You are currently viewing ਪੰਜਾਬ ਵਿਧਾਨ ਸਭਾ ਚੋਣਾਂ 2022: ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ ‘ਤੇ ਕੀਤੀ ਜਾਵੇਗੀ Webcasting

ਪੰਜਾਬ ਵਿਧਾਨ ਸਭਾ ਚੋਣਾਂ 2022: ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ ‘ਤੇ ਕੀਤੀ ਜਾਵੇਗੀ Webcasting

ਪੰਜਾਬ ਵਿਧਾਨ ਸਭਾ ਚੋਣਾਂ 2022: ਪੰਜਾਬ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ ‘ਤੇ ਕੀਤੀ ਜਾਵੇਗੀ Webcasting

ਪੰਜਾਬ ਦੇ ਸੀਈਓ ਡਾ. ਕਰੁਣਾ ਰਾਜੂ ਨੇ ਸਿਆਸੀ ਪਾਰਟੀਆਂ ਨੂੰ ਕਿਸੇ ਵੀ ਵਿਅਕਤੀ ਵੱਲੋਂ ਸ਼ਰਾਬ ਜਾਂ ਪੈਸੇ ਨਾਲ ਵੋਟਰਾਂ ਨੂੰ ਭਰਮਾਉਣ ਦੀ ਕਥਿਤ ਕੋਸ਼ਿਸ਼ ਦੇ ਮਾਮਲੇ ਵਿੱਚ ਤੁਰੰਤ ਸੂਚਿਤ ਕਰਨ ਲਈ ਕਿਹਾ

ਨਵੇਂ ਵੋਟਰ ਵੋਟਰ ਹੈਲਪਲਾਈਨ ਮੋਬਾਈਲ ਐਪ ਦੀ ਵਰਤੋਂ ਕਰਕੇ ਆਪਣੇ ਆਪ ਨੂੰ ਕਰ ਸਕਦੇ ਹਨ ਰਜਿਸਟਰ: ਡਾ. ਰਾਜੂ

ਸਿਆਸੀ ਪਾਰਟੀਆਂ ਨੇ ਮੀਟਿੰਗ ਦੌਰਾਨ ਸੀਈਓ ਨਾਲ ਆਪਣੀਆਂ ਚਿੰਤਾਵਾਂ ਬਾਰੇ ਕੀਤੀ ਚਰਚਾ 

ਚੰਡੀਗੜ੍ਹ, 7 ਦਸੰਬਰ(ਕੇਸਰੀ ਨਿਊਜ਼ ਨੈੱਟਵਰਕ) -ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਕਿਸੇ ਵੀ ਕਿਸਮ ਦੀ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਨੂੰ ਰੋਕਣ ਲਈ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸੂਬੇ ਦੇ ਸਾਰੇ 24689 ਪੋਲਿੰਗ ਸਟੇਸ਼ਨਾਂ ‘ਤੇ ਵੈਬਕਾਸਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਉਹਨਾਂ ਅੱਜ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ 100 ਫ਼ੀਸਦੀ ਵੈਬਕਾਸਟਿੰਗ ਕੀਤੀ ਜਾਵੇਗੀ।

 

 

 

ਸੀ.ਈ.ਓ. ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਚਿੰਤਾਵਾਂ, ਵਿਸ਼ੇਸ਼ ਸੋਧ ਅਤੇ ਚੋਣ ਤਿਆਰੀਆਂ ਬਾਰੇ ਜਾਣਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੀ ਸ਼ੁਰੂਆਤ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ 2022 ਲਈ ਚੋਣ ਤਿਆਰੀਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਉਹਨਾਂ ਨਾਲ ਵਧੀਕ ਸੀ.ਈ.ਓ. ਅਮਨਦੀਪ ਕੌਰ ਵੀ ਮੌਜੂਦ ਸਨ।

 

 

 

ਚੋਣਾਂ ਦੌਰਾਨ ਸੁਰੱਖਿਆ ਬਾਰੇ ਸਿਆਸੀ ਪਾਰਟੀ ਦੇ ਨੁਮਾਇੰਦੇ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਡਾ. ਰਾਜੂ ਨੇ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਲਈ ਸੁਰੱਖਿਆ ਪਹਿਲੂਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਕੇਂਦਰੀ ਪੈਰਾ ਮਿਲਟਰੀ ਫੋਰਸਿਜ਼ ਦੀ ਮੰਗ ਲਈ ਅੰਤਿਮ ਮੁਲਾਂਕਣ 10 ਦਸੰਬਰ, 2021 ਤੱਕ ਈਸੀਆਈ ਨੂੰ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਵਾਧੂ ਫੋਰਸਿਜ਼ ਨਾਜ਼ੁਕ ਪੋਲਿੰਗ ਬੂਥਾਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਤਾਇਨਾਤ ਕੀਤੀਆਂ ਜਾਣਗੀਆਂ।

 

 

 

ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਕਿਹਾ ਕਿ ਜੇਕਰ ਕੋਈ ਸ਼ਰਾਬ ਜਾਂ ਪੈਸੇ ਨਾਲ ਵੋਟਰਾਂ ਨੂੰ ਭਰਮਾਉਣ ਦੀ ਕਥਿਤ ਕੋਸ਼ਿਸ਼ ਕਰਦਾ ਹੈ ਜਾਂ ਵੋਟ ਪ੍ਰਕਿਰਿਆ ਵਿੱਚ ਵਿਘਨ ਪਾਉਣ ਜਾਂ ਕੋਈ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਉਨ੍ਹਾਂ ਦੇ ਧਿਆਨ ਵਿੱਚ ਆਉਂਦੀਆਂ ਹਨ ਤਾਂ ਉਹ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਦਫਤਰ ਨੂੰ ਤੁਰੰਤ ਸੂਚਿਤ ਕਰਨ।

 

 

 

ਡਾ. ਰਾਜੂ ਨੇ ਕਿਹਾ ਕਿ ਉਹ ਗੈਰ-ਜ਼ਮਾਨਤੀ ਵਾਰੰਟ ਕੇਸਾਂ, ਪੈਰੋਲ ਜੰਪਰ, ਸ਼ਰਾਤਰੀ ਅਨਸਰਾਂ ਅਤੇ ਸ਼ੱਕੀ ਨਸ਼ਾ ਤਸਕਰਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡੀਸੀ, ਸੀਪੀਜ਼/ਐਸਐਸਪੀਜ਼ ਅਤੇ ਈਆਰਓਜ਼ ਨਾਲ ਹਫਤਾਵਾਰੀ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਲਾਇਸੰਸਸ਼ੁਦਾ ਹਥਿਆਰ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਹ ਇਹ ਯਕੀਨੀ ਬਣਾਉਣਗੇ ਕਿ ਘੱਟੋ-ਘੱਟ 95 ਤੋਂ 98 ਫ਼ੀਸਦੀ ਹਥਿਆਰ ਪੁਲਿਸ ਥਾਣਿਆਂ ਜਾਂ ਗੰਨ ਹਾਊਸਾਂ ਵਿੱਚ ਜਮ੍ਹਾਂ ਕਰਵਾਏ ਜਾਣ।

 

 

 

ਡਾ. ਰਾਜੂ ਨੇ ਦੱਸਿਆ ਕਿ ਇਹ ਚੋਣਾਂ ਕਰਵਾਉਣ ਲਈ ਸੂਬੇ ਵਿੱਚ 2.5 ਲੱਖ ਤੋਂ ਵੱਧ ਕਰਮਚਾਰੀ ਤਾਇਨਾਤ ਕੀਤੇ ਜਾਣਗੇ ਅਤੇ ਇਹਨਾਂ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਨਵਾਂ ਵੋਟਰ ਬੂਥ ਲੈਵਲ ਅਫ਼ਸਰ ਨਾਲ ਸੰਪਰਕ ਕਰਕੇ ਜਾਂ ਵੋਟਰ ਹੈਲਪਲਾਈਨ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਕਰਕੇ ਆਪਣੀ ਵੋਟਰ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।

 

 

 

ਸਿਆਸੀ ਪਾਰਟੀਆਂ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ‘ਤੇ ਤਸੱਲੀ ਪ੍ਰਗਟਾਈ ਅਤੇ ਉਨ੍ਹਾਂ ਨੇ ਆਪਣੀਆਂ ਚਿੰਤਾਵਾਂ ਨੂੰ ਸੀ.ਈ.ਓ. ਨਾਲ ਸਾਂਝਾ ਕਰਨ ਦਾ ਭਰੋਸਾ ਦਿੱਤਾ।

 

 

 

 

ਇਸ ਦੌਰਾਨ ਵੱਧ ਤੋਂ ਵੱਧ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਸਵੀਪ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ । 

– Punjab Assembly Elections 2022: Webcasting facilities at all 24689 polling stations in Punjab

– CEO Punjab Dr Karuna Raju asks Political Parties to become partner in preventing alleged use of liquor or money power to induce voters

– New voters can register themselves using Voter Helpline Mobile App: Dr Raju

– Political parties discuss their concerns and worry list with CEO during the meeting

Chandigarh, December 7 (Kesari News Network)-To prevent any kind of alleged poll-related model code of conduct violations during the upcoming Punjab Assembly Elections 2022, the Punjab Chief Electoral Officer, on the directions of Election Commission of India, will arrange webcasting in all the 24689 polling stations in the state. “This is for the first time that 100% webcasting will be done at all the polling stations in Punjab,” said Chief Electoral Officer (CEO) Punjab Dr S Karuna Raju on Tuesday.

The CEO, accompanied by Additional CEO Amandeep Kaur was chairing a meeting with representatives of all Political Parties to know about the concerns and worry list, Special Summary Revision and preparedness of upcoming Assembly Elections. In the beginning of the meeting, all the political parties were informed about the election preparedness for the forthcoming Assembly Elections 2022.

Responding to a question by the Political Party representative on security during elections, Dr Raju said that security aspects to identify vulnerable areas are being reviewed and final assessment to demand Central Para Military Forces will be sent to ECI by December 10, 2021. Additional force will be deployed in critical polling booths and vulnerable pockets, he added.

He also asked representatives of Political Parties to inform him or his office, ‘if anyone is allegedly using liquor or money power to induce voters’ or ‘matters of irregularities in voting’ or any other illegal activities come into their notice.

Dr Raju said that he is taking weekly meetings with the DCs, CPs/SSPs and EROs of the state to review the status of execution of non-bailable warrant cases, parole jumpers, troublemakers and suspected drug peddlers. He said that the process to deposit licensed firearms has also been started in each district and they will ensure that at least 95% to 98% weapons will be deposited at police stations or gun houses.

Dr Raju informed that over 2.5 lakh employees will be deputed in the state to conduct these elections and they are undergoing training.

He apprised political parties that all out efforts are being made for giving wide publicity to electors for making their votes. He informed that any new voter can register their vote by approaching the Booth Level Officer or using the Voter Helpline Mobile Application.

 

 Political parties expressed satisfaction at the pace of preparations for the Punjab Assembly Elections 2022 and they assured to share their apprehensions with the CEO.

 

Meanwhile, various activities under SVEEP are being conducted in all the districts to encourage maximum voters to exercise their franchise.