You are currently viewing ਐਚ.ਐਮ.ਵੀ. ਵਿਖੇ ਸਵਾਮੀ ਸ਼ਰਧਾਨੰਦ ਜੀ ਦਾ ਬਲਿਦਾਨ ਦਿਵਸ ਮਨਾਇਆ
ਹੰਸਰਾਜ ਮਹਿਲਾ ਵਿਦਿਆਲਾ

ਐਚ.ਐਮ.ਵੀ. ਵਿਖੇ ਸਵਾਮੀ ਸ਼ਰਧਾਨੰਦ ਜੀ ਦਾ ਬਲਿਦਾਨ ਦਿਵਸ ਮਨਾਇਆ

ਜਲੰਧਰ (ਕੇਸਰੀ ਨਿਊਜ਼ ਨੈੱਟਵਰਕ)- ਹੰਸਰਾਜ ਮਹਿਲਾ ਮਹਾਵਿਦਿਆਲਾ, ਜਲੰਧਰ ਵਿਖੇ ਪ੍ਰਿੰਸੀਪਲ ਪ੍ਰੋ. ਡਾ.  (ਸ਼੍ਰੀਮਤੀ) ਅਜੇ ਸਰੀਨ ਦੇ ਦਿਸ਼ਾ-ਨਿਰਦੇਸ਼ ਹੇਠ ਸਵਾਮੀ ਸ਼ਰਧਾਨੰਦ ਜੀ ਦਾ ਬਲਿਦਾਨ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ।

ਇਸ ਮੌਕੇ ਤੇ ਹਵਨ ਯੱਗ ਕਰਵਾਇਆ ਗਿਆ। ਸਵਾਮੀ ਸ਼ਰਧਾਨੰਦ ਜੀ ਨੂੰ ਯਾਦ ਕਰਦਿਆਂ ਕਾਰਜਕਾਰੀ ਪ੍ਰਿੰਸੀਪਲ ਸ਼੍ਰੀਮਤੀ ਨਵਰੂਪ ਨੇ ਕਿਹਾ ਕਿ ਸਵਾਮੀ ਜੀ ਮਹਾਨ ਸਿੱਖਿਅਕ, ਆਰੀਆ ਸਮਾਜ ਦੇ ਸੰਨਿਆਸੀ ਸਨ, ਜਿਨ੍ਹਾਂ ਨੇ ਗੁਰੂਕੁਲ ਕਾਂਗੜੀ ਯੂਨੀਵਰਸਿਟੀ ਆਦਿ ਸਿਖਿਅਕ ਸੰਸਥਾਨਾਂ ਦੀ ਸਥਾਪਨਾ ਕੀਤੀ ਅਤੇ ਆਪਣਾ ਜੀਵਨ ਵੈਦਿਕ ਧਰਮ ਦੇ ਪ੍ਰਚਾਰ-ਪ੍ਰਸਾਰ ਵਿੱਚ ਬਿਤਾਇਆ। ਉਨ੍ਹਾਂ ਨੂੰ ਅਸੀਂ ਸਾਰੇ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ।

ਡੀਨ ਵੈਦਿਕ ਅਧਿਐਨ ਸਮਿਤੀ ਸ਼੍ਰੀਮਤੀ ਮਮਤਾ ਨੇ ਸਵਾਮੀ ਸ਼ਰਧਾਨੰਦ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸਿੱਖਿਆ ਜਗਤ ਵਿੱਚ ਕ੍ਰਾਂਤੀ ਲਿਆਉਣ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।

ਇਸ ਮੌਕੇ ਸੰਸਕ੍ਰਿਤ ਵਿਭਾਗ ਮੁਖੀ ਡਾ. ਮੀਨੂ ਤਲਵਾੜ ਨੇ ਕਿਹਾ ਕਿ ਮਹਾਨ ਰਾਸ਼ਟਰ ਭਗਤ, ਨਿਡਰ ਸੰਪਾਦਕ ਅਤੇ ਦੇਸ਼-ਧਰਮ ਤੇ ਬਲਿਦਾਨੀ ਸਵਾਮੀ ਸ਼ਰਧਾਨੰਦ ਜੀ ਨੂੰ ਅਸੀਂ ਪ੍ਰਣਾਮ ਕਰਦੇ ਹਾਂ। ਸਾਡਾ ਕਰਤੱਵ ਹੈ ਕਿ ਅਸੀਂ ਉਨ੍ਹਾਂ ਦੇ ਦਿਖਾਏ ਰਸਤੇ ਤੇ ਚੱਲ ਕੇ ਵੈਦਿਕ ਧਰਮ ਦਾ ਪ੍ਰਚਾਰ-ਪ੍ਰਸਾਰ ਕਰੀਏ।

ਇਸ ਮੌਕੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਵੀ ਹਾਜ਼ਰ ਰਿਹਾ। ਸ਼ਾਂਤੀਪਾਠ ਨਾਲ ਹਵਨ ਯੱਗ ਸੰਪੰਨ ਹੋਇਆ।