You are currently viewing 2022 ‘ਚ 80 ਤੋਂ ਵੱਧ ਸੀਟਾਂ ਦਾ ਰਿਕਾਰਡ ਬਣਾਵਾਂਗੇ : ਰਾਜਾ ਵੜਿੰਗ

2022 ‘ਚ 80 ਤੋਂ ਵੱਧ ਸੀਟਾਂ ਦਾ ਰਿਕਾਰਡ ਬਣਾਵਾਂਗੇ : ਰਾਜਾ ਵੜਿੰਗ

ਚੰਡੀਗੜ੍ਹ/ਜਲੰਧਰ, 14 November (KNN) : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ।

ਜਲੰਧਰ ਵਿੱਚ ਠੇਕੇ ‘ਤੇ ਚੱਲ ਰਹੀਆਂ ਬੱਸਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਬਾਰੇ ਪੁੱਛੇ ਜਾਣ ‘ਤੇ ਮੰਤਰੀ ਨੇ ਆਰ.ਟੀ.ਏ. ਨੂੰ ਇਸ ਦੀ ਜਾਂਚ ਕਰਕੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਿਨਾਂ ਕਿਸੇ ਭੇਦਭਾਵ ਦੇ ਕਾਰਵਾਈ ਕਰਨ ਲਈ ਕਿਹਾ।

ਪੰਜਾਬ ਦੇ ਹੱਕਾਂ ਪ੍ਰਤੀ ਦੋਗਲੇ ਸਟੈਂਡ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀਂ ਲੈਂਦਿਆਂ ਵੜਿੰਗ ਨੇ ਕਿਹਾ ਕਿ ਬਾਦਲਾਂ ਨੂੰ ਦਿੱਲੀ ਏਅਰਪੋਰਟ ਤੱਕ ਬੱਸਾਂ ਚਲਾਉਣ ਦੀ ਇਜਾਜ਼ਤ ਦੇ ਕੇ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਆਗਿਆ ਨਾ ਦੇਣਾ ਕੇਜਰੀਵਾਲ ਦੇ ਅਸਲ ਰੰਗਾਂ ਅਤੇ ਬਾਦਲਾਂ ਨਾਲ ਉਸ ਦੀ ਮਿਲੀਭੁਗਤ ਨੂੰ ਬੇਪਰਦ ਕਰਦਾ ਹੈ।