KESARI VIRASAT

ਕੇਸਰੀ ਵਿਰਾਸਤ

Latest news
25 ਜੂਨ ਨੂੰ 'ਸੰਵਿਧਾਨ ਹੱਤਿਆ ਦਿਵਸ' ਐਲਾਨਿਆ: ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ; ਇਸੇ ਦਿਨ 1975 ਵਿੱਚ ਐਮਰਜ... ਜਲੰਧਰ ਪੁਲਿਸ ਨੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਕੀਤਾ ਸੰਗੀਨ ਮਾਮਲੇ ਵਿੱਚ ਗ੍ਰਿਫਤਾਰ ਡਿਜੀਟਲ ਮੀਡੀਆ ਨਾਲ ਸਬੰਧਤ ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵ... ਆਪ' 'ਤੇ ਜਲੰਧਰ 'ਚ ਉਦਯੋਗ ਮਾਲਕਾਂ ਨੂੰ ਧਮਕਾਉਣ ਦਾ ਦੋਸ਼: ਬੀਜੇਪੀ ਨੇਤਾ ਨੇ ਕਿਹਾ- 202 ਫੈਕਟਰੀਆਂ ਦੇ ਕਰਮਚਾਰੀਆਂ ਦੀ ... ਚੋਣਾਂ ਜਿਤਾਉਣ ਅਤੇ ਹਰਾਉਣ ਵਿੱਚ ਅਹਿਮ ਰੋਲ ਅਦਾ ਕਰਨ ਵਾਲਾ ਪਾਰਟੀ ਕੇਡਰ ਨਹੀਂ ਕੋਈ ਹੋਰ* ਜਲੰਧਰ ਉਪ-ਚੋਣ - ਬੀਜੇਪੀ ਮੁੱਖ ਮੰਤਰੀ 'ਤੇ ਗੁੱਸੇ 'ਚ, ਪੰਜਾਬ ਪ੍ਰਧਾਨ ਜਾਖੜ ਨੇ ਕਿਹਾ- ਸੱਤਾ ਦੀ ਦੁਰਵਰਤੋਂ ਨਾ ਕਰੋ; ਬ... ਪ੍ਰੈੱਸ ਕੌਂਸਲ ਆਫ ਇੰਡੀਆ ਨੇ ਦਿੱਤਾ ਵੱਡਾ ਫੈਸਲਾ:ਪੱਤਰਕਾਰਾਂ ਦੇ ਸ਼ਨਾਖਤੀ ਕਾਰਡਾਂ ਲਈ ਡੀਏਵੀਪੀ ਦੀ ਸ਼ਰਤ ਹਟਾਈ  ਸੀਬੀਆਈ ਵਲੋਂ ਭਾਜਪਾ ਸਾਸ਼ਿਤ ਹਰਿਆਣਾ ਦੇ ਸਰਕਾਰੀ ਸਕੂਲਾਂ 'ਚ 4 ਲੱਖ ਫਰਜ਼ੀ ਦਾਖ਼ਲੇ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਮ... ਜੇਲ 'ਚ ਬੰਦ ਕੇਜਰੀਵਾਲ ਨੂੰ ਕਿਉਂ ਕੀਤਾ ਗਿਆ ਫਿਰ ਗ੍ਰਿਫਤਾਰ: ED ਤੋਂ ਬਾਅਦ CBI ਦੀ ਕਾਰਵਾਈ ਕਿੰਨੀ ਕੁ ਜਾਇਜ਼?  ਪੰਜਾਬ 'ਚ ਅੰਤਰ-ਰਾਜੀ ਅਫੀਮ ਦੀ ਤਸਕਰੀ ਦਾ ਪਰਦਾਫਾਸ਼: ਪੰਜਾਬ ਪੁਲਿਸ ਵੱਲੋਂ 66 ਕਿਲੋ ਅਫੀਮ ਬਰਾਮਦ; 2 ਤਸਕਰ ਗ੍ਰਿਫਤਾਰ ...

ਨਵੇਂ ਸਾਲ ਮੌਕੇ ਵਿਸ਼ਵ ਪ੍ਰਸਿੱਧ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੇਜਰੀਵਾਲ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਗੱਦੀ ਨਸ਼ੀਨ ਸੰਤ ਬਾਬਾ ਨਿਰੰਜਨ ਦਾਸ ਨੇ ਗੁਰੂ ਰਵਿਦਾਸ ਜੀ ਦੀ ਤਸਵੀਰ ਭੇਂਟ ਕਰਕੇ ਕੀਤਾ ਸਨਮਾਨਿਤ

 

-ਕੇਜਰੀਵਾਲ, ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਅਤੇ ਹੋਰ ‘ਆਪ’ ਆਗੂਆਂ ਦਾ ਡੇਰਾ ਟਰੱਸਟ ਵੱਲੋਂ ਨਿੱਘਾ ਸਵਾਗਤ, ਸਿਰੋਪਾਓ ਨਾਲ ਸਨਮਾਨਿਆ

 

-ਡੇਰਾ ਸੱਚਖੰਡ ਬੱਲਾਂ ਪਹੁੰਚ ਕੇ ਅਧਿਆਤਮਿਕ ਸਕੂਨ ਅਤੇ ਸਕਾਰਾਤਮਕ ਊਰਜਾ ਮਿਲਦੀ ਹੈ: ਕੇਜਰੀਵਾਲ

 

ਜਲੰਧਰ, 1 ਜਨਵਰੀ (ਗੁਰਪ੍ਰੀਤ ਸਿੰਘ ਸੰਧੂ) -ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਸਵੇਰੇ ਡੇਰਾ ਸੱਚਖੰਡ ਬੱਲਾਂ ਵਿਖੇ ਆਮ ਸ਼ਰਧਾਲੂ ਵਜੋਂ ਨਤਮਸਤਕ ਹੋਏ। ਇਸ ਮੌਕੇ ਉਨਾਂ ਨਾਲ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਹੋਰ ਪ੍ਰਮੁੱਖ ਆਗੂ ਮੌਜ਼ੂਦ ਸਨ। ਡੇਰਾ ਸੱਚਖੰਡ ਬੱਲਾਂ ਪਹੁੰਚਣ ‘ਤੇ ਡੇਰੇ ਦੇ ਟਰੱਸਟੀ ਮੈਂਬਰਾਂ ਅਤੇ ਸੇਵਾਦਾਰਾਂ ਨੇ ਅਰਵਿੰਦ ਕੇਜਰੀਵਾਲ ਸਮੇਤ ਸਾਰੇ ‘ਆਪ’ ਆਗੂਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਅਰਵਿੰਦ ਕੇਜਰੀਵਾਲ ਲੰਘੀ 30 ਦਸੰਬਰ ਤੋਂ ਚੰਡੀਗੜ ਅਤੇ ਪੰਜਾਬ ਦੇ ਦੌਰੇ ‘ਤੇ ਆਏ ਹੋਏ ਹਨ ਅਤੇ ਨਵੇਂ ਸਾਲ ਦੇ ਸ਼ੁਭ ਦਿਹਾੜੇ ‘ਤੇ ਅੱਜ ਸਵੇਰੇ ਹੀ ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋ ਕੇ ਉਨਾਂ ਸੂਬੇ ਦੀ ਖੁਸ਼ਹਾਲੀ, ਅਮਨ- ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਅਰਦਾਸ ਕੀਤੀ।

ਇਸ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਡੇਰੇ ਦੇ ਵਰਤਮਾਨ ਗੱਦੀ ਨਸ਼ੀਨ ਬਾਬਾ ਸੰਤ ਨਿਰੰਜਨ ਦਾਸ ਕੋਲੋਂ ਅਸ਼ੀਰਵਾਦ ਪ੍ਰਾਪਤ ਕੀਤਾ। ‘ਆਪ’ ਆਗੂ ਡੇਰੇ ‘ਚ ਸਥਿਤ ਸੰਤ ਸਰਵਨ ਦਾਸ ਦੀ ਪ੍ਰਤਿਮਾ ਨੂੰ ਵੀ ਨਤਮਸਤਕ ਹੋਏ। ਸੰਤ ਨਿਰੰਜਨ ਦਾਸ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗੁਰੂ ਰਵਿਦਾਸ ਜੀ ਦੀ ਤਸਵੀਰ ਭੇਂਟ ਕੀਤੀ ਗਈ ਅਤੇ ਕੇਜਰੀਵਾਲ ਸਮੇਤ ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਅਤੇ ਬਾਕੀ ਪ੍ਰਮੁੱਖ ਆਗੂਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਅਰਵਿੰਦ ਕੇਜਰੀਵਾਲ ਨੇ ਆਪਣੀ ਸੰਖੇਪ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਧਿਆਤਮਿਕਤਾ ਦੇ ਨਾਲ- ਨਾਲ ਭਾਈਚਾਰਕ ਸਾਂਝੀਵਾਲਤਾ ਅਤੇ ਸਮਾਨਤਾ ਦੀ ਸਥਾਪਤੀ ਲਈ ਡੇਰਾ ਸੱਚਖੰਡ ਬੱਲਾਂ ਦਾ ਅਹਿਮ ਯੋਗਦਾਨ ਰਿਹਾ ਹੈ। ਇਸ ਲਈ ਉਹ ਆਪਣੇ ਪੰਜਾਬ ਦੌਰਿਆਂ ਦੌਰਾਨ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਜ਼ਰੂਰ ਆਉਂਦੇ ਹਨ। ਕੇਜਰੀਵਾਲ ਨੇ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਆ ਕੇ ਉਨਾਂ ਨੂੰ ਅਧਿਆਤਮਿਕ ਸ਼ਾਂਤੀ ਅਤੇ ਸਕਾਰਾਤਮਕ ਊਰਜਾ ਦਾ ਆਨੰਦਮਈ ਅਹਿਸਾਸ ਹੁੰਦਾ ਹੈ।

ਇਸ ਮੌਕੇ ਦਿੱਲੀ ਦੇ ਵਿਧਾਇਕ ਅਜੇ ਦੱਤ, ਬਲਕਾਰ ਸਿੰਘ ਅਤੇ ਹੋਰ ਆਗੂ ਮੌਜ਼ੂਦ ਸਨ।

Leave a Reply