You are currently viewing 17 ਨਵੰਬਰ ਨੂੰ ਖੁੱਲ੍ਹੇਗਾ ਕਰਤਾਰਪੁਰ ਲਾਂਘਾ, ਸੰਗਤਾਂ ‘ਚ ਭਾਰੀ ਉਤਸ਼ਾਹ

17 ਨਵੰਬਰ ਨੂੰ ਖੁੱਲ੍ਹੇਗਾ ਕਰਤਾਰਪੁਰ ਲਾਂਘਾ, ਸੰਗਤਾਂ ‘ਚ ਭਾਰੀ ਉਤਸ਼ਾਹ

ਨਵੀਂ ਦਿੱਲੀ, 16 November (KNN): ਕਰਤਾਰਪੁਰ ਲਾਂਘਾ 17 ਨਵੰਬਰ ਨੂੰ ਲਾਂਘਾ ਖੁੱਲ੍ਹ ਜਾਵੇਗਾ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਸ ਦੀ ਅਧਿਕਾਰਿਤ ਪੁਸ਼ਟੀ ਕੀਤੀ, ਉਨ੍ਹਾਂ ਕਿਹਾ ਮੋਦੀ ਸਰਕਾਰ ਦੀ ਗੁਰੂ ਨਾਨਕ ਸਾਹਿਬ ’ਚ ਅਥਾਹ ਸ਼ਰਧਾ ਹੈ। ਨਾਨਕ ਨਾਮ ਲੇਵਾ ਸੰਗਤਾਂ ਦੀ ਸ਼ਰਧਾ ਨੂੰ ਮੁੱਖ ਰਖਦੇ ਹੋਏ ਕੇਂਦਰ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਜਾਵੇ। ਇਸ ਲਈ ਰਜਿਸਟ੍ਰੇਸ਼ਨ ਬੁੱਧਵਾਰ ਤੋਂ ਸ਼ੁਰੂ ਹੋਵੇਗੀ। ਕੱਲ੍ਹ ਭਾਵ 17 ਨਵੰਬਰ ਤੋਂ 11 ਵਜੇ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਪਹਿਲਾ ਜਥਾ 250 ਸ਼ਰਧਾਲੂਆਂ ਦਾ ਹੋਵੇਗਾ।

ਦੱਸ ਦੇਈਏ ਕਿ ਪੰਜਾਬ ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਾਲੇ ਇੱਕ ਵਫ਼ਦ ਦੇ ਗੁਰਪੁਰਬ ਤੱਕ ਲਾਂਘੇ ਨੂੰ ਮੁੜ ਖੋਲ੍ਹਣ ਦੀ ਅਪੀਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਸਨ। ਭਾਜਪਾ ਦੇ ਨਾਲ ਨਾਲ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵੀ 19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪੈਰੋਕਾਰਾਂ ਨੂੰ ਪਾਕਿਸਤਾਨ ਵਿੱਚ ਉਨ੍ਹਾਂ ਦੇ ਜਨਮ ਸਥਾਨ ਦੀ ਯਾਤਰਾ ਕਰਨ ਦੀ ਆਗਿਆ ਲਈ ਕੇਂਦਰ ਸਰਕਾਰ ਨੂੰ ਅਪੀਲ ਕਰ ਚੁੱਕੇ ਹਨ। ਇਹ ਲਾਂਘਾ 9 ਨਵੰਬਰ, 2019 ਨੂੰ ਭਾਜਪਾ ਦੀ ਪਹਿਲਕਦਮੀ ’ਤੇ ਖੋਲ੍ਹਿਆ ਗਿਆ ਸੀ।

ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇਣ ਲਈ ਕੋਵਿਡ ਦੀ ਸਥਿਤੀ ਵਿੱਚ ਕਾਫੀ ਸੁਧਾਰ ਹੋਇਆ ਹੈ। ਪਿਛਲੇ ਸਾਲ ਮਹਾਮਾਰੀ ਕਾਰਨ ਵੀਜ਼ਾ-ਮੁਕਤ ਕੋਰੀਡੋਰ ਬੰਦ ਕਰ ਦਿੱਤਾ ਗਿਆ ਸੀ ਕਿਉਂਕਿ ਯਾਤਰਾ ਪਾਬੰਦੀਆਂ ਲਗਾਈਆਂ ਗਈਆਂ ਸਨ।