KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ... ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ 97 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ: ਸ਼ਿਲਪਾ ਸ਼ੈੱਟੀ ਦਾ ਫਲੈਟ ਅਟੈਚ; ਰਾਜ ਕੁੰਦਰ... ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਵਿੱਚ 29 ਨਕਸਲੀ ਮਾਰੇ: 27-27 ਲੱਖ ਰੁਪਏ ਦੇ ਇਨਾਮ ਵਾਲੇ ਦੋ ਮਾਰੇ ਗਏ, 3 ਸਿਪਾਹੀ ਜ਼ਖ਼ਮ... ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਵਿਸ਼ੇਸ਼ ਧਿਆਨ ਅਤੇ ਯੋਗਾ ਵਰਕਸ਼ਾਪ 22 ਤੋਂ  ਪੰਜਾਬ 'ਚ ਭਾਜਪਾ ਦੇ 3 ਉਮੀਦਵਾਰਾਂ ਦਾ ਐਲਾਨ: ਸਾਬਕਾ ਅਕਾਲੀ ਮੰਤਰੀ ਦੀ IAS ਨੂੰਹ ਨੂੰ ਬਠਿੰਡਾ ਤੋਂ ਟਿਕਟ; ਕੇਂਦਰੀ ਮੰਤ... ਪਾਕਿਸਤਾਨ 'ਚ ਸਿੱਖ ਨੂੰ ਨੰਗਾ ਕਰਕੇ ਕੁੱਟਿਆ, ਵੀਡੀਓ ਹੋਈ ਵਾਇਰਲ; ਭਾਜਪਾ ਨੇਤਾ ਨੇ ਕਿਹਾ- ਕੱਟੜਪੰਥੀ ਸੰਗਠਨ TLP ਜ਼ਿੰਮ... ਭਾਜਪਾ ਦਾ ਚੋਣ ਮਨੋਰਥ ਪੱਤਰ ਕਿਸਾਨਾਂ ਦੇ ਸੁਨਹਿਰੇ ਭਵਿੱਖ ਦਾ ਵਾਅਦਾ ਕਰਦਾ ਹੈ: ਚੁੱਘ ਪੰਜਾਬ 'ਚ ਮਰੀਜ਼ ਨਾਲ ਬੈੱਡ 'ਤੇ ਪਈ ਰਹੀ ਲਾਸ਼: ਬਜ਼ੁਰਗ ਵਿਅਕਤੀ ਗੰਭੀਰ ਹਾਲਤ 'ਚ ਦਾਖਲ; ਮੌਤ ਤੋਂ ਬਾਅਦ ਵੀ ਕੋਈ ਸਿਹਤ ...

ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਮਚੀ ਭਗਦੜ ‘ਚ 12 ਲੋਕਾਂ ਦੀ ਮੌਤ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਜੰਮੂ (ਕੇਸਰੀ ਨਿਊਜ਼ ਨੈੱਟਵਰਕ)- ਨਵੇਂ ਸਾਲ ਦੀ ਪਹਿਲੀ ਸਵੇਰ ਨੂੰ ਤੜਕਸਾਰ ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਮਚੀ ਭਗਦੜ ‘ਚ 12 ਲੋਕਾਂ ਦੀ ਮੌਤ ਹੋਣ ਦੀ ਦੁੱਖਦਾਈ ਖ਼ਬਰ  ਹੈ। ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੀ ਪੁਲਿਸ ਨੇ ਦੱਸਿਆ ਕਿ ਫਿਲਹਾਲ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਸਥਿਤੀ ਕਾਬੂ ਹੇਠ ਹੈ।

ਭਗਦੜ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵੇਂ ਸਾਲ ਦੇ ਮੌਕੇ ‘ਤੇ ਮਾਂ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਸ਼ਰਧਾਲੂ ਪੁੱਜੇ ਹੋਏ ਸਨ। ਇਸ ਦੌਰਾਨ ਭਗਦੜ ਮੱਚ ਗਈ। ਇਸ ਕਾਰਨ ਕਈ ਸ਼ਰਧਾਲੂ ਬਿਨਾਂ ਦਰਸ਼ਨ ਕੀਤੇ ਹੀ ਵਾਪਸ ਪਰਤ ਰਹੇ ਹਨ। ਮਰਨ ਵਾਲਿਆਂ ਵਿੱਚ ਦਿੱਲੀ, ਹਰਿਆਣਾ, ਪੰਜਾਬ ਦੇ ਸ਼ਰਧਾਲੂ ਸ਼ਾਮਲ ਹਨ।

ਬਲਾਕ ਮੈਡੀਕਲ ਅਫਸਰ ਡਾ: ਗੋਪਾਲ ਦੱਤ ਨੇ ਕਿਹਾ, “ਮਾਤਾ ਵੈਸ਼ਨੋ ਦੇਵੀ ਮੰਦਰ ਵਿੱਚ ਭਗਦੜ ਵਿੱਚ 12 ਲੋਕਾਂ ਦੀ ਮੌਤ ਹੋ ਗਈ ਹੈ। ਅਜੇ ਤੱਕ ਸਹੀ ਅੰਕੜਾ ਸਾਹਮਣੇ ਨਹੀਂ ਆਇਆ ਹੈ। ਮ੍ਰਿਤਕਾਂ ਦਾ ਪੋਸਟਮਾਰਟਮ ਕੀਤਾ ਜਾਣਾ ਹੈ। ਇਸ ਤੋਂ ਇਲਾਵਾ ਜ਼ਖਮੀਆਂ ਨੂੰ ਇਲਾਜ ਲਈ ਨਰਾਇਣਾ ਹਸਪਤਾਲ ‘ਚ ਭੇਜ ਦਿੱਤਾ ਗਿਆ ਹੈ, ਹੁਣ ਤੱਕ 14 ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

 ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ 2:45 ਵਜੇ ਵਾਪਰੀ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਰਿਪੋਰਟਾਂ ‘ਚ ਪਤਾ ਲੱਗਾ ਹੈ ਕਿ ਕੁਝ ਲੋਕਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਹੱਥੋਪਾਈ ਦੀ ਸਥਿਤੀ ਬਣ ਗਈ। ਇਸ ਤੋਂ ਬਾਅਦ ਲੋਕ ਭੱਜਣ ਲੱਗੇ, ਜਿਸ ਕਾਰਨ ਇਹ ਹਾਦਸਾ ਵਾਪਰਿਆ

Leave a Reply