You are currently viewing ਬੇਅਦਬੀਆਂ ਤੋਂ ਬਾਅਦ ਹੁਣ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਦੇ ਬਾਹਰ ਚੱਲੀਆ ਤਾਬੜਤੋੜ ਗੋਲੀਆਂ
gun-Firing

ਬੇਅਦਬੀਆਂ ਤੋਂ ਬਾਅਦ ਹੁਣ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਦੇ ਬਾਹਰ ਚੱਲੀਆ ਤਾਬੜਤੋੜ ਗੋਲੀਆਂ

ਅੰਮ੍ਰਿਤਸਰ (ਕੇਸਰੀ ਨਿਊਜ਼ ਨੈੱਟਵਰਕ)- ਸ਼੍ਰੀ  ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਵਰਗੀ ਪ੍ਰਤਾਪ ਸਿੰਘ ਦੇ ਘਰ ਦੇ ਬਾਹਰ ਦੋ ਨਕਾਬਪੋਸ਼ ਨੌਜਵਾਨਾਂ ਨੇ ਗੋਲੀਆਂ ਚਲਾ ਕੇ ਦਹਿਸ਼ਤ ਪੈਦਾ ਕਰ ਦਿੱਤੀ। ਬੁੱਧਵਾਰ ਰਾਤ ਕਰੀਬ 11.30 ਵਜੇ ਸੁਲਤਾਨਵਿੰਡ ਰੋਡ ‘ਤੇ ਕੋਟ ਆਤਮਾ ਰਾਮ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰਤਾਪ ਸਿੰਘ ਦੇ ਘਰ ਦੇ ਬਾਹਰ ਦੋ ਨਕਾਬਪੋਸ਼ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਪਰ ਸਾਬਕਾ ਜਥੇਦਾਰ ਦੇ ਘਰ ਦਾ ਦਰਵਾਜ਼ਾ ਬੰਦ ਹੋਣ ‘ਤੇ ਨੌਜਵਾਨਾਂ ਨੇ ਦਰਵਾਜ਼ੇ ਦੇ ਬਾਹਰ ਹੀ ਕਰੀਬ 12-14 ਗੋਲੀਆਂ ਚਲਾ ਦਿੱਤੀਆਂ। ਮੁਲਜ਼ਮ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ।

gun-fire-amritsar
gun-fire-amritsar

ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਸਪਾਸ ਦੇ ਸੀਸੀਟੀਵੀ ਫੁਟੇਜ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਮਨਜੀਤ ਕੁਮਾਰ ਮੌਕੇ ’ਤੇ ਪੁੱਜੇ। ਮੁੱਢਲੀ ਜਾਂਚ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਲਈ ਸੀਸੀਟੀਵੀ ਸਕੈਨ ਕੀਤੇ ਜਾ ਰਹੇ ਹਨ। ਪੁਲਿਸ ਨੇ ਘਰ ਦੇ ਬਾਹਰੋਂ ਖੋਲ ਵੀ ਬਰਾਮਦ ਕੀਤੇ ਹਨ।