You are currently viewing ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਏਡਜ਼ ਸੰਬੰਧੀ ਫੈਲਾਈ ਜਾਗਰੂਕਤਾ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਏਡਜ਼ ਸੰਬੰਧੀ ਫੈਲਾਈ ਜਾਗਰੂਕਤਾ
ਕੇ.ਐਮ.ਵੀ. ਦੀਆਂ ਵਿਦਿਆਰਥਣਾਂ

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਏਡਜ਼ ਸੰਬੰਧੀ ਫੈਲਾਈ ਜਾਗਰੂਕਤਾ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਏਡਜ਼ ਸੰਬੰਧੀ ਫੈਲਾਈ ਜਾਗਰੂਕਤਾ

ਕੇ.ਐਮ.ਵੀ. ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਏਡਜ਼ ਸੰਬੰਧੀ ਫੈਲਾਈ ਜਾਗਰੂਕਤਾ

 

ਜਲੰਧਰ (ਕੇਸਰੀ ਨਿਊਜ਼ ਨੈੱਟਵਰਕ)-ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ  ਸਟੂਡੈਂਟ ਵੈੱਲਫੇਅਰ ਵਿਭਾਗ ਦੇ ਅੰਤਰਗਤ ਕਾਰਜਸ਼ੀਲ ਰੈੱਡ ਰਿਬਨ ਕਲੱਬ ਦੁਆਰਾ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਇੰਗਲਿਸ਼ ਅਤੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਜ਼ੁਆਲੋਜੀ ਦੇ ਨਾਲ ਮਿਲ ਕੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ। ਵਿਦਿਆਲਾ ਦੇ ਵਿਭਿੰਨ ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਇਸ ਮੌਕੇ ਆਯੋਜਿਤ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਜਿਹੀਆਂ ਗਤੀਵਿਧੀਆਂ ਵਿਚ ਵੱਧ-ਚਡ਼੍ਹ ਕੇ ਭਾਗ ਲੈਂਦੇ ਹੋਏ ਏਡਜ਼ ਜਿਹੀ ਭਿਆਨਕ ਬੀਮਾਰੀ ਦੇ ਕਾਰਨਾਂ, ਲੱਛਣਾਂ ਅਤੇ ਇਸ ਤੋਂ ਬਚਾਅ ਦੇ ਨਾਲ-ਨਾਲ ਇਸ ਨਾਲ ਸਬੰਧਿਤ ਵੱਖ-ਵੱਖ ਨਕਾਰਾਤਮਕ  ਧਾਰਨਾਵਾਂ ਨੂੰ ਨਕਾਰਦੇ ਹੋਏ ਉਚਿਤ ਜਾਣਕਾਰੀ ਨਾਲ ਜਾਗਰੂਕਤਾ ਫੈਲਾਈ।ਇੱਥੇ ਹੀ ਬੱਸ ਨਹੀਂ ਵਿਦਿਆਰਥਣਾਂ ਨੇ ਜਿਥੇ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਦੇ ਮਾਧਿਅਮ ਨਾਲ ਇਸ ਬਿਮਾਰੀ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਨੂੰ ਵਿਸਥਾਰ ਸਹਿਤ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਉੱਥੇ ਨਾਲ ਹੀ ਜਾਗਰੂਕਤਾ ਫੈਲਾਉਂਦੀਆਂ ਵੀਡੀਓ ਵੀ ਸਾਂਝੀਆਂ ਕੀਤੀਆਂ।   ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਮੌਕੇ ਸੰਬੋਧਿਤ ਹੁੰਦੇ ਹੋਏ  ਏਡਜ਼ ਜਿਹੀ ਜਾਨਲੇਵਾ ਬਿਮਾਰੀ ਤੋਂ ਬਚਾਅ ਲਈ ਅਪੀਲ ਕੀਤੀ ਅਤੇ ਨਾਲ ਹੀ ਦੱਸਿਆ ਕਿ ਕੇ. ਐਮ. ਵੀ. ਦੁਆਰਾ ਸਮੇਂ ਦਰ ਸਮੇਂ ਜਾਗਰੂਕਤਾ ਭਰਪੂਰ ਗਤੀਵਿਧੀਆਂ ਤੋਂ ਇਲਾਵਾ ਯੋਗ ਅਭਿਆਸ, ਕਾਉਂਸਲਿੰਗ ਸੈਸ਼ਨ ਆਦਿ ਜਿਹੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਰਹਿੰਦੇ ਹਨ ਜਿਨ੍ਹਾਂ ਰਾਹੀਂ ਚੰਗੀ ਮਾਨਸਿਕ ਅਤੇ ਸਰੀਰਕ ਸਿਹਤ ਨੂੰ ਯਕੀਨੀ ਬਣਾਇਆ ਜਾ ਸਕੇ।  ਇਸ ਤੋਂ ਇਲਾਵਾ ਉਨ੍ਹਾਂ ਨੇ ਇਨ੍ਹਾਂ ਵਿਭਿੰਨ ਗਤੀਵਿਧੀਆਂ ਦੇ ਸਫਲ ਆਯੋਜਨ ਦੇ ਲਈ ਡਾ. ਮਧੂਮੀਤ, ਡੀਨ, ਸਟੂਡੈਂਟ ਵੈੱਲਫੇਅਰ ਅਤੇ ਮੁਖੀ, ਅੰਗਰੇਜ਼ੀ ਵਿਭਾਗ ਦੇ ਨਾਲ-ਨਾਲ ਸ੍ਰੀਮਤੀ ਸਾਧਨਾ ਟੰਡਨ,ਮੁਖੀ ਜ਼ੋਲੋਜ਼ੀ ਵਿਭਾਗ ਅਤੇ  ਸਮੂਹ ਟੀਮ ਦੁਆਰਾ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ ।