You are currently viewing ਭਾਜਪਾ ਦਿੱਲੀ ਹੈੱਡਕੁਆਰਟਰ ਵਿਖੇ ਵੱਡਾ ਸਿਆਸੀ ਧਮਾਕਾ

ਭਾਜਪਾ ਦਿੱਲੀ ਹੈੱਡਕੁਆਰਟਰ ਵਿਖੇ ਵੱਡਾ ਸਿਆਸੀ ਧਮਾਕਾ

 ਨਵੀਂ ਦਿੱਲੀ (ਕੇਸਰੀ ਨਿਊਜ਼ ਨੈੱਟਵਰਕ)- ਭਾਜਪਾ ਦੇ ਦਿੱਲੀ ਹੈੱਡਕੁਆਰਟਰ ਵਿਖੇ ਅੱਜ ਇੱਕ ਵੱਡਾ ਸਿਆਸੀ ਧਮਾਕਾ ਕਰਦੇ ਹੋਏ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਮਾਲਵਾ ਖੇਤਰ ਵਿੱਚ ਬਾਦਲ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਦੇ ਬੇਹੱਦ ਗਰੀਬੀ ਅਤੇ ਸਾਬਕਾ ਸੰਸਦੀ ਸਕੱਤਰ ਪੰਜਾਬ ਜਗਦੀਪ ਸਿੰਘ ਨਕਈ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਕਰਵਾਇਆ। 

ਅੱਜ ਸ਼ਾਮਿਲ ਹੋਏ ਨੇਤਾਵਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਜਗਦੀਪ ਸਿੰਘ ਨਕਈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਖਜ਼ਾਨਚੀ ਰਵੀਪੀ੍ਤ ਸਿੰਘ ਸਿੱਧੂ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਵਿਧਾਇਕ ਅਤੇ ਬਾਰ ਕੌਂਸਲ ਦੇ ਚੇਅਰਮੈਨ ਸ਼ਮਸ਼ੇਰ ਸਿੰਘ ਰਾਏ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਪੰਜਾਬ ਵਿੱਚ ਓਬੀਸੀ ਅਤੇ ਸੈਣੀ ਸਮਾਜ ਦੇ ਸੂਬਾ ਪ੍ਰਧਾਨ ਅਤੇ 7 ਸਾਲਾਂ ਤੱਕ ਟਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ ਰਹੇ ਹਰਭਾਗ ਸਿੰਘ ਦੇਸੂਮਾਜਰਾ ਦੇ ਨਾਂ ਸ਼ਾਮਿਲ ਹਨ।

 ਗਜੇਂਦਰ ਸਿੰਘ ਸ਼ੇਖਾਵਤ ਨੇ ਭਾਜਪਾ ‘ਚ ਸ਼ਾਮਲ ਹੋਣ ‘ਤੇ ਵਧਾਈ ਦੇਣ ਸਮੇਤ ਸਾਰੇ ਆਗੂਆਂ ਦਾ ਰਸਮੀ ਸਵਾਗਤ ਕੀਤਾ |