Latest news
ਮੀਰਾ ਦੀ ਸ਼ਰਧਾ 'ਚ ਰੰਗਿਆ ਪੰਚਕੂਲਾ, ਅਗਰਵਾਲ ਭਵਨ 'ਚ 'ਸਰਵ ਸਮਾਜ ਬੰਧੂਤਵ' ਸਾਂਝੀਵਾਲਤਾ ਯਾਤਰਾ- 2022 ਦਾ ਸ਼ਾਨਦਾਰ ਸਵ... वरिष्ठ पत्रकार जसविंदर सिंह आजाद DMA के चीफ एडवाइजर व मोहित सेखड़ी सेक्रेटरी नियुक्त  ਐਨ.ਆਈ.ਟੀ.ਟੀ.ਟੀ.ਆਰ.-ਚੰਡੀਗੜ੍ਹ ਵਿੱਚ ਆਯੋਜਿਤ ਹੋਵੇਗੀ ਮੀਡੀਆ ਚੌਪਾਲ-2022 इस बार एनआईटीटीटीआर-चंडीगढ़ में लगेगा मीडिया चौपाल ਧਾਰਮਿਕ ਪ੍ਰੋਗਰਾਮਾਂ ਨਾਲ ਵਧਦੀ ਹੈ ਭਾਈਚਾਰਕ ਸਾਂਝ:ਰਣਜੀਤ ਸਿੰਘ ਖੋਜੇਵਾਲ ਅਕਾਲੀ ਦਲ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨਿਯਤ ਕਰਨ ਦੀ ਮੰਗ ’ਤੇ ਸੁਖਬੀਰ ਬਾਦਲ ਨੂੰ ਘੇਰਿਆ *ਪੱਤਰਕਾਰ ਅਜੀਤ ਸਿੰਘ ਬੁਲੰਦ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣੇ, ਪ੍ਰਧਾਨ ਅਮਨ ਬੱਗਾ ਅਤੇ ਚੇਅਰਮੈਨ ਪ੍ਰਦੀ... ਸਾਂਝੀਵਾਲਤਾ ਯਾਤਰਾ-2022 ਦਾ ਡੇਰਾ ਸੰਤ ਗੋਪਾਲ ਨੰਦ ਜੀ ਅਗੰਮ ਪੁਰ ਵਿਖੇ ਭਰਵਾਂ ਸਵਾਗਤ ਸਾਂਝੀਵਾਲਤਾ ਯਾਤਰਾ-2022 ਦਾ ਭੀਖੀ ਵਿੱਚ ਭਰਵਾਂ ਸਵਾਗਤ, ਅੱਜ ਪੁੱਜੇਗੀ ਸੰਗਰੂਰ ਐਨ ਆਰ ਆਈ ਸਭਾ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਪ੍ਰਵਾਸੀ ਭਾਰਤੀ: ਨਾਪਾ

ਕੇਸਰੀ ਵਿਰਾਸਤ

ਅਰਵਿੰਦ ਕੇਜਰੀਵਾਲ ਨੇ ਦਿੱਤੀਆਂ 4 ਹੋਰ ਗਰੰਟੀਆਂ

ਜਲੰਧਰ (ਕੇਸਰੀ ਨਿਊਜ਼ ਨੈੱਟਵਰਕ) – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਦੋ ਦਿਨਾਂ ਪੰਜਾਬ ਦੌਰੇ ਦੌਰਾਨ ਅੱਜ ਸ੍ਰੀ ਰਾਮ ਤੀਰਥ ਮੰਦਰ ‘ਚ ਨਤਮਸਤਕ ਹੋਏ ਜਿੱਥੇ ਉਹਨਾਂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ 4 ਹੋਰ ਗਰੰਟੀਆਂ ਦਿੱਤੀਆਂ। ਕੇਜਰੀਵਾਲ ਨੇ ਬਾਬਾ ਸਾਹਿਬ ਅੰਬੇਦਕਰ ਦੇ ਇਤਿਹਾਸ ਬਾਰੇ ਦੱਸਦਿਆਂ ਕਿਹਾ ਕਿ ਅਸੀਂ ਸਹੁੰ ਖਾਧੀ ਹੈ ਕਿ ਬਾਬਾ ਸਾਹਿਬ ਅੰਬੇਦਕਰ ਦਾ ਸੁਪਨਾ ਅਸੀਂ ਪੰਜਾਬ ਵਿਚ ਪੂਰਾ ਕਰਾਂਗੇ। 

ਉਹਨਾਂ ਕਿਹਾ ਕਿ ਅੱਜ ਇਸ ਪਵਿੱਤਰ ਸਥਾਨ ‘ਤੇ ਮੈਂ ਸਹੁੰ ਖਾ ਕੇ ਕਹਿੰਦਾ ਹਾਂ ਕਿ ਸਰਕਾਰ ਬਣਨ ‘ਤੇ ਐੱਸਸੀ ਭਾਈਚਾਰੇ ਦੇ ਇਕ-ਇਕ ਬੱਚੇ ਨੂੰ ਚੰਗੀ ਸਿੱਖਿਆ ਦੇਵਾਂਗੇ ਜਿਵੇਂ ਅਮੀਰਾਂ ਦੇ ਬੱਚਿਆਂ ਨੂੰ ਮਿਲਦੀ ਹੈ। ਬਾਕੀ ਪਾਰਟੀਆਂ ਜਿਹੜੇ ਮਰਜ਼ੀ ਵਾਅਦੇ ਕਰਨ ਪਰ ਕਿਸੇ ਨੇ ਵੀ ਇਹ ਨੀ ਕਿਹਾ ਹੋਣਾ ਕਿ ਅਸੀਂ ਬੱਚਿਆਂ ਨੂੰ ਚੰਗੀ ਸਿੱਖਿਆ ਦੇਵਾਂਗੇ। ਜੇ ਅਸੀਂ ਇਕ ਪੀੜ੍ਹੀ ਨੂੰ ਚੰਗੀ ਸਿੱਖਿਆ ਦੇ ਦਿੱਤੀ ਤਾਂ ਪੂਰੇ ਸਮਾਜ ਦੀ ਗਰੀਬੀ ਦੂਰ ਹੋ ਜਾਵੇਗੀ ਤੇ ਸਾਰਾ ਸਮਾਜ ਇਕ ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੋਵੇਗਾ।

ਸਿੱਖਿਆ ਬਹੁਤ ਜ਼ਰੂਰੀ ਹੈ ਤੇ ਇਹ ਸਭ ਸਿੱਖਿਆ ਦੇ ਨਾਲ ਹੀ ਹੋਵੇਗਾ। ਉਹਨਾਂ ਕਿਹਾ ਕਿ ਜਦੋਂ ਅਸੀਂ ਸੰਤ ਸਮਾਜ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਸ਼ਰਾਇਨ ਬੋਰਡ ਭੰਗ ਕਰ ਕੇ ਸਮਾਜ ਨੂੰ ਉਸ ਪਵਿੱਤਰ ਸਥਾਨ ਨੂੰ ਚਲਾਉਣ ਦੀ ਇਜ਼ਾਜਤ ਨਹੀਂ ਹੈ ਪਰ ਸਾਡੀ ਸਰਕਾਰ ਆਉਣ ‘ਤੇ ਇਹ ਦੁਬਾਰਾ ਸ਼ੁਰੂ ਕੀਤਾ ਜਾਵੇਗਾ। ਸਫਾਈ ਕਰਮਚਾਰੀਆਂ ਬਾਰੇ ਗੱਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਜੋ ਕੱਚੇ ਹਨ ਤੇ ਉਹਨਾਂ ਦੀ ਨੌਕਰੀ ਦਾ ਕੋਈ ਭਰੋਸਾ ਨਹੀਂ ਕਦੋਂ ਚਲੀ ਜਾਵੇ ਸਾਡੀ ਸਰਕਾਰ ਆਉਣ ‘ਤੇ ਉਹਨਾਂ ਨੂੰ ਪੱਕਾ ਕੀਤਾ ਜਾਵੇਗਾ ਤੇ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਸੀਵਰੇਜ ਸਾਫ਼ ਕਰਨ ਵਾਲਿਆਂ ਨੂੰ ਖ਼ੁਦ ਸੀਵਰ ਦੇ ਅੰਦਰ ਵੜ ਕੇ ਸਾਫ਼ ਕਰਨਾ ਪੈਂਦਾ ਹੈ ਤੇ ਉਸ ਦੀ ਗੈਸ ਨਾਲ ਮੌਤ ਵੀ ਹੋ ਜਾਂਦੀ ਹੈ। ਉਹਨਾਂ ਕੋਲ ਕੋਈ ਕਿੱਟ ਨਹੀਂ ਹੈ । ਪਰ ਦਿੱਲੀ ਵਿਚ ਅਸੀਂ ਸਭ ਨੂੰ ਸੀਵਰ ਕਿੱਟ ਦਿੱਤੀ ਹੋਈ ਹੈ ਜਿਸ ਨਾਲ ਉਹਨਾਂ ਨੇ ਅਪਣਾ ਰੁਜ਼ਗਾਰ ਹੀ ਸ਼ੁਰੂ ਕਰ ਲਿਆ ਹੈ ਤੇ ਉਹ ਬਿਜ਼ਨੈੱਸਮੈਨ ਬਣ ਗਏ ਹਨ। ਹੁਣ ਪੰਜਾਬ ਵਿਚ ਵੀ ਸਰਕਾਰ ਬਣਨ ‘ਤੇ ਉਹਨਾਂ ਨੂੰ ਪੂਰੀ ਸਹੂਲਤ ਦਿੱਤੀ ਜਾਵੇਗੀ, ਕਿੱਟਾਂ ਦਿੱਤੀਆਂ ਜਾਣਗੀਆਂ। 

 

ਇਸ ਦੇ ਨਾਲ ਹੀ ਉਹਨਾਂ ਨੇ ਵਿਰੋਧੀ ਪਾਰਟੀਆਂ ‘ਤੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ‘ਤੇ ਸਿਰਫ਼ ਮਾਮਲਾ ਦਰਜ ਕਰ ਕੇ ਨਹੀਂ ਕੁੱਝ ਬਣਨਾ ਉਸ ਨੰ ਗ੍ਰਿਫ਼ਤਾਰ ਵੀ ਕਰਨਾ ਪੈਣਾ ਹੈ। ਚੰਨੀ ਸਰਕਾਰ ਵਿਚ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਕੁਰਸੀ ਦੀ ਗੰਦੀ ਲੜਾਈ ਚੱਲ ਰਹੀ ਹੈ । ਹਰ ਕੋਈ ਰਾਜਨੀਤੀ ਕਰ ਰਿਹਾ ਹੈ ਸਿਰਫ਼ ਕੁਰਸੀ ਦੀ ਹੀ ਲੜਾਈ ਹੈ।

 

Leave a Reply

Your email address will not be published.