You are currently viewing ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ
channi challanges opposition

ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ

*ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸਤਿਹਾਰ ਜਾਰੀ*

*ਦੋਆਬਾ ਖੇਤਰ ਵਿਚ ਖੁਲ੍ਣਗੇ ਦੋ ਸਰਕਾਰੀ ਡਿਗਰੀ ਕਾਲਜ* 

ਚੰਡੀਗੜ, 17 ਦਸੰਬਰ (ਕੇਸਰੀ ਨਿਊਜ਼ ਨੈੱਟਵਰਕ)-ਸੂਬੇ ਵਿਚ ਉਚੇਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਅਤੇ ਟੀਚਿੰਗ ਲਈ ਸਟਾਫ ਦਾ ਉਤਸ਼ਾਹ ਵਧਾਉਣ ਲਈ ਮੰਤਰੀ ਮੰਡਲ ਨੇ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ ਨਾਨ-ਟੀਚਿੰਗ ਸਟਾਫ ਅਤੇ ਵੱਖ-ਵੱਖ ਵਿਸ਼ਿਆਂ ਵਿਚ ਖਾਲੀ ਅਸਾਮੀਆਂ ’ਤੇ ਨਿਯੁਕਤ 1925 ਸਹਾਇਕ ਪ੍ਰੋਫੈਸਰਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

 ਇਸ ਬਾਰੇ ਫੈਸਲੇ ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

 ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਅਨੁਸਾਰ ਸੂਬੇ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿਚ 1925 ਖਾਲੀ ਅਸਾਮੀਆਂ ਤਿੰਨ ਸਾਲਾਂ ਲਈ ਠੇਕੇ ਦੇ ਆਧਾਰ ਉਤੇ ਪੜਾਅਵਾਰ ਢੰਗ ਨਾਲ 15600+6000=21600 ਰੁਪਏ ਦੀ ਮੁਢਲੀ ਤਨਖਾਹ ਉਤੇ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਸੀ।ਇਸ ਤੋਂ ਬਾਅਦ ਮੁਲਾਂਕਣ ਕਮੇਟੀਆਂ ਵੱਲੋਂ ਇਨਾਂ ਦੇ ਕੰਮ ਦੇ ਮੁਲਾਂਕਣ ਦੇ ਆਧਾਰ ਉਤੇ ਉਨਾਂ ਦੇ ਮਾਮਲੇ ਰੈਗੂਲਰ ਕਰਨ ਲਈ ਵਿਚਾਰ ਕੀਤਾ ਗਿਆ ਸੀ। ਇਨਾਂ ਸਹਾਇਕ ਪ੍ਰੋਫੈਸਰਾਂ ਦੇ ਸੇਵਾਕਾਲ ਦੇ ਤਿੰਨ ਸਾਲ ਮੁਕੰਮਲ ਹੋਣ ਉਤੇ ਉਨਾਂ ਦੇ ਕੰਮ ਅਤੇ ਕਾਰਗੁਜ਼ਾਰੀ ਦਾ ਮੁਲਾਂਕਣ ਮਨੋਨੀਤ ਮੁਲਾਂਕਣ ਕਮੇਟੀਆਂ ਵੱਲੋਂ ਕੀਤਾ ਗਿਆ ਅਤੇ ਇਸ ਕਮੇਟੀ ਵੱਲੋਂ ਉਨਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਸਿਫਾਰਸ਼ ਕੀਤੀ ਗਈ।

 

ਦੋਆਬਾ ਖੇਤਰ ਵਿਚ ਦੋ ਸਰਕਾਰੀ ਡਿਗਰੀ ਕਾਲਜਾਂ ਨੂੰ ਪ੍ਰਵਾਨਗੀ

ਦੋਆਬਾ ਖੇਤਰ ਵਿਚ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲਿਆਂ ਵਿਚ ਦੋ ਨਵੇਂ ਸਰਕਾਰੀ ਡਿਗਰੀ ਕਾਲਜ ਖੋਲਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਮੁਤਾਬਕ ਜਲੰਧਰ ਜ਼ਿਲੇ ਵਿਚ ਆਦਮਪੁਰ ਵਿਖੇ ਮਹਾਨ ਸ਼ਖਸੀਅਤ ਕਾਂਸ਼ੀ ਰਾਮ ਦੇ ਨਾਂ ਉਤੇ ਨਵਾਂ ਡਿਗਰੀ ਕਾਲਜ ਖੋਲਿਆ ਜਾਵੇਗਾ ਜਿਸ ਦਾ ਅਕਾਦਮਿਕ ਸੈਸ਼ਨ ਇਕ ਜੁਲਾਈ, 2022 ਤੋਂ ਸ਼ੁਰੂ ਹੋਵੇਗਾ ਜਦਕਿ ਦੂਜਾ ਸਰਕਾਰੀ ਡਿਗਰੀ ਕਾਲਜ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਬੰਗਾ ਦੇ ਪਿੰਡ ਸਰਹਾਲ ਰਣੂਆਂ ਵਿਖੇ ਖੋਲਿਆ ਜਾਵੇਗਾ।

ਇਸ ਦੌਰਾਨ ਸੂਬੇ ਭਰ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਵੱਖ-ਵੱਖ ਕਾਡਰਾਂ ਦੀਆਂ 12772 ਅਸਾਮੀਆਂ ਦਾ ਇਸਤਿਹਾਰ ਜਾਰੀ ਕੀਤਾ ਗਿਆ ਹੈ। ਇਨਾਂ ਅਸਾਮੀਆਂ ਸਮੇਤ ਹੁਣ ਤੱਕ ਕੁੱਲ 20166 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ਅੱਜ ਜਾਰੀ ਕੀਤੀਆਂ ਅਸਾਮੀਆਂ ਵਿੱਚ ਵੱਖ-ਵੱਖ ਵਿਸਅਿਾਂ ਨਾਲ ਸਬੰਧਤ ਮਾਸਟਰ ਕਾਡਰ ਦੀਆਂ 4185, ਆਰਟ ਐਂਡ ਕਰਾਫਟ ਦੀਆਂ 250, ਲੈਕਚਰਾਰ ਕਾਡਰ ਦੀਆਂ ਵੱਖ-ਵੱਖ ਵਿਸਅਿਾਂ ਨਾਲ ਸਬੰਧਤ 343 ਤੇ ਈ.ਟੀ.ਟੀ. ਦੀਆਂ 5994 ਅਸਾਮੀਆਂ ਤੋਂ ਇਲਾਵਾ ਪ੍ਰਾਇਮਰੀ ਸਕੂਲਾਂ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਪੀ.ਟੀ.ਆਈ. ਦੀਆਂ 2000 ਅਸਾਮੀਆਂ ਸਾਮਲ ਹਨ।ਉਨਾਂ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ਉੱਤੇ ਪਾਰਦਰਸੀ ਤਰੀਕੇ ਨਾਲ ਹੋਵੇਗੀ।

ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਦੇ ਅਰਸੇ ਦੌਰਾਨ ਕੁੱਲ 14534 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਜਿਸ ਤੋਂ ਸੂਬਾ ਸਰਕਾਰ ਦੀ ਪ੍ਰਭਾਵਸਾਲੀ ਵਿਦਿਅਕ ਢਾਂਚਾ ਪ੍ਰਦਾਨ ਕਰਨ ਦੀ ਵਚਨਬੱਧਤਾ ਸਿੱਧ ਹੁੰਦੀ ਹੈ