You are currently viewing ਹਸਪਤਾਲ ਵਿਚ ਭੇਟ ਕੀਤਾ ਗੁਰਮਤਿ ਸੰਗੀਤ‘ ਦੇ ਮਹਾਨ ਵਿਦਵਾਨ ਪ੍ਰੋ: ਕਰਤਾਰ ਸਿੰਘ ਨੂੰ ਪਦਮਸ੍ਰੀ ਪੁਰਸਕਾਰ
Padma Shri Professor Kartar singh

ਹਸਪਤਾਲ ਵਿਚ ਭੇਟ ਕੀਤਾ ਗੁਰਮਤਿ ਸੰਗੀਤ‘ ਦੇ ਮਹਾਨ ਵਿਦਵਾਨ ਪ੍ਰੋ: ਕਰਤਾਰ ਸਿੰਘ ਨੂੰ ਪਦਮਸ੍ਰੀ ਪੁਰਸਕਾਰ

– ਸਿਹਤ ਖਰਾਬ ਹੋਣ ਕਾਰਨ ਪ੍ਰੋ: ਕਰਤਾਰ ਸਿੰਘ ਜੀ ਨਵੀਂ ਦਿੱਲੀ ‘ਚ ਆਯੋਜਿਤ ਸਮਾਗਮ ‘ਚ ਨਹੀਂ ਹੋ ਸਕੇ ਸਨ ਸ਼ਾਮਲ
ਪ੍ਰੋਫੈਸਰ ਕਰਤਾਰ ਸਿੰਘ ਨੂੰ ਕਲਾ ਦੇ ਖੇਤਰ ਵਿੱਚ ਉਨਾ ਦੇ ਵਡਮੁੱਲੇ ਯੋਗਦਾਨ ਲਈ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ। 
ਇਸ ਮੌਕੇ ਉਨਾਂ ਦੇ ਪਰਿਵਾਰਕ ਮੈਂਬਰ ਜਿਨਾਂ ਵਿੱਚ ਬੇਟੀਆਂ ਮਨਜੀਤ ਕੌਰ ਤੇ ਸੁਖਬੀਰ ਕੌਰ, ਪੁੱਤਰ ਅਮਰਜੀਤ ਸਿੰਘ ਤੇ ਅੰਮਿ੍ਰਤਪਾਲ ਸਿੰਘ, ਨੂੰਹ ਅਮਰਜੀਤ ਕੌਰ ਤੇ ਪੋਤੇ-ਪੋਤੀਆਂ ਤੇ ਉਨਾਂ ਦੇ ਸੰਗੀਤ ਸਾਗਿਰਦ ਰਵਿੰਦਰ ਰੰਗੂਵਾਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਨਮਾਨ ਲਈ ਪ੍ਰੋ: ਕਰਤਾਰ ਸਿੰਘ ਜੀ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ। ਉਨਾਂ ਕਿਹਾ ਕਿ ਪ੍ਰੋ: ਕਰਤਾਰ ਸਿੰਘ ਨੂੰ ਉਨਾਂ ਦੇ ਗੁਰਬਾਣੀ ਸੰਗੀਤ ਬਾਰੇ ਸਿਧਾਂਤਕ ਪੁਸਤਕਾਂ ਲਿਖਣ, ਗੁਰਬਾਣੀ ਦਾ ਰਾਗਾਂ ਮੁਤਾਬਕ ਗਾਇਨ ਅਤੇ ਸਿਖਲਾਈ ਦੇ ਖੇਤਰ ਵਿੱਚ ਬਹੁਤ ਵੱਜਾ ਯੋਗਦਾਨ ਹੈ। ਭਾਵੇਂ ਉਨਾਂ ਦੇ ਯੋਗਦਾਨ ਲਈ ਉਨਾਂ ਨੂੰ ਪਹਿਲਾਂ ਵੀ ਵੱਖ-ਵੱਖ ਉੱਚ ਪੱਧਰੀ ਸਨਮਾਨਾਂ ਨਾਲ ਨਵਾਜਿਆ ਗਿਆ ਹੈ,ਪਰ ਪਦਮ ਸ੍ਰੀ ਸਨਮਾਨ ਸਰਵੋਤਮ ਹੈ। 
ਪ੍ਰੋ ਕਰਤਾਰ ਸਿੰਘ 13 ਸਾਲ ਦੀ ਉਮਰ ਤੋਂ ਸੰਗੀਤ ਅਭਿਆਸ ਕਰ ਰਹੇ ਹਨ ਅਤੇ ਉਨਾਂ ਨੂੰ ਪ੍ਰਸਿੱਧ ਸ਼ਾਸਤਰੀ ਸੰਗੀਤ ਦੇ ਰੂਪ ‘ਤੰਤੀ ਸਾਜ਼‘ ਵਿੱਚ ਮੁਹਾਰਤ ਹਾਸਲ ਹੈ।
ਉਨਾਂ ਦੀਆਂ ਸੇਵਾਵਾਂ ਨੂੰ ਮਾਣ ਦੇਣ ‘ਤੇ ਸਰਕਾਰ ਦਾ ਧੰਨਵਾਦ ਕਰਦੇ ਹੋਏ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਦਾ ਵੀ ਉਨਾਂ ਨੂੰ ਨਿੱਜੀ ਤੌਰ ‘ਤੇ ਪਹੁੰਚ ਕੇ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਪ੍ਰਦਾਨ ਕਰਨ ਲਈ ਵਿਸ਼ੇਸ਼ ਸ਼ੁਕਾਰਾਨਾ ਕੀਤਾ।
ਇਸ ਤੋਂ ਪਹਿਲਾਂ ਭਾਰਤ  ਸਰਕਾਰ ਨੇ ਉਨਾਂ ਨੂੰ ਸੰਗੀਤ ਨਾਟਕ ਅਕਾਦਮੀ ਪੁਰਸਕਾਰ ਅਤੇ ਸੰਗੀਤ ਲਈ ਟੈਗੋਰ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ। ਉਨਾਂ ਨੂੰ ਪੰਜਾਬ ਸਰਕਾਰ ਦੇ ਭਾਸਾ ਵਿਭਾਗ ਦਾ ਸ਼੍ਰੋਮਣੀ ਰਾਗੀ ਐਵਾਰਡ ਅਤੇ ਪੰਜਾਬੀ ਯੂਨੀਵਰਸਿਟੀ ਦੀ ਗੁਰਮਤਿ ਸੰਗੀਤ ਸੀਨੀਅਰ ਫੈਲੋਸ਼ਿਪ ਅਵਾਰਡ ਹਾਸਲ ਕਰਨ ਦਾ ਵੀ ਮਾਣ ਪ੍ਰਾਪਤ ਹੈ। ਉਨਾਂ ਨੂੰ 9 ਅਕਤੂਬਰ, 2011 ਨੂੰ ਲੰਡਨ (ਯੂ.ਕੇ.) ਵਿੱਚ ਸਿੱਖ ਲਾਈਫਟਾਈਮ ਅਚੀਵਮੈਂਟ ਅਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ, ਅਤੇ ਯੂਨਾਈਟਿਡ ਕਿੰਗਡਮ ਵਿੱਚ ਸਿੱਖ ਡਾਇਰੈਕਟਰੀ ਦੁਆਰਾ ਚੋਟੀ ਦੇ 100 ਗਲੋਬਲ ਸਿੱਖਾਂ ਵਿੱਚ ਵੀ ਨਾਮਜ਼ਦ ਕੀਤਾ ਗਿਆ ਸੀ