KESARI VIRASAT

ਕੇਸਰੀ ਵਿਰਾਸਤ

Latest news
ਮੁੱਖ ਮੰਤਰੀ ਦੀ ਕੋਠੀ ਸਾਹਮਣੇ ਭਾਈ ਲਾਲੋ ਦੇ ਵਾਰਸਾਂ ਵਲੋਂ ਰੋਸ ਮੀਟਿੰਗ ਭਲਕੇ  - ਮੰਜਿਲ  ਵੱਡੀ ਸਿਆਸੀ ਹਲਚਲ: ਕਰਮਜੀਤ ਚੌਧਰੀ ਨੇ ਕਾਂਗਰਸ ਛੱਡੀ:ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਬਿੱਟੂ ਵੀ ਭਾਜਪਾ 'ਚ ਸ਼ਾਮਲ ਪਤੀ ਨੇ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਿਆ: ਪਹਿਲਾਂ ਉਸ ਨੂੰ ਮੰਜੇ ਨਾਲ ਬੰਨ੍ਹਿਆ, ਫਿਰ ਅੱਗ ਲਗਾ ਦਿੱਤੀ; ਪੇਟ ਵਿੱਚ ਜੁੜ... ਬਾਲਮੀਕੀ ਸਮਾਜ ਨੇ ਤਰਨਜੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣ ਦਾ ਦਿੱਤਾ ਭਰੋਸਾ। 21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸਮਾਪਤ: ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿੱਚ 63% , ਰਾਜਸਥਾਨ ਵਿੱਚ 50% ਵੋਟ... ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ... ਸ਼ਰਮਾਅ ਗਿਆ ਸ਼ੈਤਾਨ! ਈਡੀ ਦਾ ਇਲਜ਼ਾਮ - ਕੇਜਰੀਵਾਲ ਜਾਣਬੁੱਝ ਕੇ ਅੰਬ, ਮਠਿਆਈਆਂ ਖਾ ਰਿਹਾ ਹੈ ਤਾਂ ਜੋ ਬਲੱਡ ਸ਼ੂਗਰ ਵਧੇ ਅ...

ਨਸ਼ਾ-ਰਹਿਤ ਅਤੇ ਲਾਲਚ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਲਈ 2268 ਗਸ਼ਤ ,740 ਸਟੈਟਿਕ ਨਿਗਰਾਨ ,792 ਉਡਣ ਦਸਤੇ, 351 ਵੀਡੀਓ ਨਿਗਰਾਨ ਟੀਮਾਂ ਤਾਇਨਾਤ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੋਣ ਜਾਬਤਾ ਲੱਗਣ ਪਿੱਛੋਂ 6.6 ਲੱਖ ਲੀਟਰ ਤੋਂ ਵੱਧ ਸ਼ਰਾਬ, 44.49 ਕਰੋੜ ਰੁਪਏ ਦੇ ਨਸ਼ੇ ਅਤੇ 1.74 ਕਰੋੜ ਦੀ ਨਕਦੀ ਬਰਾਮਦ

ਚੰਡੀਗੜ, 19 ਜਨਵਰੀ (ਕੇਸਰੀ ਨਿਊਜ਼ ਨੈੱਟਵਰਕ)-ਸੂਬੇ ਵਿੱਚ ਨਸ਼ਾ- ਮੁਕਤ, ਲਾਲਚ-ਰਹਿਤ ਅਤੇ ਸ਼ਾਂਤੀਮਈ ਢੰਗ ਨਾਲ ਵਿਧਾਨ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਏਜੰਸੀਆਂ ਵਲੋਂ 1.74 ਕਰੋੜ ਰੁਪਏ ਦੀ ਨਕਦੀ, 27960.292 ਲੀਟਰ ਸ਼ਰਾਬ, 6476.61 ਲੀਟਰ ਨਾਜਾਇਜ਼ ਸ਼ਰਾਬ , 235069 ਲੀਟਰ ਲਾਹਣ ,1088.01 ਕਿਲੋ ਭੁੱਕੀ, 11.03 ਕਿਲੋ ਅਫੀਮ, 3370.82 ਗ੍ਰਾਮ ਹੈਰੋਇਨ, 123.507 ਗ੍ਰਾਮ ਸਮੈਕ, 2940 ਕੈਪਸੂਲ, 90 ਸ਼ੀਸ਼ੀਆਂ ,92079 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। 

 

ਉਨਾਂ ਕਿਹਾ ਕਿ ਸੁਰੱਖਿਆ ਦੇ ਪੱਖ ਤੋਂ ਸੂਬੇ ਵਿੱਚ ਨਸ਼ਿਆਂ ਸਮੇਤ ਸ਼ਰਾਰਤੀ ਅਨਸਰਾਂ ‘ਤੇ ਨਜ਼ਰ ਰੱਖਣ ਲਈ 2268 ਰੂਟ/ਜੋਨ ਪੈਟਰੋਲਿੰਗ ਟੀਮਾਂ, 740 ਸਟੈਟਿਕ ਸਰਵੀਲੈਂਸ ਟੀਮਾਂ, 792 ਉਡਣ ਦਸਤੇ ਅਤੇ 351 ਵੀਡੀਓ ਸਰਵੀਲੈਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

 

ਉਨਾਂ ਦੱਸਿਆ ਕਿ ਕੇਂਦਰੀ ਢੁਕਵੀਂ ਗਿਣਤੀ ਵਿਚ ਪੈਰਾ ਮਿਲਟਰੀ ਫੋਰਸਿਸ: ਜਿਨਾਂ ਵਿੱਚ ਸੀ.ਆਰ.ਪੀ.ਐਫ., ਬੀ.ਐਸ.ਐਫ., ਸੀ.ਆਈ.ਐਸ.ਐਫ., ਆਈ.ਟੀ.ਬੀ.ਪੀ ਅਤੇ ਐਸ.ਐਸ.ਬੀ. ਸ਼ਾਮਲ ਹਨ, ਦੇ ਜਵਾਨਾਂ ਵਲੋਂ ਪਹਿਲਾਂ ਹੀ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਖੇਤਰਾਂ ਅਤੇ ਵੱਡੇ ਲੁਧਿਆਣਾ, ਅੰਮਿ੍ਰਤਸਰ ਅਤੇ ਜਲੰਧਰ ਵਰਗੇ ਵੱਡੇ ਸ਼ਹਿਰਾਂ ਵਿੱਚ ਸੁਰੱਖਿਆ ਅਭਿਆਸ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ‘ਤੇ ਤਿੱਖੀ ਨਜ਼ਰ ਰੱਖਣ ਲਈ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਦੇ 28 ਅਧਿਕਾਰੀ, ਹਰੇਕ ਜ਼ਿਲੇ ਸਮੇਤ ਪੁਲਿਸ ਜ਼ਿਲੇ ਵਿੱਚ ਇੱਕ-ਇੱਕ ਅਧਿਕਾਰੀ ਵੀ ਤਾਇਨਾਤ ਕੀਤਾ ਗਿਆ ਹੈ।

 

ਡਾ: ਰਾਜੂ ਨੇ ਕਿਹਾ ਕਿ ਪੰਜਾਬ ਪੁਲਿਸ ਇਨਾਂ ਕਰਮਚਾਰੀਆਂ ਦੇ ਨਾਲ ਮਿਲਕੇ ਨਿਰਪੱਖ, ਸੁਰੱਖਿਅਤ ਅਤੇ ਲਾਲਚ-ਮੁਕਤ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। 

Leave a Reply