ਜਲੰਧਰ 17 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲੀ ਬਸਪਾ ਗੱਠਜੋੜ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਹੋਰ ਊਰਜਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ 18 ਜਨਵਰੀ ਨੂੰ ਜਲੰਧਰ ਦੇ ਵਿਸ਼ੇਸ਼ ਦੌਰੇ ‘ਤੇ ਆ ਰਹੇ ਹਨ।
ਜਾਣਕਾਰੀ ਅਨੁਸਾਰ ਦੋਆਬੇ ਦੇ ਸੀਨੀਅਰ ਅਕਾਲੀ ਆਗੂ ਹਰਿੰਦਰ ਸਿੰਘ ਢੀਂਡਸਾ ਦੇ ਸਥਾਨਕ ਧੋਗੜੀ ਰੋਡ ਸਥਿਤ ਗ੍ਰਹਿ ਹਰਿੰਦਰ ਫਾਰਮਜ਼ ਵਿਖੇ ਸਰਦਾਰ ਬਾਦਲ 11 ਵਜੇ ਵਰਕਰਾਂ ਦੀ ਮੀਟਿੰਗ ਕਰਕੇ ਚੋਣ ਸਰਗਰਮੀਆਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਦਿਸ਼ਾ ਨਿਰਦੇਸ਼ ਦੇਣਗੇ।ਇਸ ਮੌਕੇ ਸਰਦਾਰ ਬਾਦਲ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਵੀ ਕਰਨਗੇ। ਹਰਿੰਦਰ ਸਿੰਘ ਢੀਂਡਸਾ ਨੇ ਸਮੂਹ ਵਰਕਰਾਂ ਨੂੰ ਸਮੇਂ ਸਿਰ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।