Latest news
ਮੀਰਾ ਦੀ ਸ਼ਰਧਾ 'ਚ ਰੰਗਿਆ ਪੰਚਕੂਲਾ, ਅਗਰਵਾਲ ਭਵਨ 'ਚ 'ਸਰਵ ਸਮਾਜ ਬੰਧੂਤਵ' ਸਾਂਝੀਵਾਲਤਾ ਯਾਤਰਾ- 2022 ਦਾ ਸ਼ਾਨਦਾਰ ਸਵ... वरिष्ठ पत्रकार जसविंदर सिंह आजाद DMA के चीफ एडवाइजर व मोहित सेखड़ी सेक्रेटरी नियुक्त  ਐਨ.ਆਈ.ਟੀ.ਟੀ.ਟੀ.ਆਰ.-ਚੰਡੀਗੜ੍ਹ ਵਿੱਚ ਆਯੋਜਿਤ ਹੋਵੇਗੀ ਮੀਡੀਆ ਚੌਪਾਲ-2022 इस बार एनआईटीटीटीआर-चंडीगढ़ में लगेगा मीडिया चौपाल ਧਾਰਮਿਕ ਪ੍ਰੋਗਰਾਮਾਂ ਨਾਲ ਵਧਦੀ ਹੈ ਭਾਈਚਾਰਕ ਸਾਂਝ:ਰਣਜੀਤ ਸਿੰਘ ਖੋਜੇਵਾਲ ਅਕਾਲੀ ਦਲ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨਿਯਤ ਕਰਨ ਦੀ ਮੰਗ ’ਤੇ ਸੁਖਬੀਰ ਬਾਦਲ ਨੂੰ ਘੇਰਿਆ *ਪੱਤਰਕਾਰ ਅਜੀਤ ਸਿੰਘ ਬੁਲੰਦ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣੇ, ਪ੍ਰਧਾਨ ਅਮਨ ਬੱਗਾ ਅਤੇ ਚੇਅਰਮੈਨ ਪ੍ਰਦੀ... ਸਾਂਝੀਵਾਲਤਾ ਯਾਤਰਾ-2022 ਦਾ ਡੇਰਾ ਸੰਤ ਗੋਪਾਲ ਨੰਦ ਜੀ ਅਗੰਮ ਪੁਰ ਵਿਖੇ ਭਰਵਾਂ ਸਵਾਗਤ ਸਾਂਝੀਵਾਲਤਾ ਯਾਤਰਾ-2022 ਦਾ ਭੀਖੀ ਵਿੱਚ ਭਰਵਾਂ ਸਵਾਗਤ, ਅੱਜ ਪੁੱਜੇਗੀ ਸੰਗਰੂਰ ਐਨ ਆਰ ਆਈ ਸਭਾ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਪ੍ਰਵਾਸੀ ਭਾਰਤੀ: ਨਾਪਾ

ਕੇਸਰੀ ਵਿਰਾਸਤ

ਪਾਬੰਦੀਆਂ ਦੀ ਉਲੰਘਣਾ ਕਾਰਨ ਡੇਰਾ ਸਿਰਸਾ ਪ੍ਰਬੰਧਕਾਂ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ

ਬਠਿੰਡਾ  (ਕੇਸਰੀ ਨਿਊਜ਼ ਨੈੱਟਵਰਕ)- ਵਿਧਾਨ ਸਭਾ ਚੋਣਾਂ ਦਾ ਐਲਾਨ ਕਰਦਿਆਂ ਚੋਣ ਕਮਿਸ਼ਨ ਵਲੋਂ 15 ਜਨਵਰੀ ਤਕ ਕਿਸੇ ਵੀ ਤਰ੍ਹਾਂ ਦੀ ਰੈਲੀ ਜਾਂ ਇਕੱਠ ਕਰਨ ‘ਤੇ ਲਗਾਈ ਪਾਬੰਦੀ ਦੀ ਉਲੰਘਣਾ ਕਰਦੇ ਹੋਏ ਡੇਰਾ ਸਿਰਸਾ ਦੇ ਪੰਜਾਬ ਵਿਚਲੇ ਹੈਡਕੁਆਟਰ ਡੇਰਾ ਸਲਾਬਤਪੁਰਾ ਵਿਚ ਭੰਡਾਰੇ ਮੌਕੇ ਪ੍ਰੇਮੀਆਂ ਦਾ ਵੱਡਾ ਇਕੱਠ ਕੀਤਾ ਗਿਆ। ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਸਬੰਧਤ ਆਰਓ ਤੋਂ ਰਿਪੋਰਟ ਮੰਗੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਇਕੱਠ ਵਿਚ ਸਿਆਸੀ ਪਾਰਟੀਆਂ ਦੇ ਲੋਕਾਂ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿਚ ਡੇਰਾ ਪ੍ਰੇਮੀ ਵੀ ਪੁੱਜੇ ਸਨ। ਇਸ ਗੱਲ ਦੀ ਪੁਸ਼ਟੀ ਕਰਦਿਆਂ ਅਰਵਿੰਦ ਪਾਲ ਸਿੰਘ ਸੰਧੂ ਡੀਸੀ ਕਮ ਜ਼ਿਲ੍ਹਾ ਚੋਣ ਅਫ਼ਸਰ ਬਠਿੰਡਾ ਨੇ ਦੱਸਿਆ ਿਕ ਇਹ ਰਿਪੋਰਟ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਜਾਵੇਗੀ। 

ਡੀਸੀ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਦੀਆਂ ਹਿਦਾਇਤਾਂ ਦੇ ਉਲਟ ਡੇਰੇ ਵਿਚ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ ਸਨ। ਇਸ  ਦੌਰਾਨ ਕੋਈ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ। ਪ੍ਰਸ਼ਾਸ਼ਨ ਵਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਰੋਨਾ ਦੇ ਮੱਦੇਨਜ਼ਰ ਭੀੜ ਇਕੱਠੀ ਕਰਨ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਪਰ ਇੱਥੇ ਨਾਂ ਕੋਰੋਨਾ ਦੇ ਨਿਯਮਾਂ ਦਾ ਧਿਆਨ ਰੱਖਿਆ ਗਿਆ ਅਤੇ ਨਾਂ ਹੀ ਚੋਣ ਕਮਿ਼ਸਨ ਦੀਆਂ ਹਦਾਇਤਾਂ ਦਾ। ਜਿਸ ਕਾਰਨ ਹੁਣ ਡੇਰਾ ਪ੍ਰਬੰਧਕਾਂ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਜ਼ਿਲ੍ਹਾ ਬਠਿੰਡਾ ਦੇ ਪਿੰਡ ਸਲਾਬਤਪੁਰਾ ਦੇ ਡੇਰੇ ਵਿਚ ਡੇਰਾ ਪ੍ਰੇਮੀਆਂ ਵੱਲੋਂ 9 ਜਨਵਰੀ ਨੂੰ ਭੰਡਾਰਾ ਕਰਵਾਇਆ ਗਿਆ, ਜਿਸ ਦੌਰਾਨ ਡੇਰਾ ਪ੍ਰੇਮੀ ਭੰਡਾਰੇ ਦੇ ਨਾਂ ‘ਤੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੇ ਸਨ। ਜਦੋਂਕਿ ਆਗਾਮੀ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਦੇ ਆਗੂ ਵੀ ਇਸ ਮੌਕੇ ਪੁੱਜੇ ਹੋਏ ਸਨ। ਇਸ ਦੇ ਨਾਲ ਹੀ ਡੇਰੇ ਵਿਚ ਅਗਾਮੀ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਵੀ ਚਰਚਾ ਹੋਈ।ਇਹ ਵੀ ਦੱਸ ਦੇਈਏ ਕਿ 2017 ਤੋਂ ਬਾਅਦ ਪਹਿਲੀ ਵਾਰ ਡੇਰਾ ਪ੍ਰੇਮੀਆਂ ਦੀ ਤਰਫੋਂ ਇੰਨੀ ਵੱਡੀ ਭੀੜ ਇਕੱਠੀ ਹੋਈ ਅਤੇ ਭੰਡਾਰਾ ਕਰਵਾਇਆ ਗਿਆ।

Leave a Reply

Your email address will not be published.