਾਕਿਸਤਾਨ ਅੰਬੈਂਸੀ ਨੇ 191 ਸ਼ਰਧਾਲੂਆਂ ਦੇ ਵੀਜ਼ੇ ਕੀਤੇ ਰੱਦ, SGPC ਨੂੰ ਸਿਰਫ਼ 855 ਜਣਿਆਂ ਦਾ ਮਿਲਿਆ ਵੀਜ਼ਾ

 ਅੰਮ੍ਰਿਤਸਰ, 13 ਨਵੰਬਰ (ਕੇਸਰੀ ਨਿਊਜ਼ ਨੈੱਟਵਰਕ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ 1046 ਸ਼ਰਧਾਲੂਆਂ 6 ਦੀ ਸੂਚੀ ਵਿਚੋਂ 855 ਨੂੰ ਹੀ ਪਾਕਿਸਤਾਨ ਅੰਬੈਂਸੀ ਵੱਲੋਂ ਵੀਜ਼ਾ ਮਿਲਿਆ ਹੈ ਜਿਨ੍ਹਾਂ ਲਈ ਪਾਕਿਸਤਾਨ ਜਾਣ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਂਣਾ ਜ਼ਰੂਰੀ ਹੈ । ਇਸ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ 14, 15 ਨਵੰਬਰ ਨੂੰ ਕੈਂਪ ਲਗਾਇਆ ਜਾਵੇਗਾ ।

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਕਿਸਤਾਨ ਲਈ 17 ਨਵੰਬਰ ਨੂੰ ਜਥਾ ਰਵਾਨਾ ਕੀਤਾ ਜਾਵੇਗਾ, ਜੋ 26 ਨਵੰਬਰ ਨੂੰ ਵਾਪਸ ਪਰਤੇਗਾ । ਦਿੱਲੀ ਸਥਿਤ ਪਾਕਿਸਤਾਨ ਅੰਬੈਂਸੀ ਵੱਲੋਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਪਾਸਪੋਰਟਾਂ ਵਿਚੋਂ 191 ਵੀਜ਼ਾ ਰੱਦ ਕਰ ਦਿੱਤੇ ਗਏ ਹਨ । ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵੱਲੋਂ 1046 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 855 ਨੂੰ ਹੀ ਵੀਜ਼ਾ ਪ੍ਰਾਪਤ ਹੋਇਆ ।

ਉਨ੍ਹਾਂ ਕਿਹਾ ਕਿ ਕੋਰੋਨਾ ਟੈਸਟ ਲਈ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਮੁੱਖ ਦਫ਼ਤਰ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਦੋ ਦਿਨਾ ਲਈ ਕੈਂਪ ਲਗਾਇਆ ਜਾਵੇਗਾ। ਜਿਹੜੇ ਸ਼ਰਧਾਲੂਆਂ ਨੇ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਵੀਜ਼ਾ ਮਿਿਲਆ ਹੈ, ਉਹ ਆਪਣਾ ਕੋਰੋਨਾ ਟੈਸਟ ਕਰਵਾਉਣ ਲਈ ਇਸ ਕੈਂਪ ਵਿਚ ਪੁੱਜਣ  ਤੇ ਜਿਹੜੇ ਸ਼ਰਧਾਲੂ ਆਪਣੇ ਤੌਰ ’ਤੇ ਕੋਰੋਨਾ ਟੈਸਟ ਕਰਵਾਉਣਾ ਚਾਹੁੰਦੇ ਹਨ, ਉਹ 17 ਨਵੰਬਰ ਨੂੰ ਪਾਕਿਸਤਾਨ ਰਵਾਨਾ ਹੋਣ ਤੋਂ 72 ਘੰਟੇ ਪਹਿਲਾਂ ਦੀ ਰਿਪੋਰਟ ਨਾਲ ਲੈ ਕੇ ਆਉਣ । 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਵਿਸ਼ਵ ਦੀਆਂ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ ਹੈ ।