ਪਟਿਆਲਾ (ਕੇਸਰੀ ਨਿਊਜ਼ ਨੈੱਟਵਰਕ)- ਅਣਪਛਾਤੇ ਵਿਅਕਤੀਆਂ ਵੱਲੋਂ ਸਾਬਕਾ ਕਾਂਗਰਸੀ ਸਰਪੰਚ ‘ਤੇ ਗੋਲੀਆਂ ਚਲਾਉਣ ਕਾਰਨ ਉਸਦੀ ਮੌਤ ਹੋ ਗਈ। ਵਾਰਦਾਤ ਨੂੰ ਮੰਗਲਵਾਰ ਸਵੇਰੇ ਅੰਜਾਮ ਦਿੱਤਾ ਗਿਆ ।
ਜਾਣਕਾਰੀ ਅਨੁਸਾਰ ਪਿੰਡ ਝਿੱਲ ਦੇ ਸਾਬਕਾ ਸਰਪੰਚ ਤਾਰਾ ਦੱਤ ਦੇ ਦੋ ਤੋਂ ਤਿੰਨ ਗੋਲੀਆਂ ਲੱਗਣ ਉਪਰੰਤ ਉਸਨੂੰ ਗੰਭੀਰ ਹਾਲਤ ਵਿਚ ਸਥਾਨਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਥੇ ਉਸ ਦੀ ਮੌਤ ਹੋ ਗਈ।
ਐਸਪੀ ਸਿਟੀ ਨੇ ਦੱਸਿਆ ਕਿ ਸਾਬਕਾ ਸਰਪੰਚ ਤਾਰਾ ਦੱਤ ਪਟਿਆਲਾ ਦੇ ਤ੍ਰਿਪੜੀ ਦੇ ਵਿਕਾਸ ਨਗਰ ਵਿਖੇ ਆਪਣੀ ਨਵੀਂ ਬਣ ਰਹੀ ਕੋਠੀ ਵਿੱਚ ਮਜ਼ਦੂਰਾਂ ਲਈ ਚਾਹ ਲੈ ਕੇ ਆਇਆ ਸੀ। ਇਸੇ ਦੌਰਾਨ ਹੀ ਕਾਰ ਸਵਾਰਾਂ ਵੱਲੋਂ ਤਾਰਾ ਦੱਤ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ। ਇਹ ਹਮਲਾ ਕਿਸ ਨੇ ਤੇ ਕਿਉਂ ਕੀਤਾ ਇਸ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।