ਚੰਡੀਗੜ੍ਹ (ਕੇਸਰੀ ਨਿਊਜ਼ ਨੈੱਟਵਰਕ) – ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਵਿਚ ਅਦਾਕਾਰਾ ਮਾਹੀ ਗਿੱਲ, ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਤੇ ਕੁਝ ਹੋਰ ਲੋਕ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋ ਗਏ ਹਨ| ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਉਚੇਚੇ ਤੌਰ ਤੇ ਮੌਜੂਦ ਸਨ।
ਮਾਹੀ ਗਿੱਲ ਤੇ ਕਮਲਦੀਪ ਸਿੰਘ ਉਰਫ਼ ਹੌਬੀ ਧਾਲੀਵਾਲ ਨੂੰ ਭਾਜਪਾ ਵਿਚ ਸ਼ਾਮਿਲ ਕਰਨ ਮੌਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ 5 ਰਾਜਾਂ ‘ਚ ਚੋਣਾਂ ਹੋ ਰਹੀਆਂ ਹਨ ਅਤੇ ਭਾਜਪਾ ਨੂੰ ਵੀ ਵੱਡਾ ਸਾਥ ਲੋਕਾਂ ਦਾ ਮਿਲ ਰਿਹਾ ਹੈ | ਇਸ ਮੌਕੇ ਖੱਟਰ ਦਾ ਕਹਿਣਾ ਸੀ ਕਿ ਸਾਨੂੰ ਵਿਸ਼ਵਾਸ ਹੈ ਕਿ ਭਾਜਪਾ ਨੂੰ ਸਰਕਾਰ ਬਣਾਉਣ ਦਾ ਲੋਕ ਮੌਕਾ ਦੇਣਗੇ | ਇਸ ਮੌਕੇ ਮਾਹੀ ਗਿੱਲ ਨੇ ਕਿਹਾ ਕਿ ਮੈਂ ਪੰਜਾਬ ਲਈ ਕੰਮ ਕਰਨਾ ਚਾਹੁੰਦੀ ਹਾਂ ਅਤੇ ਇੱਥੋਂ ਦੀਆਂ ਧੀਆਂ ਲਈ ਕੰਮ ਕਰਨਾ ਚਾਹੁੰਦੀ ਹੈ। ਉੱਥੇ ਹੀ ਹੌਬੀ ਧਾਲੀਵਾਲ ਨੇ ਕਿਹਾ ਕਿ ਮੈਂ ਪਹਿਲਾਂ ਕਦੇ ਵੀ ਕਿਸੇ ਸਿਆਸੀ ਪਾਰਟੀ ਨਾਲ ਨਹੀਂ ਜੁੜਿਆ ਅਤੇ ਮੈਂ ਪਹਿਲੀ ਵਾਰ ਭਾਜਪਾ ਨਾਲ ਸਿਆਸੀ ਸਫ਼ਰ ਸ਼ੁਰੂ ਕਰਨ ਜਾ ਰਿਹਾ ਹਾਂ |