KESARI VIRASAT

ਕੇਸਰੀ ਵਿਰਾਸਤ

Latest news
ਨਿੱਝਰ ਦੇ ਕਤਲ 'ਤੇ ਕੈਨੇਡਾ 'ਚ ਆਈ.ਐੱਸ.ਆਈ ਏਜੰਟ ਤੋਂ ਪੁੱਛਗਿੱਛ: ਰਿਪੋਰਟ ਦਾ ਦਾਅਵਾ- ਨਸ਼ੇ ਦੇ ਕਾਰੋਬਾਰ 'ਤੇ ਕਾਬੂ ਪਾ... Congress MLA Sukhpal Khaira Arrest: ਨਸ਼ਾ ਤਸਕਰੀ ਮਾਮਲੇ 'ਚ ਚੰਡੀਗੜ੍ਹ ਸਥਿਤ ਰਿਹਾਇਸ਼ 'ਤੇ ਪਹੁੰਚੀ ਪੁਲਿਸ; ਪਾਣੀ... ਪੰਜਾਬ ਦੇ ਫਰੀਦਕੋਟ ਦੀ ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਗੇਮਜ਼ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ ਪੰਜਾਬ ਦੇ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਸਿੱਖਿਆ ਵਿਭਾਗ ਪੰਜਾਬ ਦਾ ਰਬ ਹੀ ਰਾਖਾ: ਹਜ਼ਾਰਾਂ ਵਿਦਿਆਰਥੀਆਂ ਨੂੰ ਦੂਹਰੀ-ਤੀਹਰੀ ਵਾਰ ਕਰੋੜਾ ਦੇ ਵਜ਼ੀਫਿਆਂ ਦਾ ਭੁਗਤਾਨ ਪੰਜਾਬ ਸਰਕਾਰ ਨੇ ਦੋ ਮੈਡੀਕਲ ਅਧਿਕਾਰੀਆਂ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ ਤਕਨੀਕ ਦਾ ਸੰਸਾਰ: ਜਦੋਂ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨੂੰ ਰੋਬੋਟ ਨੇ ਪਰੋਸੀ ਚਾਹ ਅਤੇ ਸੈਂਡਵਿਚ Big Breaking News : ਮਾਮਲਾ ਵਕੀਲ ਤੇ ਉਸ ਦੇ ਮੁਵੱਕਲ ਨਾਲ ਤਸ਼ੱਦਦ ਦਾ: ਐੱਸਪੀ ਸੀਆਈਏ ਇੰਚਾਰਜ ਤੇ ਕਾਂਸਟੇਬਲ ਗ੍ਰਿਫ਼ਤਾ... ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ, ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ... ਬਾਜਵਾ ਨੇ ਮੁਕਤਸਰ ਵਕੀਲ ਨਾਲ ਕੁੱਟਮਾਰ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ

ਰਸਾਇਣ ਮੁਕਤ ਖੇਤੀ ‘ਤੇ ਜ਼ੋਰ, 68 ਫੀਸਦੀ ਫੌਜੀ ਖਰਚਾ ਅਤੇ ਜਨਵਰੀ ‘ਚ 1.40 ਕਰੋੜ ਜੀਐੱਸਟੀ ਕੁਲੈਕਸ਼ਨ ਦੇਸ਼ ਦੀ ਤਾਕਤ: ਜੀਵਨ ਗੁਪਤਾ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਰਸਾਇਣ ਮੁਕਤ ਖੇਤੀ ‘ਤੇ ਜ਼ੋਰ, 68 ਫੀਸਦੀ ਫੌਜੀ ਖਰਚਾ ਅਤੇ ਜਨਵਰੀ ‘ਚ 1.40 ਕਰੋੜ ਜੀਐੱਸਟੀ ਕੁਲੈਕਸ਼ਨ ਦੇਸ਼ ਦੀ ਤਾਕਤ: ਜੀਵਨ ਗੁਪਤਾ

ਭਾਜਪਾ ਨੇ ਕੇਂਦਰੀ ਬਜਟ ਨੂੰ ਦੱਸਿਆ ਲੋਕ-ਪੱਖੀ, ਕੀਤੀ ਸ਼ਿਲਾਘਾ।

ਜਲੰਧਰ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਲੋਕ-ਪੱਖੀ ਦੱਸਦਿਆਂ ਕਿਹਾ ਕਿ ਇਸ ਬਜਟ ਵਿੱਚ ਹਰ ਖੇਤਰ ਦਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਬਜਟ ਦੀ ਸ਼ਿਲਾਘਾ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਡਿਜੀਟਲਾਈਜ਼ੇਸ਼ਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।

ਜੀਵਨ ਗੁਪਤਾ ਨੇ ਕਿਹਾ ਕਿ ਇਸ ਬਜਟ ਰਾਹੀਂ ਕੇਂਦਰ ਸਰਕਾਰ ਨੇ ਡਿਜੀਟਲ ਕਰੰਸੀ ਅਤੇ ਕਾਲੇ ਬਾਜ਼ਾਰ ‘ਤੇ ਆਪਣੀ ਪਕੜ ਮਜ਼ਬੂਤ ਕੀਤੀ ਹੈ। ਇਸ ਦੇ ਨਾਲ ਹੀ ਹੁਨਰ ਵਿਕਾਸ ਲਈ ਵਿਸ਼ੇਸ਼ ਪ੍ਰਸਤਾਵ ਵੀ ਬਣਾਏ ਗਏ ਹਨ। ਰੱਖਿਆ ਵਿੱਚ ਮੇਕ-ਇਨ-ਇੰਡੀਆ ਪ੍ਰੋਗਰਾਮ ਦਾ ਪ੍ਰਸਤਾਵ ਦੇ ਕੇ ਫੌਜ ਅਤੇ ਦੇਸ਼ ਦੇ ਉਦਯੋਗਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਬਜਟ ਵਿੱਚ ਰਸਾਇਣ ਮੁਕਤ ਖੇਤੀ ‘ਤੇ ਜ਼ੋਰ ਦੇ ਕੇ ਕੁਦਰਤੀ ਜੈਵਿਕ ਖੇਤੀ ਨੂੰ ਪਹਿਲ ਦੇਣਾ ਖੇਤੀ ਖੇਤਰ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ 68 ਫੀਸਦੀ ਫੌਜੀ ਖਰਚੇ ਨਾਲ ਸਵੈ-ਨਿਰਭਰਤਾ ਦੀ ਦਿਸ਼ਾ ਵਿੱਚ 16 ਲੱਖ ਨੌਕਰੀਆਂ ਪੈਦਾ ਹੋਣਗੀਆਂ, ਜੋ ਕਿ ਸਭ ਤੋਂ ਵੱਡਾ ਕਦਮ ਹੈ।

ਜੀਵਨ ਗੁਪਤਾ ਨੇ ਪਿੰਡ ਵਾਸੀਆਂ ਦੀ ਸਹੂਲਤ ਲਈ 1.5 ਲੱਖ ਡਾਕਘਰਾਂ ਵਿੱਚ ਕੋਰ ਬੈਂਕਿੰਗ ਦੇ ਫੈਸਲੇ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕੀ ਜਨਵਰੀ ਵਿੱਚ ਜੀਐਸਟੀ ਕੁਲੈਕਸ਼ਨ 1.40 ਕਰੋੜ ਰੁਪਏ ਸੀ, ਜਿਸ ਨੂੰ ਭਾਰਤ ਦੀ ਤਾਕਤ ਕਿਹਾ ਜਾਂਦਾ ਹੈ। ਲੰਬੇ ਸਮੇਂ ਦੇ ਪੂੰਜੀ ਲਾਭਾਂ ਰਾਹੀਂ ਇਕੱਠੀ ਕੀਤੀ ਜਾਇਦਾਦ ‘ਤੇ 15 ਪ੍ਰਤੀਸ਼ਤ ਟੈਕਸ ਤੈਅ ਕਰਨਾ ਇੱਕ ਸਮਝਦਾਰੀ ਵਾਲਾ ਫੈਸਲਾ ਮੰਨਿਆ ਗਿਆ ਹੈ। ਉਹਨਾਂ ਡਿਜੀਟਲ ਕਰੰਸੀ (ਕ੍ਰਿਪਟੋ ਕਰੰਸੀ) ਤੋਂ ਹੋਣ ਵਾਲੀ ਆਮਦਨ ‘ਤੇ 30 ਫੀਸਦੀ ਟੈਕਸ ਸਰਕਾਰੀ ਖਜ਼ਾਨੇ ਲਈ ਉਚਿਤ ਦੱਸਿਆ। ਉਹਨਾਂ ਬਜਟ ਵਿੱਚ ਆਮਦਨ ਕਰ ਰਿਟਰਨਾਂ ਵਿੱਚ ਗੜਬੜੀਆਂ ਨੂੰ ਸੁਧਾਰਨ ਲਈ ਦੋ ਸਾਲ ਦਾ ਵਾਧੂ ਸਮਾਂ ਦੇਣ ਦੇ ਫੈਸਲੇ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਰਤ ਆਰਥਿਕ ਖੇਤਰ ਵਿਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈI ਪਰ ਕਾਂਗਰਸ ਦੀ ਸਰਕਾਰ ਵੇਲੇ ਪੰਜਾਬ ਪਛੜ ਗਿਆ ਹੈ। ਕਾਂਗਰਸ ਸਰਕਾਰ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ‘ਤੇ ਚੁਟਕੀ ਲੈਂਦਿਆਂ ਗੁਪਤਾ ਨੇ ਕਿਹਾ ਕਿ ਸੋਸ਼ਲ ਮੀਡੀਆ ਨੇ ਉਨ੍ਹਾਂ ਨੂੰ ਖਾਲੀ ਖਜ਼ਾਨਾ ਮੰਤਰੀ ਦਾ ਤਮਗਾ ਲਗਾ ਦਿੱਤਾ ਹੈ। ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੂੰ ਅੱਗੇ ਲਿਜਾਣ ਲਈ ਬਜਟ ਮਿਲ ਰਿਹਾ ਹੈ ਅਤੇ ਦੂਜੇ ਪਾਸੇ ਮਨਪ੍ਰੀਤ ਬਾਦਲ ਹਰ ਵਾਰ ਖਾਲੀ ਬਜਟ ਦੀ ਦੁਹਾਈ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ‘ਤੇ ਪੰਜਾਬ ਆਰਥਿਕ ਤੌਰ ‘ਤੇ ਖੁਸ਼ਹਾਲ ਹੋਵੇਗਾ।

Leave a Reply