You are currently viewing ਬੇਅਦਬੀ ਦੀਆਂ ਘਟਨਾਵਾਂ ਅਤੇ ਬਰਗਾੜੀ ਤੇ ਕੋਟਕਪੂਰਾ ਗੋਲੀਕਾਂਡ ਪਿੱਛੇ ਬਾਦਲਾਂ ਦਾ ਹੱਥ: ਚੰਨੀ
channi-charanjit-singh

ਬੇਅਦਬੀ ਦੀਆਂ ਘਟਨਾਵਾਂ ਅਤੇ ਬਰਗਾੜੀ ਤੇ ਕੋਟਕਪੂਰਾ ਗੋਲੀਕਾਂਡ ਪਿੱਛੇ ਬਾਦਲਾਂ ਦਾ ਹੱਥ: ਚੰਨੀ

ਬੇਅਦਬੀ ਦੀਆਂ ਘਟਨਾਵਾਂ ਅਤੇ ਬਰਗਾੜੀ ਤੇ ਕੋਟਕਪੂਰਾ ਗੋਲੀਕਾਂਡ ਪਿੱਛੇ ਬਾਦਲਾਂ ਦਾ ਹੱਥ: ਚੰਨੀ

ਆਪ ਸਿਰਫ਼ ਇੱਕ ਡਰਾਮੇਬਾਜ਼ ਪਾਰਟੀ

ਕੋਟਕਪੂਰਾ ਅਤੇ ਜੈਤੋ ਵਿਧਾਨ ਸਭਾ ਹਲਕਿਆਂ ਦੇ ਸਰਬਪੱਖੀ ਵਿਕਾਸ ਲਈ 15-15 ਕਰੋੜ ਰੁਪਏ ਦਾ ਐਲਾਨ

 

ਕੋਟਕਪੂਰਾ, 30 ਨਵੰਬਰ (ਕੇਸਰੀ ਨਿਊਜ਼ ਨੈੱਟਵਰਕ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਰਗਾੜੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਅਤੇ ਇਸ ਦੇ ਨਤੀਜੇ ਵਜੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ।

 

ਮੁੱਖ ਮੰਤਰੀ ਅੱਜ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਵਿੱਚ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਜਿੱਥੇ ਉਨਾਂ ਨੇ ਕੋਟਕਪੂਰਾ ਅਤੇ ਜੈਤੋ ਵਿਧਾਨ ਸਭਾ ਹਲਕਿਆਂ ਦੇ ਸਰਬਪੱਖੀ ਵਿਕਾਸ ਲਈ 15-15 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਉਨਾਂ ਕਿਹਾ ਕਿ ਮਾਮਲਾ ਵਿਚਾਰ ਅਧੀਨ ਹੈ ਇਸ ਲਈ ਉਹ ਹੋਰ ਵੇਰਵੇ ਨਹੀਂ ਦੇ ਸਕਦੇ। ਹਾਲਾਂਕਿ, ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸੀਆਂ ਨਾਲ ਬਾਦਲਾਂ ਦੀ ਮਿਲੀਭੁਗਤ ਸੀ।

 

ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਨਾਂ ਥਾਵਾਂ ’ਤੇ ਸਾਂਤਮਈ ਪ੍ਰਦਰਸਨਕਾਰੀਆਂ ’ਤੇ ਗੋਲੀਬਾਰੀ ਨਹੀਂ ਹੋਈ ਸਗੋਂ ਇਹ ਗੋਲੀਬਾਰੀ ਸਾਡੀਆਂ ਹਿੱਕਾਂ ’ਤੇ ਹੋਈ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਪ੍ਰਣ ਲੈਂਦੇ ਹਾਂ ਕਿ ਇਸ ਨਾ-ਮੁਆਫੀਯੋਗ ਅਪਰਾਧ ਦੇ ਅਸਲ ਦੋਸੀਆਂ ਅਤੇ ਖੇਤੀਬਾੜੀ ਬਿੱਲਾਂ ਨੂੰ ਲਾਗੂ ਕਰਨ ’ਚ ਜਿਨਾਂ ਦਾ ਵੱਡੀ ਭੂਮਿਕਾ ਰਹੀ ਹੈ, ਨੂੰ ਬਖਸ਼ਿਆ ਨਹੀਂ ਜਾਵੇਗਾ।’’

 

ਆਪਣੀ ਸਰਕਾਰ ਦੇ ਰੁਖ ਨੂੰ ਦੁਹਰਾਉਂਦਿਆਂ ਚੰਨੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਦੇ ਸਾਰੇ ਵਾਅਦੇ ਸਿਰਫ ਦੋ ਮਹੀਨਿਆਂ ਦੌਰਾਨ ਹਕੀਕਤ ਵਿੱਚ ਬਦਲ ਗਏ ਹਨ। ਉਨਾਂ ਕਿਹਾ, “ਹੋਰ ਭਲਾਈ ਸਕੀਮਾਂ ਤੋਂ ਇਲਾਵਾ ਹੁਣ ਅਸੀਂ ਪੰਜਾਬ ਵਿੱਚ ਬਿਜਲੀ ਅਤੇ ਪੈਟਰੋਲ ਸਭ ਤੋਂ ਘੱਟ ਕੀਮਤ ’ਤੇ ਦੇ ਰਹੇ ਹਾਂ ਜਿਨਾਂ ਦੀ ਅੱਜ ਸਭ ਤੋਂ ਜ਼ਿਆਦਾ ਲੋੜ ਹੈ।”

 

ਦੂਜੇ ਪਾਸੇ ’ਆਪ’ ਸਿਰਫ ਝੂਠੇ ਵਾਅਦਿਆਂ, ਫਰਜੀ ਗਾਰੰਟੀਆਂ ਅਤੇ ਝੂਠ ਦੇ ਪੁਲੰਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਚੰਨੀ ਨੇ ਕਿਹਾ, “ਕੇਜਰੀਵਾਲ ਇੱਕ ਧੋਖੇਬਾਜ ਹੈ ਅਤੇ ਉਸਦੇ ਐਲਾਨ ਅਤੇ ਸਕੀਮਾਂ ਦਾ ਅਸਲ ਵਿੱਚ ਦਿੱਲੀ ਵਿੱਚ ਵੀ ਲੋਕਾਂ ਨੂੰ ਕੋਈ ਫਾਇਦਾ ਨਹੀਂ, ਇਸ ਲਈ ਪੰਜਾਬ ਤਾਂ ਬਹੁਤ ਦੂਰ ਦੀ ਗੱਲ ਹੈ।“ ਉਨਾਂ ਕਿਹਾ ਕਿ ਦਿੱਲੀ ਵਿੱਚ 400 ਯੂਨਿਟ ਤੱਕ ਮੁਫਤ ਬਿਜਲੀ ਦਾ ਐਲਾਨ ਇੱਕ ਡਰਾਮੇਬਾਜੀ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਉਨਾਂ ਅੱਗੇ ਕਿਹਾ ਕਿ ਦਿੱਲੀ ਸਰਕਾਰ 400 ਯੂਨਿਟਾਂ ਤੋਂ ਵਧ ਖ਼ਪਤ ’ਤੇ ਭਾਰੀ ਰਕਮ ਵਸੂਲਦੀ ਹੈ, ਜੋ ਕਿ ਇੱਕ ਪਰਿਵਾਰ ਦੀ ਆਮ ਖਪਤ ਹੈ।

 

 ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਦਲਾਂ ਦੀਆਂ ਬੱਸਾਂ ਨੂੰ ਰੋਕਣ ਦੀ ਕਦੇ ਕਿਸੇ ਨੇ ਹਿੰਮਤ ਨਹੀਂ ਕੀਤੀ ਅਤੇ ਉਨਾਂ ਦੀ ਸਰਕਾਰ ਨੇ ਨਾ ਸਿਰਫ ਸਾਰੀਆਂ ਗੈਰ-ਕਾਨੂੰਨੀ ਬੱਸਾਂ ਨੂੰ ਬੰਦ ਕਰ ਦਿੱਤਾ ਹੈ ਸਗੋਂ ਅਜਿਹੀਆਂ 135 ਬੱਸਾਂ ਨੂੰ ਕਬਜੇ ਵਿੱਚ ਲੈ ਕੇ ਸੂਬੇ ਦੇ ਖ਼ਜ਼ਾਨੇ ਨੂੰ 14 ਕਰੋੜ ਰੁਪਏ ਦਾ ਮੁਨਾਫ਼ਾ ਵੀ ਦਿਵਾਇਆ। ਮੰਤਰੀ ਨੇ ਦੱਸਿਆ ਕਿ ਸਰਕਾਰੀ ਬੱਸਾਂ ਦੀ ਰੋਜਾਨਾ ਆਮਦਨ ਵਧ ਕੇ 1.15 ਕਰੋੜ ਰੁਪਏ ਹੋ ਗਈ ਹੈ।

 

 ਉਨਾਂ ਕਿਹਾ ਕਿ ਸੂਬੇ ਦਾ ਟਰਾਂਸਪੋਰਟ ਵਿਭਾਗ ਗੈਰ-ਕਾਨੂੰਨੀ ਬੱਸਾਂ ਨੂੰ ਚੱਲਣ ਤੋਂ ਰੋਕਣ ਲਈ ਜੋ ਕੁਝ ਵੀ ਕਰ ਰਿਹਾ ਹੈ, ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਗਏ ਹੌਸਲੇ ਸਦਕਾ ਹੈ।

 

 ਸਮਾਗਮ ਦੀ ਸੁਰੂਆਤ ਮੌਕੇ ਮਾਰਫੈਡ ਪੰਜਾਬ ਦੇ ਚੇਅਰਮੈਨ ਅਤੇ ਫਰੀਦਕੋਟ ਤੋਂ ਵਿਧਾਇਕ ਕੁਸਲਦੀਪ ਢਿੱਲੋਂ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਫਰੀਦਕੋਟ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਮੰਗ ਕੀਤੀ।

 

 ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਜੈਤੋ ਦੇ ਇੱਕ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਜਿਸ ਨੂੰ ਮੁੱਖ ਮੰਤਰੀ ਨੇ ਢੁੱਕਵੀਂ ਪ੍ਰਵਾਨਗੀ ਦੇ ਦਿੱਤੀ ਹੈ।

 

 ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਫਿਰੋਜਪੁਰ (ਦਿਹਾਤੀ) ਤੋਂ ਵਿਧਾਇਕ ਸਤਕਾਰ ਕੌਰ, ਸਾਬਕਾ ਵਿਧਾਇਕ ਹਰਨਿਰਪਾਲ ਸਿੰਘ ਕੁੱਕੂ, ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੈਪਾਲ ਸਿੰਘ ਸੰਧੂ, ਭਾਈ ਰਾਹੁਲ, ਸਾਬਕਾ ਵਿਧਾਇਕ ਕਰਨ ਕੌਰ ਬਰਾੜ, ਡਿਪਟੀ ਕਮਿਸਨਰ ਵਿਮਲ ਕੁਮਾਰ ਸੇਤੀਆ, ਐਸ.ਐਸ.ਪੀ. ਵਰੁਣ ਸਰਮਾ, ਸਾਬਕਾ ਮੰਤਰੀ ਓਪਿੰਦਰ ਸਰਮਾ, ਬਲਜੀਤ ਸਿੰਘ ਗੋਰਾ ਤੇ ਹੋਰ ਮੌਜੂਦ ਸਨ।