Latest news
ਅਕਾਲੀ ਦਲ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨਿਯਤ ਕਰਨ ਦੀ ਮੰਗ ’ਤੇ ਸੁਖਬੀਰ ਬਾਦਲ ਨੂੰ ਘੇਰਿਆ *ਪੱਤਰਕਾਰ ਅਜੀਤ ਸਿੰਘ ਬੁਲੰਦ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣੇ, ਪ੍ਰਧਾਨ ਅਮਨ ਬੱਗਾ ਅਤੇ ਚੇਅਰਮੈਨ ਪ੍ਰਦੀ... ਸਾਂਝੀਵਾਲਤਾ ਯਾਤਰਾ-2022 ਦਾ ਡੇਰਾ ਸੰਤ ਗੋਪਾਲ ਨੰਦ ਜੀ ਅਗੰਮ ਪੁਰ ਵਿਖੇ ਭਰਵਾਂ ਸਵਾਗਤ ਸਾਂਝੀਵਾਲਤਾ ਯਾਤਰਾ-2022 ਦਾ ਭੀਖੀ ਵਿੱਚ ਭਰਵਾਂ ਸਵਾਗਤ, ਅੱਜ ਪੁੱਜੇਗੀ ਸੰਗਰੂਰ ਐਨ ਆਰ ਆਈ ਸਭਾ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਪ੍ਰਵਾਸੀ ਭਾਰਤੀ: ਨਾਪਾ ਡੀਏਵੀ ਯੂਨੀਵਰਸਿਟੀ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਿੱਚ ਸੁਰਿੰਦਰ ਪਾਲ ਵਲੋਂ ਗੈਸਟ ਲੈਕਚਰ ਬਾਦਲਕਿਆਂ ਨੂੰ ਆਕਸੀਜਨ ਦੇਣ ਲਈ ਹੈ ਗੱਠਜੋੜ ਦਾ ਖ਼ਿਆਲੀ ਪਲਾਉ : ਪ੍ਰੋ: ਸਰਚਾਂਦ ਸਿੰਘ ਖਿਆਲਾ ਭਾਜਪਾ ਨੂੰ ਬਦਨਾਮ ਕਰਨ ਦੀ ਥਾਂ ਬਾਦਲਕੇ ਸਵੈ-ਪੜਚੋਲ ਕਰਨ : ਪ੍ਰੋ: ਸਰਚਾਂਦ ਸਿੰਘ ਖਿਆਲਾ ਸ਼ਹਿਰ ਦੇ ਰੇਲਵੇ ਸਟੇਸ਼ਨ ਵਿਖੇ ਬੈਗ ਵਿੱਚੋਂ ਮਿਲੀ ਲਾਸ਼ ਫੈਲੀ ਸਨਸਨੀ मुख्यमंत्री मनोहर लाल ने हांसी में बाबा बंदा सिंह बहादुर की स्मृति में आयोजित वार्षिक दीवान में टेका...

ਕੇਸਰੀ ਵਿਰਾਸਤ

ਰਾਮ ਰਹੀਮ 21 ਦਿਨ ਦੀ ਪੈਰੋਲ ਤੇ ਆਇਆ ਜੇਲ ਤੋਂ ਬਾਹਰ

ਹਿਸਾਰ (ਕੇਸਰੀ ਨਿਊਜ਼ ਨੈੱਟਵਰਕ)-ਜਬਰ-ਜਨਾਹ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨਾਂ ਦੀ ਪੈਰੋਲ ਤੇ ਜੇਲ ਤੋਂ ਬਾਹਰ ਆ ਗਿਆ ਹੈ, ਉਸਦੀ ਪੈਰੋਲ ਅੱਜ ਹੀ ਮਨਜ਼ੂਰ ਹੋਈ ਹੈ। ਉਹ ਪਹਿਲਾਂ ਸਿਰਸਾ ਡੇਰੇ ਜਾਵੇਗਾ। ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਵੱਖ-ਵੱਖ ਕਾਰਨਾਂ ਕਰਕੇ ਪੈਰੋਲ ਮਿਲ ਚੁੱਕੀ ਹੈ ਪਰ ਉਸ ਨੂੰ ਪਹਿਲੀ ਵਾਰ 21 ਦਿਨ ਦੀ ਰਿਹਾਈ ਮਿਲੀ ਹੈ।  ਰਾਮ ਰਹੀਮ ਨੂੰ ਫਰਲੋ ਦੇਣ ਬਾਰੇ ਕਈ ਗੱਲਾਂ ਨਾਲ ਜੋੜਿਆ ਜਾ ਰਿਹਾ ਹੈ। ਰਾਮ ਰਹੀਮ ਪਹਿਲੀ ਵਾਰ ਸਿਰਸਾ ਡੇਰੇ ਪਹੁੰਚੇਗਾ। ਸਿਰਸਾ ਡੇਰੇ ਵਿੱਚ ਪੈਰੋਕਾਰ ਵੀ ਸ਼ਾਮਲ ਹੋਣ ਲੱਗੇ ਹਨ। ਪੰਜਾਬ ਵਿੱਚ ਚੋਣਾਂ ਹੋਣੀਆਂ ਹਨ, ਇਸ ਲਈ ਰਾਮ ਰਹੀਮ ਦੇ ਸਾਹਮਣੇ ਆਉਣ ਦੀ ਚਰਚਾ ਸ਼ੁਰੂ ਹੋ ਗਈ ਹੈ।

ਵਰਣਨਯੋਗ ਹੈ ਕਿ ਸਾਧਵੀ ਜਬਰ-ਜਨਾਹ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਨੂੰ 25 ਅਗਸਤ 2017 ਨੂੰ ਪੰਚਕੂਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੰਦਿਆਂ ਸੁਨਾਰੀਆ ਜੇਲ੍ਹ ਭੇਜ ਦਿੱਤਾ। ਇਸ ਮਾਮਲੇ ‘ਚ 27 ਅਗਸਤ ਨੂੰ ਰੋਹਤਕ ਦੀ ਸੁਨਾਰੀਆ ਜੇਲ ‘ਚ ਸੀ.ਬੀ.ਆਈ. ਅਦਾਲਤ ਦੀ ਸੁਣਵਾਈ ਹੋਈ ਸੀ, ਜਿਸ ‘ਚ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਪੱਤਰਕਾਰ ਕਤਲ ਕੇਸ ਵਿੱਚ ਰਾਮ ਰਹੀਮ ਨੂੰ ਵੀ ਦੋਸ਼ੀ ਕਰਾਰ ਦਿੱਤਾ ਗਿਆ ਸੀ।

ਇਸ ਤੋਂ ਪਹਿਲਾਂ ਮਈ 2021 ਵਿਚ ਬੀਮਾਰ ਹੋਣ ਕਾਰਨ ਗੁਰਮੀਤ ਨੂੰ ਕਈ ਵਾਰ ਜੇਲ੍ਹ ਤੋਂ ਬਾਹਰ PGIMS ਅਤੇ ਗੁਰੂਗ੍ਰਾਮ ਹਸਪਤਾਲ ਲਿਜਾਇਆ ਗਿਆ। ਡੇਰਾਮੁਖੀ ਗੁਰਮੀਤ ਨੇ ਪਹਿਲਾਂ ਵੀ ਕਈ ਵਾਰ ਪੈਰੋਲ ਅਤੇ ਫਰਲੋ ਦੀ ਅਪੀਲ ਕੀਤੀ ਸੀ। ਪਿਛਲੇ ਸਾਲ ਮਈ 2021 ਵਿੱਚ ਉਸ ਨੂੰ 48 ਘੰਟਿਆਂ ਦੀ ਪੈਰੋਲ ਮਿਲੀ ਸੀ। ਇਸ ਦੌਰਾਨ ਉਹ ਆਪਣੀ ਬੀਮਾਰ ਮਾਂ ਦਾ ਹਾਲ-ਚਾਲ ਪੁੱਛਣ ਗੁਰੂਗ੍ਰਾਮ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਵੀ ਸਾਹਮਣੇ ਆਇਆ। ਪਰਤਣ ਸਮੇਂ ਸੁਰੱਖਿਆ ਇੰਚਾਰਜ ਮਹਿਮ ਡੀਐਸਪੀ ਸ਼ਮਸ਼ੇਰ ਨੇ ਨਿਯਮਾਂ ਦੀ ਉਲੰਘਣਾ ਕਰਦਿਆਂ ਦੋਵਾਂ ਔਰਤਾਂ ਨਾਲ ਜਾਣ-ਪਛਾਣ ਕਰਵਾਈ।

 ਗੁਰਮੀਤ ਦਾ ਪਰਿਵਾਰਕ ਜੀਵਨ

ਡੇਰਾਮੁਖੀ ਗੁਰਮੀਤ ਦਾ ਜਨਮ 15 ਅਗਸਤ 1967 ਨੂੰ ਰਾਜਸਥਾਨ ਦੇ ਸ੍ਰੀ ਗੰਗਾਨਗਰ ਜ਼ਿਲ੍ਹੇ ਦੇ ਪਿੰਡ ਗੁਰੂਸਰ ਮੋਡੀਆ ਵਿੱਚ ਹੋਇਆ ਸੀ। ਸੱਤ ਸਾਲ ਦੀ ਉਮਰ ਵਿੱਚ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਸ਼ਾਹ ਸਤਨਾਮ ਸਿੰਘ ਨੇ ਆਪਣਾ ਚੇਲਾ ਬਣਾਇਆ। ਜਿੱਥੇ ਉਸ ਨੂੰ ਰਾਮ ਰਹੀਮ ਦਾ ਨਾਂ ਦਿੱਤਾ ਗਿਆ। ਸਾਲ 1990 ਵਿੱਚ ਸਤਨਾਮ ਸਿੰਘ ਨੇ ਦੇਸ਼ ਭਰ ਤੋਂ ਆਪਣੇ ਪੈਰੋਕਾਰਾਂ ਨੂੰ ਇੱਕ ਵਿਸ਼ਾਲ ਸਤਿਸੰਗ ਲਈ ਸੱਦਾ ਦਿੱਤਾ। ਜਿਸ ਵਿੱਚ 23 ਸਾਲਾ ਗੁਰਮੀਤ ਨੂੰ ਆਪਣਾ ਵਾਰਿਸ ਚੁਣਿਆ ਗਿਆ। ਪਰਿਵਾਰਕ ਜੀਵਨ 10ਵੀਂ ਜਮਾਤ ਤੱਕ ਪੜ੍ਹੇ ਗੁਰਮੀਤ ਦੀ ਪਤਨੀ ਦਾ ਨਾਂ ਹਰਜੀਤ ਕੌਰ ਹੈ। ਰਾਮ ਰਹੀਮ ਦੀਆਂ ਦੋ ਬੇਟੀਆਂ ਹਨ। ਇਨ੍ਹਾਂ ਦੇ ਨਾਂ ਚਰਨਪ੍ਰੀਤ ਅਤੇ ਅਮਨਪ੍ਰੀਤ ਹਨ। ਗੁਰਮੀਤ ਰਾਮ ਰਹੀਮ ਦਾ ਜਸਮੀਤ ਨਾਮ ਦਾ ਇੱਕ ਪੁੱਤਰ ਵੀ ਹੈ। ਇਸ ਤੋਂ ਇਲਾਵਾ ਰਾਮ ਰਹੀਮ ਨੇ ਇਕ ਬੇਟੀ ਨੂੰ ਵੀ ਗੋਦ ਲਿਆ ਹੈ।

 

Leave a Reply

Your email address will not be published.